Salman Khan News: ਸਲਮਾਨ ਖ਼ਾਨ ਦੇ ਗਲੈਕਸੀ ਅਪਾਰਟਮੈਂਟਸ ਸਥਿਤ ਘਰ ’ਚ ਵੜੀ ਕੁੜੀ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਡੂੰਘਾਈ ਨਾਲ ਪੁੱਛਗਿੱਛ ਕਰ ਰਹੀ ਮੁੰਬਈ ਪੁਲਿਸ

Salman Khan News: Police arrest girl who entered Salman Khan's house in Galaxy Apartments

Salman Khan News: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਬਾਂਦਰਾ ਸਥਿਤ ਗਲੈਕਸੀ ਅਪਾਰਟਮੈਂਟ ਵਿੱਚ ਇੱਕ ਕੁੜੀ ਦਾਖਲ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਨੇ ਕੁੜੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਇਸ ਤੋਂ ਪਹਿਲਾਂ 19 ਮਈ ਨੂੰ ਅੱਧੀ ਰਾਤ ਨੂੰ ਇੱਕ ਔਰਤ ਨੇ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ, ਪਰ ਸੁਰੱਖਿਆ ਗਾਰਡਾਂ ਨੇ ਉਸਨੂੰ ਫੜ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਸਲਮਾਨ ਦੇ ਘਰ ਗਲੈਕਸੀ ਅਪਾਰਟਮੈਂਟ ਵਿੱਚ ਇੱਕ ਵਿਅਕਤੀ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਇਆ ਹੈ, ਉਸਦੀ ਪਛਾਣ 23 ਸਾਲਾ ਜਤਿੰਦਰ ਕੁਮਾਰ ਸਿੰਘ ਵਜੋਂ ਹੋਈ ਹੈ ਅਤੇ ਉਹ ਛੱਤੀਸਗੜ੍ਹ ਦਾ ਰਹਿਣ ਵਾਲਾ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਇਹ ਘਟਨਾ 20 ਮਈ ਨੂੰ ਸ਼ਾਮ 7:15 ਵਜੇ ਵਾਪਰੀ। ਪੁਲਿਸ ਨੇ ਜਤਿੰਦਰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ।