Firing outside Salman Khan’s Home: ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਮਾਮਲਾ, ਤਾਪੀ ਨਦੀ 'ਚੋਂ ਮਿਲੇ ਵਰਤੇ ਗਏ ਹਥਿਆਰ 

ਏਜੰਸੀ

ਮਨੋਰੰਜਨ, ਬਾਲੀਵੁੱਡ

ਮੁਲਜ਼ਮ ਸ਼ੂਟਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨਦੀ ਵਿਚ ਸੁੱਟ ਦਿੱਤਾ। 

Salman khan

Firing outside Salman Khan’s Home:  ਮੁੰਬਈ - 14 ਅਪ੍ਰੈਲ ਨੂੰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ 'ਚ ਨਵਾਂ ਅਪਡੇਟ ਸਾਹਮਣੇ ਆਇਆ ਹੈ। ਸੋਮਵਾਰ, 22 ਅਪ੍ਰੈਲ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਦੇ ਸੂਰਤ ਵਿਚ ਤਾਪੀ ਨਦੀ ਤੋਂ ਇਸ ਫਾਇੰਰਿੰਗ ਲਈ ਵਰਤੀ ਗਈ ਬੰਦੂਕ ਅਤੇ ਕੁਝ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਜਿਸ ਨੂੰ ਮੁਲਜ਼ਮ ਸ਼ੂਟਰਾਂ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨਦੀ ਵਿਚ ਸੁੱਟ ਦਿੱਤਾ। 

ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਮੁੰਬਈ ਕ੍ਰਾਈਮ ਬ੍ਰਾਂਚ ਨੇ ਕਿਹਾ ਹੈ ਕਿ ਉਨ੍ਹਾਂ ਨੇ ਸੂਰਤ ਵਿਚ ਤਾਪੀ ਨਦੀ ਤੋਂ 14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਵਿਚ ਵਰਤੀ ਗਈ ਬੰਦੂਕ ਅਤੇ ਕੁਝ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਹਾਲਾਂਕਿ ਦੂਜੀ ਬੰਦੂਕ ਦੀ ਭਾਲ ਅਜੇ ਜਾਰੀ ਹੈ। ਇਸ ਤੋਂ ਪਹਿਲਾਂ ਸੂਰਤ ਦੇ ਪੁਲਿਸ ਕਮਿਸ਼ਨਰ ਅਨੁਪਮ ਸਿੰਘ ਗਹਿਲੋਤ ਨੇ 'ਪੀਟੀਆਈ-ਭਾਸ਼ਾ' ਨੂੰ ਦੱਸਿਆ ਸੀ, 'ਮੁੰਬਈ ਪੁਲਿਸ ਦੀ ਇੱਕ ਟੀਮ ਘਟਨਾ ਵਿਚ ਵਰਤੀ ਗਈ ਬੰਦੂਕ ਨੂੰ ਬਰਾਮਦ ਕਰਨ ਲਈ ਸੂਰਤ ਆਈ ਹੈ। ਸਾਡੀਆਂ ਕਈ ਟੀਮਾਂ ਹਥਿਆਰਾਂ ਦੀ ਬਰਾਮਦਗੀ ਵਿੱਚ ਮੁੰਬਈ ਪੁਲਿਸ ਦੀ ਮਦਦ ਕਰ ਰਹੀਆਂ ਹਨ।