Bollywood News: ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਵਿਰੁਧ ਜਲੰਧਰ ਵਿੱਚ FIR
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਲਗਾਈ ਗਈ ਧਾਰਾ
Bollywood News: ਕੁਝ ਦਿਨ ਪਹਿਲਾਂ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਦੀ ਫਿਲਮ 'ਜੱਟ' ਦੇ ਖਿਲਾਫ਼ ਪੰਜਾਬ ਵਿੱਚ ਈਸਾਈ ਭਾਈਚਾਰੇ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਜਲੰਧਰ ਵਿੱਚ ਇੱਕ ਐਫ਼ਆਈਆਰ ਦਰਜ ਕੀਤੀ ਗਈ ਹੈ। ਬਾਲੀਵੁੱਡ ਅਦਾਕਾਰ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਨਿਰਦੇਸ਼ਕ ਗੋਪੀ ਚੰਦ, 'ਜੱਟ' ਫ਼ਿਲਮ ਦੇ ਨਿਰਮਾਤਾ ਨਵੀਨ ਮਾਲੀਨੇਨੀ ਵਿਰੁਧ ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
ਮਾਮਲੇ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਹਾਲ ਹੀ ਵਿੱਚ, ਈਸਾਈ ਭਾਈਚਾਰੇ ਦੇ ਆਗੂਆਂ ਨੇ ਜਲੰਧਰ ਕਮਿਸ਼ਨਰੇਟ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਹ ਸ਼ਿਕਾਇਤ ਈਸਾਈ ਭਾਈਚਾਰੇ ਦੇ ਨੇਤਾ ਵਿਕਲਾਵ ਗੋਲਡੀ ਨੇ ਦਿੱਤੀ ਸੀ। ਜਿਸ ਵਿੱਚ ਉਸ ਨੇ ਕਿਹਾ- ਜਾਟ ਫ਼ਿਲਮ ਕੁਝ ਦਿਨ ਪਹਿਲਾਂ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ।
ਇਸ ਦੇ ਨਾਲ ਹੀ ਸਮਾਜ ਵੱਲੋਂ ਇਸ ਮਾਮਲੇ ਵਿੱਚ ਫਿਲਮ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।