Salman Khan house firing: ਸਲਮਾਨ ਖਾਨ ਦੇ ਘਰ ਬਾਹਰ ਫਾਇਰਿੰਗ ਮਾਮਲੇ ਵਿਚ 2 ਹੋਰ ਮੁਲਜ਼ਮ ਪੰਜਾਬ 'ਚੋਂ ਗ੍ਰਿਫ਼ਤਾਰ

ਏਜੰਸੀ

ਮਨੋਰੰਜਨ, ਬਾਲੀਵੁੱਡ

ਸ਼ੂਟਰਾਂ ਨੂੰ ਮੁਹੱਈਆ ਕਰਵਾਈ ਸੀ ਪਿਸਤੌਲ ਅਤੇ ਕਾਰਤੂਸ

2 Arrested From Punjab In Firing Case Near Salman Khan's Home

Salman Khan house firing: ਹਾਲ ਹੀ ਵਿਚ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ਵਿਚ ਮੁੰਬਈ ਪੁਲਿਸ ਨੇ ਅੱਜ ਪੰਜਾਬ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਨੇ ਸ਼ੂਟਰਾਂ ਨੂੰ ਇਕ ਪਿਸਤੌਲ ਅਤੇ ਕਾਰਤੂਸ ਦਿਤੇ ਸਨ। ਮੁੰਬਈ ਕ੍ਰਾਈਮ ਬ੍ਰਾਂਚ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮੁਲਜ਼ਮ ਬਿਸ਼ਨੋਈ ਗੈਂਗ ਦੇ ਸੰਪਰਕ ਵਿਚ ਸਨ।