ਤੇਲਗੂ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਕਾਮੇਡੀਅਨ ਵੇਨੂ ਮਾਧਵ ਦਾ ਦੇਹਾਂਤ

ਏਜੰਸੀ

ਮਨੋਰੰਜਨ, ਬਾਲੀਵੁੱਡ

ਤੇਲਗੂ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਕਾਮੇਡੀਅਨ ਵੇਨੂ ਮਾਧਵ ਦਾ ਦੇਹਾਂਤ ਹੋ ਗਿਆ ਹੈ। ਉਸ ਦੇ ਪਰਿਵਾਰ ਅਤੇ ਡਾਕਟਰਾਂ ਨੇ ਇਸ

south film comedy superstar venu madhav died

ਨਵੀਂ ਦਿੱਲੀ : ਤੇਲਗੂ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਕਾਮੇਡੀਅਨ ਵੇਨੂ ਮਾਧਵ ਦਾ ਦੇਹਾਂਤ ਹੋ ਗਿਆ ਹੈ। ਉਸ ਦੇ ਪਰਿਵਾਰ ਅਤੇ ਡਾਕਟਰਾਂ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਵੇਨੂ ਨੇ ਅੱਜ ਦੁਪਹਿਰ 12:20 ਵਜੇ ਆਖ਼ਰੀ ਸਾਹ ਲਿਆ। ਵੇਨੂ ਲੰਬੇ ਸਮੇਂ ਤੋਂ ਬਿਮਾਰ ਸਨ। ਵੇਨੂ ਦੀ ਹਾਲਤ ਗੰਭੀਰ ਬਣੀ ਹੋਈ ਸੀ ਜਿਸ ਕਾਰਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਮੀਡੀਆ ਰਿਪੋਰਟਾਂ ਦੇ ਅਨੁਸਾਰ, ਵੇਨੂ ਨੂੰ ਜਿਗਰ ਅਤੇ ਗੁਰਦੇ ਦੀ ਸਮੱਸਿਆ ਸੀ ਜਿਸ ਤੋਂ ਬਾਅਦ ਉਸ ਨੂੰ 24 ਸਤੰਬਰ ਨੂੰ ਸਿਕੰਦਰਾਬਾਦ ਦੇ ਕਾਰਪੋਰੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਵੇਨੂ ਮਾਧਵ ਦੀ ਸਿਹਤ ਨੂੰ ਲੈ ਕੇ ਉਸ ਦਾ ਪਰਿਵਾਰ ਹੀ ਨਹੀਂ ਬਲਕਿ ਉਸ ਦੇ ਪ੍ਰਸ਼ੰਸਕ ਵੀ ਬਹੁਤ ਚਿੰਤਤ ਸਨ, ਜਿਸ ਤੋਂ ਬਾਅਦ ਇਹ ਦੁਖਦਾਈ ਖ਼ਬਰ ਸਾਹਮਣੇ ਆਈ ਹੈ।

 ਤੇਲਗੂ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਪੀਆਰ ਵਾਮਸੀ ਕਾਕਾ ਨੇ ਵੀਨੂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਟਵਿੱਟਰ 'ਤੇ ਇਹ ਖ਼ਬਰ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਅਦਾਕਾਰ ਵੇਨੂ ਮਾਧਵ ਦੀ ਅੱਜ ਦੁਪਹਿਰ 12.20 ਵਜੇ ਮੌਤ ਹੋ ਗਈ। ਉਸ ਦੀ ਆਤਮਾ ਨੂੰ ਸ਼ਾਂਤੀ ਮਿਲੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ