ਸਲਮਾਨ ਖ਼ਾਨ ਦੇ ਘਰ 'ਚ ਕੋਰੋਨਾ ਦੀ ਦਸਤਕ! ਡਰਾਇਵਰ ਤੇ 2 ਸਟਾਫ ਮੈਂਬਰ ਪਾਜ਼ੇਟਿਵ
ਬਾਲੀਵੁੱਡ ਅਦਾਕਾਰ ਨੇ ਖੁਦ ਨੂੰ ਕੀਤਾ ਕੁਆਰੰਟੀਨ
Salman Khan
ਮੁੰਬਈ: - ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਡਰਾਈਵਰ ਅਤੇ ਦੋ ਹੋਰ ਸਟਾਫ਼ ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਚਲਦਿਆਂ ਸਲਮਾਨ ਖਾਨ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਦੱਸ ਦਈਏ ਕਿ ਸਲਮਾਨ ਖਾਨ ਇਹਨੀਂ ਦਿਨੀਂ ਬਿਗ ਬਾਸ-14 ਨੂੰ ਹੋਸਟ ਕਰ ਰਹੇ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਸਲਮਾਨ ਖਾਨ ਤੋਂ ਇਲਾਵਾ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਖੁਦ ਨੂੰ 14 ਦਿਨ ਲਈ ਇਕਾਂਤਵਾਸ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਪੀੜਤ ਸਟਾਫ ਮੈਂਬਰਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਸਲਮਾਨ ਜਾਂ ਉਹਨਾਂ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੇ ਇਸ ਬਾਰੇ ਪੁਸ਼ਟੀ ਨਹੀਂ ਕੀਤੀ ਹੈ।