ਅਕਸ਼ੈ ਕੁਮਾਰ ਨੂੰ ਕਿਸਾਨਾਂ ਖਿਲਾਫ਼ ਬੋਲਣਾ ਪਿਆ ਮਹਿੰਗਾ, ਹੋ ਰਿਹਾ ਫਿਲਮ Bell bottom ਦਾ ਵਿਰੋਧ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਨਵੀਂ ਫ਼ਿਲਮ ਬੈੱਲ ਬਾਟਮ ਸਖ਼ਤ ਵਿਰੋਧ ਕੀਤਾ।

Farmers oppose Akshay Kumar's film Bell bottom

ਪਟਿਆਲਾ: ਖੇਤੀ ਕਾਨੂੰਨਾਂ (Farm Laws) ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਨਵੀਂ ਫ਼ਿਲਮ ਬੈੱਲ ਬਾਟਮ (Farmers oppose Akshay kumar's film Bell bottom) ਸਖ਼ਤ ਵਿਰੋਧ ਕੀਤਾ। ਦਰਅਸਲ ਬੀਤੇ ਦਿਨੀਂ ਪਟਿਆਲਾ ਦੇ ਫੁਹਾਰਾ ਚੌਂਕ ਸਥਿਤ ਸਿਨੇਮਾ ਹਾਲ ਵਿਚ ਅਕਸ਼ੈ ਕੁਮਾਰ ਦੀ ਨਵੀਂ ਫਿਲਮ ਲਗਾਈ ਗਈ।

ਹੋਰ ਪੜ੍ਹੋ: ਮੁੜ ਵਿਵਾਦਾਂ 'ਚ ਘਿਰੇ ਗੁਰਦਾਸ ਮਾਨ, ਲਾਡੀ ਸ਼ਾਹ ਨੂੰ ਦੱਸਿਆ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼

ਇਸ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੇ ਇਸ ਫਿਲਮ ਦਾ ਵਿਰੋਧ ਕੀਤਾ। ਕਿਸਾਨਾਂ ਨੇ ਕਿਹਾ ਕਿ ਅਕਸ਼ੈ ਕੁਮਾਰ ( Actor Akshay Kumar) ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ ਪੰਜਾਬ ਦਾ ਕੋਈ ਪੱਖ ਨਹੀਂ ਲਿਆ, ਇਸ ਲਈ ਅਦਾਕਾਰ ਦੀ ਕੋਈ ਵੀ ਫਿਲਮ ਪੰਜਾਬ ਵਿਚ ਨਹੀਂ ਲੱਗਣ ਦਿੱਤੀ ਜਾਵੇਗੀ।

ਹੋਰ ਪੜ੍ਹੋ: ਗੁਰੂ ਗ੍ਰੰਥ ਸਾਹਿਬ ਜੀ ਨੂੰ ਲੈ ਕੇ ਅੱਜ ਭਾਰਤ ਪਹੁੰਚਣਗੇ ਅਫ਼ਗਾਨੀ ਹਿੰਦੂ ਤੇ ਸਿੱਖ

ਫੁਹਾਰਾ ਚੌਂਕ ’ਤੇ ਸਥਿਤ ਸਿਨੇਮਾ ਹਾਲ ਦੇ ਮੇਨ ਗੇਟ ਅੱਗੇ ਧਰਨਾ ਦੇਣ ਤੋਂ ਬਾਅਦ ਕਿਸਾਨਾਂ ਨੇ ਫਿਲਮ ਦੇਖ ਕੇ ਬਾਹਰ ਆਏ ਲੋਕਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਹਾਲ ਮੈਨੇਜਰ ਨੂੰ ਮੰਗ ਪੱਤਰ ਵੀ ਸੌਂਪਿਆ। ਕਿਸਾਨਾਂ ਨੇ ਕਿਹਾ ਕਿ ਜੇਕਰ ਸਿਨੇਮਾ ਹਾਲ ਵਿਚੋਂ ਫਿਲਮ ਨਹੀਂ ਹਟਾਈ ਗਈ ਤਾਂ ਹਾਲ ਦੇ ਬਾਹਰ ਪੱਕਾ ਧਰਨਾ ਦਿੱਤਾ ਜਾਵੇਗਾ।

ਹੋਰ ਪੜ੍ਹੋ: ਸਿੱਧੂ ਦਾ ਟਵੀਟ, ''ਗੰਨਾ ਕਿਸਾਨਾਂ ਦੇ ਮਸਲੇ ਨੂੰ ਤੁਰੰਤ ਹੱਲ ਕਰਨ ਦੀ ਲੋੜ''

ਇਸ ਦੌਰਾਨ ਕਿਸਾਨਾਂ ਨੇ ਫਿਲਮ ਦਾ ਵਿਰੋਧ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਪੰਜਾਬੀਆਂ ਨੂੰ ਅਕਸ਼ੈ ਕੁਮਾਰ ਦੀਆਂ ਫਿਲਮਾਂ ਨਾ ਦੇਖਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪੰਜਾਬੀਆਂ ਨੇ ਅਕਸ਼ੈ ਕੁਮਾਰ ਨੂੰ ਬਹੁਤ ਪਿਆਰ ਦਿੱਤਾ ਸੀ ਪਰ ਅਕਸ਼ੈ ਕੁਮਾਰ ਨੇ ਪੰਜਾਬੀਆਂ ਦੀ ਪਿੱਠ ’ਤੇ ਛੂਰਾ ਮਾਰਿਆ ਹੈ।