ਬਾਲੀਵੁੱਡ ਗਾਇਕਾ ਕਣਿਕਾ ਕਪੂਰ ਦਾ ਕੋਰੋਨਾ ਟੈਸਟ ਆਇਆ ਪਾਜ਼ੀਟਿਵ

ਏਜੰਸੀ

ਮਨੋਰੰਜਨ, ਬਾਲੀਵੁੱਡ

ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਪੂਰੀ ਦੁਨੀਆ 'ਚ ਜਾਰੀ ਹੈ। ਦੁਨੀਆ ਭਰ ਵਿਚ ਇਸ ਵਾਇਰਸ ਸਬੰਧੀ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।

File Photo

ਨਵੀਂ ਦਿੱਲੀ : ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਪੂਰੀ ਦੁਨੀਆ 'ਚ ਜਾਰੀ ਹੈ। ਦੁਨੀਆ ਭਰ ਵਿਚ ਇਸ ਵਾਇਰਸ ਸਬੰਧੀ ਮਾਮਲਿਆਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਪੂਰੀ ਦੁਨੀਆ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਡਾਕਟਰਾਂ ਵਲੋਂ ਵੀ ਵੱਧ ਤੋਂ ਵੱਧ ਸਾਵਧਾਨੀ ਵਰਤਣ ਦੀ ਗੱਲ ਆਖੀ ਜਾ ਰਹੀ ਹੈ।

ਇਕ ਹੋਰ ਨਵੇਂ ਮਾਮਲੇ 'ਚ ਬਾਲੀਵੁੱਡ ਦੀ ਇਕ ਮਸ਼ਹੂਰ ਪਲੇਅਬੈਕ ਗਾਇਕਾ ਕਣਿਕਾ ਕਪੂਰ ਦਾ ਕੋਰੋਨਾ ਵਾਇਰਸ ਦਾ ਟੈਸਟ ਪਾਜ਼ੀਟਿਵ ਆਇਆ ਹੈ। ਉਹ 15 ਮਾਰਚ ਨੂੰ ਲੰਡਨ ਤੋਂ ਲਖਨਊ ਆਈ ਸੀ। ਇਸ ਦੀ ਜਾਣਕਾਰੀ ਕਣਿਕਾ ਕਪੂਰ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਦਿੱਤੀ ਹੈ। ਕਣਿਕਾ ਕਪੂਰ ਨੇ ਲਿਖਿਆ ਹੈ,''ਪਿਛਲੇ 4 ਦਿਨਾਂ ਤੋਂ ਮੈਨੂੰ ਫਲੂ ਸੀ, ਫਿਰ ਮੈਂ ਇਸ ਦੇ ਟੈਸਟ ਕਰਵਾਏ ਤੇ ਮੇਰਾ ਟੈਸਟ ਪਾਜ਼ੀਟਿਵ ਆਇਆ।''

ਦੱਸ ਦਈਏ ਕਿ ਕੇਂਦਰੀ ਸਿਹਤ ਮੰਤਰਾਲੇ ਅਤੇ ਪਰਿਵਾਰ ਕਲਿਆਣ ਮੰਤਰਾਲੇ ਦੁਆਰਾ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਿਕ ਭਾਰਤ ਦੇ 20 ਸੂਬਿਆਂ ਵਿਚ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਵਿਚ ਕੁੱਲ ਮਿਲਾ ਕੇ ਕੋਰੋਨਾ ਵਾਇਰਸ ਦੇ 195 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਜਿਨ੍ਹਾਂ ਵਿਚ 160 ਭਾਰਤੀ ਨਾਗਰਿਕ ਹਨ। ਜਦੋਂ ਕਿ 32 ਵਿਦੇਸ਼ੀ ਨਾਗਰਿਕ ਹਨ।

ਦੱਸ ਦਈਏ ਕਿ ਭਾਰਤ ਵਿਚ ਇਹਨਾਂ 195 ਮਰੀਜ਼ਾਂ ਵਿਚੋਂ 4 ਦੀ ਮੌਤ ਹੋ ਚੁੱਕੀ ਹੈ ਅਤੇ 19 ਮਰੀਜਾਂ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਇਕ ਮਰੀਜ਼ ਮਾਈਗ੍ਰੇਟ ਹੋ ਗਿਆ ਹੈ। ਇਸ ਸਮੇਂ ਦੇਸ਼ਭਰ ਵਿਚ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ 171 ਮਰੀਜਾਂ ਦਾ ਇਲਾਜ ਚੱਲ ਰਿਹਾ ਹੈ।