ਅਦਾਕਾਰ ਧਰਮਿੰਦਰ ਦੇ ਘਰ ਕੰਮ ਕਰਨ ਵਾਲੇ ਤਿੰਨ ਮੈਂਬਰਾ ਨੂੰ ਹੋਇਆ ਕੋਰੋਨਾ, ਐਕਟਰ ਨੇ ਵੀ ਕਰਵਾਇਆ ਟੈਸਟ
ਇਸ ਤੋਂ ਬਾਅਦ ਧਰਮਿੰਦਰ ਨੇ ਵੀ ਆਪਣਾ ਕੋਰੋਨਾ ਟੈਸਟ ਕਰਵਾਇਆ ਹੈ। ਹਾਲਾਂਕਿ, ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ।
3 staff members of the Deol
ਮੁੰਬਈ: ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਦੱਸ ਦੇਈਏ ਬਾਲੀਵੁੱਡ ਇੰਡਸਟਰੀ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਕਈ ਸਿਤਾਰੇ ਕੋਰੋਨਾਵਾਇਰਸ ਪਾਏ ਗਏ ਹਨ। ਇਸ ਦੌਰਾਨ ਅੱਜ ਬਾਲੀਵੁੱਡ ਅਦਾਕਾਰ ਧਰਮਿੰਦਰ ਦੇ ਘਰ ਘਰ ਕੰਮ ਕਰਨ ਵਾਲੇ ਤਿੰਨ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਬਾਅਦ ਧਰਮਿੰਦਰ ਨੇ ਵੀ ਆਪਣਾ ਕੋਰੋਨਾ ਟੈਸਟ ਕਰਵਾਇਆ ਹੈ। ਹਾਲਾਂਕਿ, ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾ ਇੰਡਸਟਰੀ ਵਿੱਚ ਪਿਛਲੇ ਤਿੰਨ ਦਿਨਾਂ ਵਿੱਚ ਕਈ ਸਿਤਾਰੇ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਏ ਹਨ, ਇਨ੍ਹਾਂ ਵਿੱਚ ਆਮਿਰ ਖ਼ਾਨ, ਆਰ ਮਾਧਵਨ ਅਤੇ ਮਿਲਿੰਦ ਸੋਮਨ ਵਰਗੇ ਸਿਤਾਰੇ ਸ਼ਾਮਲ ਹਨ।