Man arrested for threatening Kapil Sharma
ਮੁੰਬਈ: ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੂੰ ਧਮਕੀ ਭਰਿਆ ਮੇਲ ਭੇਜ ਕੇ 1 ਕਰੋੜ ਰੁਪਏ ਦੀ ਮੰਗ ਕਰਨ ਦੇ ਮਾਮਲੇ ’ਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਪੱਛਮੀ ਬੰਗਾਲ ਦੇ 24 ਪਰਗਨਾ ਇਲਾਕੇ ਤੋਂ ਮੁਲਜ਼ਮ ਦਿਲੀਪ ਚੌਧਰੀ ਨੂੰ ਕਾਬੂ ਕੀਤਾ ਹੈ। ਉਸ ਨੇ ਕਪਿਲ ਸ਼ਰਮਾ ਨੂੰ ਧਮਕੀ ਭਰਿਆ ਮੇਲ ਭੇਜਿਆ ਸੀ ਅਤੇ 1 ਕਰੋੜ ਰੁਪਏ ਦੀ ਮੰਗ ਕੀਤੀ ਸੀ।
ਦਿਲੀਪ ਚੌਧਰੀ ਨੇ ਆਪਣੇ ਆਪ ਨੂੰ ਮਸ਼ਹੂਰ ਗੈਂਗਸਟਰ ਗੋਲਡੀ ਬਰਾਰ ਗੈਂਗ ਦਾ ਮੈਂਬਰ ਦੱਸਿਆ ਸੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁੱਛਗਿੱਛ ਜਾਰੀ ਹੈ ਅਤੇ ਮਾਮਲੇ ਨਾਲ ਜੁੜੇ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।