ਪੰਜਾਬ ਦੀ ਕਿਸਾਨੀ ਲਈ ਸਿਤਾਰੇ ਹੋਏ ਇੱਕਜੁਟ, ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ 

ਏਜੰਸੀ

ਮਨੋਰੰਜਨ, ਬਾਲੀਵੁੱਡ

ਪੰਜਾਬੀ ਫ਼ਿਲਮ ਇੰਡਸਟਰੀ ਜਿਸ ਤਰ੍ਹਾਂ ਕਿਸਾਨਾਂ ਦੀ ਹਮਾਇਤ ਵਿਚ ਅੱਗੇ ਆਈ ਹੈ, ਉਸ ਨਾਲ ਪੰਜਾਬੀ ਏਕਤਾ ਨੂੰ ਹੱਲਾਸ਼ੇਰੀ ਮਿਲੀ ਹੈ

Punjabi Artist And Singers Met To CM Punjab

ਚੰਡੀਗੜ੍ਹ - ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਹੁਣ ਇਹਨਾਂ ਬਿੱਲਾਂ ਖਿਲਾਫ਼ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਕਿਸਾਨਾਂ ਦੇ ਨਾਲ ਇੱਕ ਮੰਚ 'ਤੇ ਇੱਕਠੇ ਹੋ ਗਏ ਹਨ। ਇਸ ਸਭ ਦੇ ਚਲਦੇ ਬੀਤੇ ਦਿਨ ਕਲਾਕਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਕੀਤੀ।

ਇਸ ਬੈਠਕ ਵਿਚ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਗੁਰਲੇਜ਼ ਅਖ਼ਤਰ, ਮਨਕੀਰਤ ਔਲਖ, ਅਫਸਾਨਾ ਖ਼ਾਨ, ਗੁਰਪ੍ਰੀਤ ਸਿੰਘ ਘੁੱਗੀ ਸਮੇਤ ਹੋਰ ਕਈ ਸਿਆਸੀ ਆਗੂ ਮੌਜੂਦ ਸਨ। ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਵਿਰੋਧੀ ਕਾਨੂੰਨ ਪਾਸ ਕਰਕੇ ਕਿਸਾਨਾਂ ਅਤੇ ਪੰਜਾਬ ਨੂੰ ਬਰਬਾਦੀ ਦੇ ਰਸਤੇ ‘ਤੇ ਧੱਕਣ ਦੀ ਕੋਸ਼ਿਸ਼ ਕੀਤੀਹੈ।

ਜੇਕਰ ਕੇਂਦਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲਾਗੂ ਕਰ ਦਿੰਦਾ ਹੈ ਤਾਂ ਇਸ ਨਾਲ ਕਾਰਪੋਰੇਟ ਸੈਕਟਰ ਦੇ ਹੱਥੋਂ ਕਿਸਾਨਾਂ ਦਾ ਸੋਸ਼ਣ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬੀ ਫ਼ਿਲਮ ਇੰਡਸਟਰੀ ਜਿਸ ਤਰ੍ਹਾਂ ਕਿਸਾਨਾਂ ਦੀ ਹਮਾਇਤ ਵਿਚ ਅੱਗੇ ਆਈ ਹੈ, ਉਸ ਨਾਲ ਪੰਜਾਬੀ ਏਕਤਾ ਨੂੰ ਹੱਲਾਸ਼ੇਰੀ ਮਿਲੀ ਹੈ। ਜੇਕਰ ਇਸੇ ਤਰ੍ਹਾਂ ਪੰਜਾਬੀ ਇੱਕਜੁਟ ਰਹਿੰਦੇ ਹਨ ਤਾਂ ਉਸ ਨਾਲ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਵਿਚ ਮਦਦ ਮਿਲੇਗੀ।