ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਜੈ ਦੇਵਗਨ ਦੇ ਪਿਤਾ ਵੀਰੂ ਦੇਵਗਨ ਨਹੀਂ ਰਹੇ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਪੂਰੀ ਬਾਲੀਵੁੱਡ ਫ਼ਿਲਮ ਇੰਡਸਟਰੀ ’ਚ ਸੋਗ ਦੀ ਲਹਿਰ

Ajay Devgun's father Veeru Devgun Passed away

ਮੁੰਬਈ: ਬਾਲੀਵੁੱਡ ਦੇ ਮਸ਼ਹੂਰ ਫ਼ਿਲਮ ਅਦਾਕਾਰ ਅਜੈ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ ਹੋ ਗਿਆ ਹੈ। ਇਸ ਦੇ ਨਾਲ ਹੀ ਪੂਰੀ ਬਾਲੀਵੁੱਡ ਫ਼ਿਲਮ ਇਡੰਸਟਰੀ ਵਿਚ ਸੋਗ ਦੀ ਲਹਿਰ ਛਾਈ ਹੋਈ ਹੈ। ਵੀਰੂ ਦੇਵਗਨ ਇਕ ਪ੍ਰਸਿੱਧ ਸਟੰਟ ਮਾਸਟਰ ਸਨ। ਉਨ੍ਹਾਂ ਨੇ ਕਈ ਸੁਪਰਹਿੱਟ ਫ਼ਿਲਮਾਂ ਦੇ ਸਟੰਟ ਕੋਰਿਊਗ੍ਰਾਫ਼ੀ ਕੀਤੇ ਸਨ। ਇਸ ਲਈ ਉਨ੍ਹਾਂ ਨੂੰ ਕਈ ਪੁਰਸਕਾਰਾਂ ਨਾਲ ਵੀ ਨਵਾਜਿਆ ਗਿਆ। ਵੀਰੂ ਦੇਵਗਨ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਉਣ ਮਗਰੋਂ ਬਾਲੀਵੁੱਡ ਦੇ ਕਈ ਸੈਲੀਬ੍ਰਿਟੀਜ਼ ਸੋਸ਼ਲ ਮੀਡੀਆ ’ਤੇ ਦੁੱਖ ਪ੍ਰਗਟ ਕਰ ਰਹੇ ਹਨ।

ਦੱਸ ਦਈਏ ਕਿ ਫ਼ਿਲਮ ਅਦਾਕਾਰ ਅਜੈ ਦੇਵਗਨ ਦੇ ਪਿਤਾ ਵੀਰੂ ਦੇਵਗਨ ਨੇ ਅੱਜ ਮੁੰਬਈ 'ਚ ਆਖ਼ਰੀ ਸਾਹ ਲਏ। ਉਨ੍ਹਾਂ ਦੀ ਸਿਹਤ ਪਿਛਲੇ ਕਾਫ਼ੀ ਸਮੇਂ ਤੋਂ ਖ਼ਰਾਬ ਸੀ। ਵੀਰੂ ਮਸ਼ਹੂਰ ਸਟੰਟ ਤੇ ਐਕਸ਼ਨ ਕੋਰੀਊਗ੍ਰਾਫ਼ਰ ਤੇ ਡਾਇਰੈਕਟਰ ਸਨ। ਉਨ੍ਹਾਂ ਤਕਰੀਬਨ 80 ਤੋਂ ਜ਼ਿਆਦਾ ਫ਼ਿਲਮਾਂ 'ਚ ਕੰਮ ਕੀਤਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਹਿੰਦੁਸਤਾਨ ਦੀ ਕਸਮ ਨਾਮਕ ਫ਼ਿਲਮ ਦਾ ਨਿਰਦੇਸ਼ਨ ਕੀਤਾ ਸੀ। ਬਤੌਰ ਐਕਟਰ ਵੀਰੂ ਦੇਵਗਨ ਨੇ ਕ੍ਰਾਂਤੀ, ਸੌਰਭ ਅਤੇ ਸਿੰਘਾਸਨ ਫ਼ਿਲਮਾਂ ਵਿਚ ਵੀ ਕੰਮ ਕੀਤਾ ਸੀ।