ਕਾਮੇਡੀਅਨ ਭਾਰਤੀ ਸਿੰਘ ਤੇ ਪਤੀ ਨੂੰ ਮਿਲੀ ਜ਼ਮਾਨਤ  

ਏਜੰਸੀ

ਮਨੋਰੰਜਨ, ਬਾਲੀਵੁੱਡ

ਦੋਵਾਂ ਨੂੰ ਐਨਸੀਬੀ ਨੇ ਨਸ਼ਿਆਂ ਦੇ ਇੱਕ ਕੇਸ ਵਿਚ ਗ੍ਰਿਫਤਾਰ ਕੀਤਾ ਸੀ

Magistrate Court grants bail to Bharti Singh and Haarsh Limbachiya

ਨਵੀਂ ਦਿੱਲੀ - ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿਮਬਾਚੀਆ ਨੂੰ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਦੋਵਾਂ ਨੂੰ ਐਨਸੀਬੀ ਨੇ ਨਸ਼ਿਆਂ ਦੇ ਇੱਕ ਕੇਸ ਵਿਚ ਗ੍ਰਿਫਤਾਰ ਕੀਤਾ ਸੀ। ਇੱਕ ਨਿਊਜ਼ ਏਜੰਸੀ  ਅਨੁਸਾਰ, ਮੁੰਬਈ ਦੀ ਇੱਕ ਐਨਡੀਪੀਐਸ ਦੀ ਵਿਸ਼ੇਸ਼ ਅਦਾਲਤ ਨੇ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿਮਬਾਚੀਆ ਨੂੰ ਜ਼ਮਾਨਤ ਦੇ ਦਿੱਤੀ ਹੈ। 

ਦਰਅਸਲ ਹਾਲ ਹੀ ਵਿਚ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਭਾਰਤੀ ਅਤੇ ਹਰਸ਼ ਦੇ ਪ੍ਰੋਡਕਸ਼ਨ ਦਫਤਰ ਅਤੇ ਮਕਾਨ ‘ਤੇ ਛਾਪਾ ਮਾਰਿਆ ਸੀ। ਜਿਸ ਤੋਂ ਬਾਅਦ ਐਨਸੀਬੀ ਨੇ ਭਾਰਤੀ ਦੇ ਘਰੋਂ 86.5 ਗ੍ਰਾਮ ਗਾਂਜਾ ਬਰਾਮਦ ਕੀਤਾ ਸੀ। ਜਦੋਂ ਦੋਵਾਂ ਨੂੰ ਪੁੱਛਗਿੱਛ ਲਈ ਦਫ਼ਤਰ ਬੁਲਾਇਆ ਗਿਆ ਤਾਂ ਦੋਹਾਂ ਨੇ ਗਾਂਜੇ ਦਾ ਸੇਵਨ ਕਰਨ ਦੀ ਗੱਲ ਮੰਨ ਵੀ ਲਈ ਸੀ।

ਜਿਸ ਤੋਂ ਬਾਅਦ ਐਨਸੀਬੀ ਨੇ ਉਹਨਾਂ ਨੂੰ ਭੰਗ ਪੀਣ ਦੇ ਦੋਸ਼ ਵਿਚ ਗ੍ਰਿਫਤਾਰ ਕਰ ਲਿਆ ਅਤੇ 4 ਦਸੰਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਹਾਲਾਂਕਿ, ਭਾਰਤੀ ਅਤੇ ਉਸ ਦੇ ਪਤੀ ਨੇ ਅਦਾਲਤ ਵਿਚ ਜ਼ਮਾਨਤ ਲਈ ਪਟੀਸ਼ਨ ਵੀ ਦਾਇਰ ਕੀਤੀ, ਜਿਸ 'ਤੇ ਅੱਜ ਸੁਣਵਾਈ ਹੋਣੀ ਸੀ। ਐਨਸੀਬੀ ਨੇ ਪਹਿਲਾਂ ਭਾਰਤੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਉਸ ਤੋਂ ਬਾਅਦ ਉਸਦੇ ਪਤੀ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਸੀ।