Diljit Dosanjh: ਦਿਲਜੀਤ ਦੋਸਾਂਝ ਤੇ ਕੋਲਡਪਲੇਅ ਦੇ ਭਾਰਤ ਦੌਰੇ ਤੋਂ ਪਹਿਲਾਂ ਗੈਰ-ਕਾਨੂੰਨੀ ਟਿਕਟਾਂ ਵੇਚਣ ਵਾਲਿਆਂ 'ਤੇ ED ਦੀ ਵੱਡੀ ਕਾਰਵਾਈ
Diljit Dosanjh: ਦਿੱਲੀ, ਮੁੰਬਈ, ਜੈਪੁਰ, ਚੰਡੀਗੜ੍ਹ, ਬੈਂਗਲੁਰੂ ਸਣੇ ਕਈ ਥਾਵਾਂ 'ਤੇ ਕੀਤੀ ਗਈ ਰੇਡ
ED action before Diljit Dosanjh' s Delhi show: ਦਿਲਜੀਤ ਦੋਸਾਂਝ ਤੇ ਕੋਲਡਪਲੇਅ ਦੇ ਭਾਰਤ ਦੌਰੇ ਤੋਂ ਪਹਿਲਾਂ ਗੈਰ-ਕਾਨੂੰਨੀ ਟਿਕਟਾਂ ਵੇਚਣ ਵਾਲਿਆਂ 'ਤੇ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਕੋਲਡਪਲੇਅ ਕੰਸਰਟ ਲਈ ਗੈਰ-ਕਾਨੂੰਨੀ ਤਰੀਕੇ ਨਾਲ ਵੇਚੀਆਂ ਜਾ ਰਹੀਆਂ ਟਿਕਟਾਂ ਦੀ ਹੇਰਾਫੇਰੀ ਨੂੰ ਲੈ ਕੇ ਦਿੱਲੀ ਈਡੀ ਨੇ ਚੰਡੀਗੜ੍ਹ, ਦਿੱਲੀ, ਮੁੰਬਈ, ਜੈਪੁਰ ਅਤੇ ਬੈਂਗਲੁਰੂ ਵਿੱਚ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਦੌਰਾਨ ਈਡੀ ਨੇ ਕਈ ਅਹਿਮ ਦਸਤਾਵੇਜ਼ ਜ਼ਬਤ ਕੀਤੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਬੰਧੀ ਕਈ ਥਾਵਾਂ ’ਤੇ ਟਿਕਟਾਂ ਮਹਿੰਗੇ ਭਾਅ ਵੇਚਣ ਦੇ ਦੋਸ਼ ਹੇਠ ਐਫ.ਆਈ.ਆਰ.ਦਰਜ ਕੀਤੀ ਗਈ ਸੀ। ਹੁਣ ਇਸ ਮਾਮਲੇ 'ਚ ਈਡੀ ਨੇ ਐਕਸ਼ਨ ਲਿਆ ਹੈ ਅਤੇ ਈਡੀ ਨੇ ਇਸ ਮਾਮਲੇ 'ਚ ਪਹਿਲੀ ਕਾਰਵਾਈ ਕੀਤੀ ਹੈ ਅਤੇ ਵੱਖ-ਵੱਖ ਟੀਮਾਂ ਨੇ ਕਰੀਬ ਪੰਜ ਰਾਜਾਂ 'ਚ ਛਾਪੇਮਾਰੀ ਕੀਤੀ ਹੈ।
ਪੰਜਾਬੀ ਇੰਡਸਟਰੀ ਦੇ ਸਭ ਤੋਂ ਵੱਡੇ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਆਪਣੇ ਭਾਰਤ ਦੌਰੇ ਲਈ ਭਾਰਤ ਆਏ ਹਨ। ਅੱਜ ਯਾਨੀ ਸ਼ਨੀਵਾਰ ਸਵੇਰੇ ਉਨ੍ਹਾਂ ਦਿੱਲੀ ਦੇ ਸ੍ਰੀ ਬੰਗਲਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਦਿਲਜੀਤ ਦੋਸਾਂਝ ਭਾਰਤ ਵਿਚ 12 ਥਾਵਾਂ 'ਤੇ ਇਕ ਤੋਂ ਬਾਅਦ ਇਕ ਵੱਡੇ ਕੰਸਰਟ ਕਰਨਗੇ। ਇਸ ਟੂਰ ਨੂੰ ਦਿਲ-ਲੁਮਿਨਾਟੀ ਦਾ ਨਾਂ ਦਿੱਤਾ ਗਿਆ ਹੈ।