ਆਮਿਰ ਖ਼ਾਨ ਦੇ ਘਰ ਪਹੁੰਚਿਆ ਕੋਰੋਨਾ ਵਾਇਰਸ, ਸਟਾਫ ਦੇ ਕੁਝ ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ

ਏਜੰਸੀ

ਮਨੋਰੰਜਨ, ਬਾਲੀਵੁੱਡ

ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਨੇ ਅਪਣੇ ਸਟਾਫ ਮੈਂਬਰ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ।

Aamir Khan

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਨੇ ਅਪਣੇ ਸਟਾਫ ਮੈਂਬਰ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਜਾਣਕਾਰੀ ਦਿੱਤੀ ਹੈ। ਅਦਾਕਾਰ ਨੇ ਟਵਿਟਰ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ਉਹਨਾਂ ਦੇ ਘਰ ਦੇ ਦੂਜੇ ਲੋਕਾਂ ਦਾ ਵੀ ਕੋਰੋਨਾ ਟੈਸਟ ਹੋਇਆ ਹੈ ਜੋ ਕਿ ਨੈਗੇਟਿਵ ਆਇਆ ਹੈ।

ਆਮਿਰ ਨੇ ਲਿਖਿਆ-ਮੈਂ ਸਾਰਿਆਂ ਨੂੰ ਇਹ ਦੱਸਣਾ ਚਾਹੁੰਦਾ ਹਾਂ ਕਿ ਮੇਰੇ ਸਟਾਫ ਦੇ ਕੁਝ ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹਨਾਂ ਨੂੰ ਤੁਰੰਤ ਕੁਆਰੰਟੀਨ ਕਰ ਦਿੱਤਾ ਗਿਆ ਹੈ। ਬੀਐਮਸੀ ਦੇ ਅਧਿਕਾਰੀਆਂ ਨੇ ਤੇਜ਼ੀ ਦਿਖਾਉਂਦੇ ਹੋਏ ਉਹਨਾਂ ਨੂੰ ਮੈਡੀਕਲ ਸਹੂਲਤ ਉਪਲਬਧ ਕਰਵਾਈ ਹੈ। ਮੈਂ ਬੀਐਮਸੀ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਉਹ ਮੇਰੇ ਸਟਾਫ ਦੀ ਚੰਗੀ ਦੇਖਭਾਲ ਕਰ ਰਹੇ ਹਨ।

ਇਸ ਦੇ ਨਾਲ ਹੀ ਪੂਰੀ ਸੁਸਾਇਟੀ ਨੂੰ ਸੈਨੀਟਾਈਜ਼ ਕਰ ਰਹੇ ਹਨ। ਉਹਨਾਂ ਕਿਹਾ ‘ਸਾਡਾ ਸਾਰਿਆਂ ਦਾ ਵੀ ਕੋਰੋਨਾ ਟੈਸਟ ਹੋਇਆ ਅਤੇ ਅਸੀਂ ਨੈਗੇਟਿਵ ਪਾਏ ਗਏ। ਹੁਣ ਮੈਂ ਅਪਣੀ ਮਾਂ ਦਾ ਕੋਰੋਨਾ ਟੈਸਟ ਕਰਵਾਉਣ ਜਾ ਰਿਹਾ ਹਾਂ। ਉਹ ਆਖਰੀ ਮੈਂਬਰ ਹਨ, ਜਿਨ੍ਹਾਂ ਦਾ ਕੋਰੋਨਾ ਟੈਸਟ ਹੋਣਾ ਬਾਕੀ ਹੈ। ਕਿਰਪਾ ਕਰਕੇ ਪ੍ਰਾਰਥਨਾ ਕਰੋ ਕਿ ਮੇਰੀ ਮਾਂ ਦਾ ਕੋਰੋਨਾ ਟੈਸਟ ਨੈਗੇਟਿਵ ਆਏ’।

ਆਮਿਰ ਖ਼ਾਨ ਨੇ ਕੋਕਿਲਾਬੇਨ ਹਸਪਤਾਲ ਦੇ ਡਾਕਟਰਾਂ, ਨਰਸਾਂ ਅਤੇ ਸਟਾਫ ਦਾ ਵੀ ਧੰਨਵਾਦ ਕੀਤਾ ਹੈ। ਉਹਨਾਂ ਨੇ ਲਿਖਿਆ ਕਿ ਉਹ ਸਾਰੇ ਟੈਸਟਿੰਗ ਪ੍ਰੋਸੈਸ ਨੂੰ ਕਾਫੀ ਪ੍ਰੋਫੈਸ਼ਨਲ ਅਤੇ ਕੇਅਰ ਦੇ ਨਾਲ ਕਰ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਸਾਰਿਆਂ ਨੂੰ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ।

ਆਮਿਰ ਖ਼ਾਨ ਦੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਉਹਨਾਂ ਦੀ ਆਉਣ ਵਾਲੀ ਫਿਲਮ ਲਾਲ ਸਿੰਘ ਚੱਡਾ ਹੈ। ਇਸ ਵਿਚ ਉਹਨਾਂ ਦੇ ਨਾਲ ਕਰੀਨਾ ਕਪੂਰ ਖ਼ਾਨ ਨਜ਼ਰ ਆਵੇਗੀ। ਇਹ ਫਿਲਮ ਇਸ ਸਾਲ ਕ੍ਰਿਸਮਿਸ ‘ਤੇ ਰਿਲੀਜ਼ ਹੋਣੀ ਸੀ ਪਰ ਕੋਰੋਨਾ ਕਾਰਨ ਇਸ ਦੀ ਰੀਲੀਜ਼ਿੰਗ ਤਰੀਕ ਨੂੰ ਅੱਗੇ ਵਧਾ ਦਿੱਤਾ ਗਿਆ ਹੈ।