ਸੰਘਰਸ਼ ਦੌਰਾਨ ਕਿਸਾਨਾਂ ਨੂੰ ਮਿਲ ਰਿਹੈ ਫਿਲਮੀ ਸਿਤਾਰਿਆਂ ਦਾ ਸਾਥ, ਕਿਸਾਨੀ ਜਜ਼ਬੇ ਕੀਤਾ ਸਲਾਮ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਬਾਲੀਵੁੱਡ

ਕਿਸਾਨਾਂ ਦੇ ਸਮਰਥਨ 'ਚ ਆਏ ਸੋਨੂੰ ਸੂਦ ਨੇ ਕਿਹਾ 'ਕਿਸਾਨ ਮੇਰਾ ਭਗਵਾਨ'

Farmer

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਸੰਘਰਸ਼ ਦੇ ਚਲਦਿਆਂ ਦੇਸ਼ ਦੇ ਵੱਖ-ਵੱਖ ਵਰਗਾਂ ਵੱਲੋਂ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਵੀ ਲੋਕ ਕਿਸਾਨਾਂ ਦਾ ਜੋਸ਼ ਵਧਾ ਰਹੇ ਹਨ। ਕਿਸਾਨੀ ਅੰਦੋਲਨ ਨੂੰ ਲੈ ਕੇ ਬਾਲੀਵੁੱਡ ਸਿਤਾਰੇ ਵੀ ਅਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਹਾਲ ਹੀ ਵਿਚ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸੋਨੂੰ ਸੂਦ ਨੇ ਟਵੀਟ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ ਹੈ। ਸੋਨੂੰ ਸੂਦ ਨੇ ਟਵੀਟ ਕਰਦਿਆਂ ਕਿਹਾ, 'ਕਿਸਾਨ ਮੇਰਾ ਭਗਵਾਨ'। ਬਾਲੀਵੁੱਡ ਦੇ ਮਸ਼ਹੂਰ ਡਾਇਰੈਕਟਰ ਓਨਿਰ ਨੇ ਵੀ ਅਪਣੇ ਟਵਿਟਰ ਅਕਾਊਂਟ ਜ਼ਰੀਏ ਕਿਸਾਨਾਂ ਦੇ ਜਜ਼ਬੇ ਨੂੰ ਸਲਾਮ ਕੀਤਾ ਹੈ।

ਉਹਨਾਂ ਨੇ ਸੋਨੀਪਤ ਦਾ ਇਕ ਵੀਡੀਓ ਸ਼ੇਅਰ ਕਰਦਿਆਂ ਕਿਸਾਨਾਂ ਦੀ ਤਾਰੀਫ਼ ਕੀਤੀ। ਓਨਿਰ ਨੇ ਲਿਖਿਆ, 'ਜਦੋਂ ਪੰਜਾਬ ਚਲਦਾ ਹੈ ਤਾਂ ਉਹ ਧਰਤੀ ਨੂੰ ਵੀ ਫਾੜ ਸਕਦਾ ਹੈ। ਦਿੱਲੀ ਪੁਲਿਸ ਨੂੰ ਕਿਸਾਨਾਂ ਦਾ ਸਵਾਗਤ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਵੀ ਉਹਨਾਂ ਨੇ ਕਿਸਾਨਾਂ ਦੇ ਸਮਰਥਨ ਵਿਚ ਕਈ ਟਵੀਟ ਕੀਤੇ।

 

 

ਪ੍ਰਸਿੱਧ ਅਦਾਕਾਰ ਰਾਜ ਬੱਬਰ ਨੇ ਵੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਹੈ। ਬੀਤੇ ਦਿਨ ਰਾਜ ਬੱਬਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ।

ਇਸ ਮੌਕੇ ਉਹਨਾਂ ਕਿਹਾ, 'ਮੈਂ ਕਿਸਾਨ ਅੰਦੋਲਨ ਦੀ ਹਮਾਇਤ ਕਰਦਾ ਹਾਂ ਅਤੇ ਕੇਦਰ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਨੂੰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹਾਂ'। ਇਹਨਾਂ ਤੋਂ ਇਲਾਵਾ ਸਵਰਾ ਭਾਸਕਰ, ਰੀਚਾ ਚੱਡਾ, ਦਿਲਜੀਤ ਦੌਸਾਂਝ ਨੇ ਵੀ ਕਿਸਾਨਾਂ ਦਾ ਸਮਰਥਨ ਕੀਤਾ। ਬਾਲੀਵੁੱਡ ਤੋਂ ਇਲ਼ਾਵਾ ਪਾਲੀਵੁੱਡ ਸਿਤਾਰੇ ਅਤੇ ਪੰਜਾਬੀ ਗਾਇਕ ਵੀ ਕਿਸਾਨਾਂ ਦਾ ਪੂਰਾ ਸਮਰਥਨ ਕਰ ਰਹੇ ਹਨ।