ਕਰੂਜ਼ ਸ਼ਿਪ ਡਰੱਗਜ਼ ਮਾਮਲਾ: ਸ਼ਾਹਰੁਖ ਖਾਨ ਦੇ ਪੁੱਤਰ ਆਰਯਨ ਖ਼ਾਨ ਨੂੰ ਮਿਲੀ ਕਲੀਨ ਚਿੱਟ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਨੂੰ ਕਲੀਨ ਚਿੱਟ

Aryan Khan Drugs case

 

ਨਵੀਂ ਦਿੱਲੀ— ਬਾਲੀਵੁੱਡ ਸਟਾਰ ਸ਼ਾਹਰੁਖ ਖਾਨ ਦੇ ਬੇਟੇ ਆਰਯਨ ਖ਼ਾਨ  ਨੂੰ ਕਾਫੀ ਚਰਚਿਤ ਕਰੂਜ਼ ਡਰੱਗਜ਼ ਮਾਮਲੇ 'ਚ ਕਲੀਨ ਚਿੱਟ ਮਿਲ ਗਈ ਹੈ। ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਇਸ ਮਾਮਲੇ 'ਚ ਚਾਰਜਸ਼ੀਟ ਦਾਇਰ ਕੀਤੀ ਹੈ, ਜਿਸ 'ਚ ਆਰੀਅਨ ਅਤੇ ਪੰਜ ਹੋਰਾਂ ਦਾ ਨਾਂ ਨਹੀਂ ਹੈ। ਦਿੱਲੀ ਐਨਸੀਬੀ ਹੈੱਡਕੁਆਰਟਰ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਸਆਈਟੀ ਨੂੰ ਆਰਯਨ  ਖ਼ਿਲਾਫ਼ ਠੋਸ ਸਬੂਤ ਨਹੀਂ ਮਿਲੇ ਹਨ।

 

ਇਸ ਹਾਈ ਪ੍ਰੋਫਾਈਲ ਡਰੱਗਜ਼ ਮਾਮਲੇ 'ਚ 6 ਮਹੀਨਿਆਂ ਬਾਅਦ NCB ਨੇ 6000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਹੈ, ਜਿਸ 'ਚ 20 'ਚੋਂ 14 ਦੋਸ਼ੀਆਂ 'ਤੇ NDPS ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

ਆਰਯਨ ਖ਼ਾਨ ਸਮੇਤ ਬਾਕੀ 6 ਦੋਸ਼ੀਆਂ ਨੂੰ ਸਬੂਤਾਂ ਦੀ ਘਾਟ ਕਾਰਨ ਕਲੀਨ ਚਿੱਟ ਦੇ ਦਿੱਤੀ ਗਈ ਹੈ। ਦੱਸ ਦੇਈਏ ਕਿ ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਦੇ ਬੇਟੇ ਆਰਯਨ ਖ਼ਾਨ  ਨੂੰ ਪਿਛਲੇ ਸਾਲ ਡਰੱਗ ਆਨ ਕਰੂਜ਼ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ।