Drugs Case : ਭਾਰਤੀ ਅਤੇ ਉਸ ਦੇ ਪਤੀ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਅੱਜ   

ਏਜੰਸੀ

ਮਨੋਰੰਜਨ, ਬਾਲੀਵੁੱਡ

ਭਾਰਤੀ ਸਿੰਘ ਅਤੇ ਹਰਸ਼ ਲਿਮਬਾਚਿਆ ਨੂੰ 14 ਦਿਨਾਂ ਯਾਨੀ 4 ਦਸੰਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ

Court to hear bail pleas of Bharti Singh, Harsh today

ਮੁੰਬਈ- ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦਾ ਪਤੀ ਕਾਫੀ ਮੁਸ਼ਕਿਲ 'ਚ ਫਸਦੇ ਨਜ਼ਰ ਆ ਰਹੇ ਹਨ। ਭਾਰਤੀ ਸਿੰਘ ਅਤੇ ਹਰਸ਼ ਲਿਮਬਾਚਿਆ ਦੇ ਘਰ 'ਤੇ ਸ਼ਨੀਵਾਰ ਨੂੰ ਐਨਸੀਬੀ ਨੇ ਛਾਪਾ ਮਾਰਿਆ ਸੀ, ਜਿਸ ਤੋਂ ਬਾਅਦ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿਮਬਾਚਿਆ ਨੂੰ ਐੱਨਸੀਬੀ ਨੇ ਇੱਕ ਨਸ਼ਿਆਂ ਦੇ ਕੇਸ ਵਿਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਐਤਵਾਰ ਨੂੰ ਕਿਲਾ ਅਦਾਲਤ ਵਿਚ ਪੇਸ਼ ਕੀਤਾ ਸੀ।

ਇਸ ਕੇਸ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਭਾਰਤੀ ਸਿੰਘ ਅਤੇ ਹਰਸ਼ ਲਿਮਬਾਚਿਆ ਨੂੰ 14 ਦਿਨਾਂ ਯਾਨੀ 4 ਦਸੰਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਹਾਲਾਂਕਿ ਦੋਨਾਂ ਨੇ ਆਪਣੀ ਬੇਲ ਲਈ ਅਰਜ਼ੀ ਦੇ ਦਿੱਤੀ ਹੈ ਜਿਸ ਦੀ ਸੁਣਵਾਈ ਅੱਜ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਸਿੰਘ ਨੂੰ ਕਲਿਆਣ ਜੇਲ੍ਹ ਵਿਚ ਤਬਦੀਲ ਕੀਤਾ ਜਾ ਰਿਹਾ ਹੈ, ਜਦਕਿ ਹਰਸ਼ ਨੂੰ ਤਲੋਜਾ ਜੇਲ੍ਹ ਵਿਚ ਰੱਖਿਆ ਗਿਆ ਹੈ।

ਹੁਣ ਦੋਵਾਂ ਦੀ ਅਰਜੀ 'ਤੇ ਸੁਣਵਾਈ ਅੱਜ ਹੋਵੇਗੀ, ਜਿਸ ਤੋਂ ਬਾਅਦ ਪਤਾ ਲੱਗ ਜਾਵੇਗਾ ਕਿ ਭਾਰਤੀ ਸਿੰਘ ਅਤੇ ਹਰਸ਼ ਲਿਮਬਾਚਿਆ ਨੂੰ ਹੋਰ ਰਾਹਤ ਮਿਲੇਗੀ ਜਾਂ ਨਹੀਂ। ਦੱਸ ਦਈਏ ਕਿ ਸ਼ਨੀਵਾਰ (21 ਨਵੰਬਰ) ਨੂੰ ਐਨ.ਸੀ.ਬੀ. ਨੇ ਡਰੱਗ ਕੇਸ ਵਿਚ ਭਾਰਤੀ ਸਿੰਘ ਦੇ ਦਫਤਰ ਅਤੇ ਘਰ ਵਿਚ ਛਾਪਾ ਮਾਰਿਆ ਸੀ। ਇਸ ਛਾਪੇਮਾਰੀ ਵਿਚ, ਭਾਰਤੀ ਸਿੰਘ ਨੂੰ ਸ਼ਨੀਵਾਰ ਨੂੰ ਇਕ ਉਪਨਗਰੀਏ ਖੇਤਰ, ਅੰਧੇਰੀ ਵਿਚ ਉਸ ਦੇ ਘਰ ਤੋਂ ਗਾਂਜਾ ਬਰਾਮਦ ਕੀਤੇ ਜਾਣ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁੱਛਗਿੱਛ ਵਿਚ ਭਾਰਤੀ ਸਿੰਘ ਨੇ ਨਸ਼ੇ ਲੈਣ ਦੀ ਗੱਲ ਕਬੂਲ ਕੀਤੀ ਸੀ। ਤਕਰੀਬਨ 6 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਏਜੰਸੀ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।