ਬਾਲੀਵੁੱਡ ਅਦਾਕਾਰ ਦਿਲੀਪ ਕੁਮਾਰ ਨੂੰ ਵੱਡਾ ਸਦਮਾ, ਛੋਟੇ ਭਰਾ ਅਸਲਮ ਖ਼ਾਨ ਦਾ ਹੋਇਆ ਦਿਹਾਂਤ

ਏਜੰਸੀ

ਮਨੋਰੰਜਨ, ਬਾਲੀਵੁੱਡ

ਕੋਰੋਨਾ ਵਾਇਰਸ ਨਾਲ ਸੀ ਸੰਕਰਮਿਤ, ਦੂਜਾ ਭਰਾ ਵੀ ਹਸਪਤਾਲ ਵਿਚ ਦਾਖਲ

Dilip Kumar

ਮੁੰਬਈ- ਸਾਲ 2020 ਬਾਲੀਵੁੱਡ ਲਈ ਕਾਫੀ ਗ਼ਮਗੀਨ ਭਰਿਆ ਰਿਹਾ। ਇੱਕ ਤੋਂ ਬਾਅਦ ਇੱਕ ਬਾਲੀਵੁੱਡ ਕਲਾਕਾਰ ਇਸ ਦੁਨੀਆਂ ਨੂੰ ਅਲਵਿਦਾ ਕਹਿ ਰਹੇ ਹਨ। ਹੁਣ ਦੁਖਦਾਈ ਖ਼ਬਰਾਂ ਹਿੰਦੀ ਸਿਨੇਮਾ ਦੇ ਮਹਾਨ ਅਦਾਕਾਰ ਦਿਲੀਪ ਕੁਮਾਰ ਦੇ ਪਰਿਵਾਰ ਤੋਂ ਆ ਰਹੀਆਂ ਹਨ।

ਦਲੀਪ ਕੁਮਾਰ ਦੇ ਪਰਿਵਾਰ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੇ ਛੋਟੇ ਭਰਾ ਅਸਲਮ ਖਾਨ ਦਾ ਦੇਹਾਂਤ ਹੋ ਗਿਆ। ਉਹ ਕੋਰੋਨਾ ਪੌਜ਼ੇਟਿਵ ਸਨ। ਬੀਤੇ ਦਿਨੀਂ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

ਅਸਲਮ ਖਾਨ ਨੂੰ ਸਾਹ ਲੈਣ 'ਚ ਪ੍ਰੇਸ਼ਾਨੀ ਆ ਰਹੀ ਸੀ। 90 ਸਾਲਾ ਅਸਲਮ ਖ਼ਾਨ ਨੂੰ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਅਤੇ ਦਿਲ ਦੀ ਬਿਮਾਰੀ ਵੀ ਸੀ। ਦਲੀਪ ਕੁਮਾਰ ਦੇ ਛੋਟੇ ਭਰਾ ਅਹਿਸਾਨ ਖਾਨ ਵੀ ਕੋਰੋਨਾ ਪੌਜ਼ੇਟਿਵ ਹਨ।

ਉਨ੍ਹਾਂ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਫਿਲਹਾਲ ਉਹ ਲੀਲਾਵਤੀ ਹਸਪਤਾਲ 'ਚ ਭਰਤੀ ਹਨ ਅਤੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ। ਦਿਲੀਪ ਕੁਮਾਰ 97 ਸਾਲਾਂ ਦੇ ਹਨ

ਅਤੇ ਆਪਣੀ ਪਤਨੀ ਸਾਇਰਾ ਬਾਨੋ ਦੀ ਨਿਗਰਾਨੀ ਹੇਠ ਰਹਿੰਦੇ ਹਨ। ਉਹ ਸੋਸ਼ਲ ਮੀਡੀਆ 'ਤੇ ਸਰਗਰਮ ਹਨ ਅਤੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਸਿਹਤ ਸੰਬੰਧੀ ਅਪਡੇਟਸ ਪੋਸਟ ਕਰਦੇ ਰਹਿੰਦੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।