Bihar ਅਤੇ Assam ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਵਿਰਾਟ ਕੋਹਲੀ-ਅਨੁਸ਼ਕਾ ਸ਼ਰਮਾ 

ਏਜੰਸੀ

ਮਨੋਰੰਜਨ, ਬਾਲੀਵੁੱਡ

ਪੋਸਟ ਰਾਹੀ ਲੋਕਾਂ ਨੂੰ ਕੀਤੀ ਅਪੀਲ 

Virat Kohli With Anushka Sharma

ਮੁੰਬਈ- ਇਕ ਪਾਸੇ ਜਿੱਥੇ ਸਾਰਾ ਦੇਸ਼ ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ, ਉਥੇ ਹੀ ਦੂਜੇ ਪਾਸੇ ਬਿਹਾਰ ਅਤੇ ਅਸਾਮ ਦੇ ਲੋਕ ਹੜ੍ਹਾਂ ਵਰਗੀ ਮੁਸੀਬਤ ਦਾ ਸਾਹਮਣਾ ਕਰ ਰਹੇ ਹਨ। ਇਸ ਹੜ੍ਹ ਵਿਚ ਬਹੁਤ ਸਾਰੇ ਲੋਕ ਬੇਘਰ ਹੋ ਗਏ, ਉਥੇ ਹੀ ਰੁਜ਼ਗਾਰ ਦਾ ਭਾਰੀ ਨੁਕਸਾਨ ਵੀ ਹੋਇਆ ਹੈ। ਖੇਤ ਬਰਬਾਦ ਹੋ ਚੁੱਕੇ ਹਨ। ਉੱਥੇ ਹੀ ਆਵਾਜਾਈ ਵੀ ਠੱਪ ਹੋ ਗਈ ਹੈ।

ਅਜਿਹੇ ਮੁਸ਼ਕਲ ਸਮੇਂ ਵਿਚ ਬਹੁਤ ਸਾਰੇ ਮਸ਼ਹੂਰ ਲੋਕ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆ ਰਹੇ ਹਨ। ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਸ ਤੋਂ ਬਾਅਦ ਹੁਣ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਅਭਿਨੇਤਰੀ ਅਨੁਸ਼ਕਾ ਸ਼ਰਮਾ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹੱਥ ਅੱਗੇ ਵੱਧਾਇਆ ਹੈ।

ਵਿਰਾਟ ਅਨੁਸ਼ਕਾ ਨੇ ਹੜ੍ਹ ਰਾਹਤ ਲਈ ਕੰਮ ਕਰ ਰਹੀਆਂ ਤਿੰਨ ਸੰਸਥਾਵਾਂ ਨੂੰ ਦਾਨ ਕੀਤਾ ਹੈ। ਵਿਰਾਟ ਕੋਹਲੀ ਅਤੇ ਅਨੁਸ਼ਕਾ ਨੇ ਆਪਣੇ ਸੋਸ਼ਲ ਅਕਾਉਂਟਸ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ ਹੈ। ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਜ਼ਰੀਏ ਕਿਹਾ ਕਿ ਉਹ ਤਿੰਨ ਅਜਿਹੀਆਂ ਸੰਸਥਾਵਾਂ ਨੂੰ ਦਾਨ ਕਰ ਰਹੇ ਹਨ, ਜੋ ਹੜ੍ਹ ਪੀੜਤਾਂ ਦੀ ਮਦਦ ਕਰ ਰਹੀਆਂ ਹਨ।

ਵਿਰਾਟ-ਅਨੁਸ਼ਕਾ ਨੇ ਇਸ ਪੋਸਟ ਵਿਚ ਹੜ੍ਹ ਵਿਚ ਬੇਘਰੇ ਹੋਏ ਲੋਕਾਂ ਦੀ ਮਦਦ ਦੀ ਅਪੀਲ ਵੀ ਕੀਤੀ ਹੈ। ਵਿਰਾਟ-ਅਨੁਸ਼ਕਾ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿਚ ਲਿਖਿਆ- ‘ਸਾਡਾ ਦੇਸ਼ ਇਸ ਸਮੇਂ ਕੋਵਿਡ -19 ਮਹਾਂਮਾਰੀ ਦਾ ਸਾਹਮਣਾ ਕਰ ਰਿਹਾ ਹੈ, ਇਸ ਦੌਰਾਨ ਬਿਹਾਰ ਅਤੇ ਅਸਾਮ ਦੇ ਲੋਕ ਹੜ੍ਹਾਂ ਦਾ ਸਾਹਮਣਾ ਵੀ ਕਰ ਰਹੇ ਹਨ।

ਹੜ੍ਹ ਨੇ ਕਈਂ ਜ਼ਿੰਦਗੀਆਂ ਨੂੰ ਪ੍ਰਭਾਵਤ ਕੀਤਾ ਹੈ। ਅਸੀਂ ਬਿਹਾਰ ਅਤੇ ਅਸਾਮ ਦੇ ਲੋਕਾਂ ਲਈ ਅਰਦਾਸ ਕਰਦੇ ਰਹਾਂਗੇ। ਅਸੀਂ ਦੋਵਾਂ ਨੇ ਸਹੁੰ ਖਾਧੀ ਹੈ ਕਿ ਅਸੀਂ ਲੋੜਵੰਦ ਲੋਕਾਂ ਦੀ ਸਹਾਇਤਾ ਕਰਾਂਗੇ, ਇਨ੍ਹਾਂ ਤਿੰਨ ਸੰਸਥਾਵਾਂ ਦੀ ਮਦਦ ਕਰਾਂਗੇ, ਜੋ ਹੜ ਪੀੜਤਾਂ ਲਈ ਸ਼ਾਨਦਾਰ ਕੰਮ ਕਰ ਰਹੇ ਹਨ।' ਇਸ ਪੋਸਟ ਵਿਚ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ-'ਜੇ ਤੁਸੀਂ ਸਹੀ ਮਹਿਸੂਸ ਕਰਦੇ ਹੋ ਤਾਂ ਤੁਸੀਂ ਵੀ ਇਨ੍ਹਾਂ ਸੰਸਥਾਵਾਂ ਦੇ ਜ਼ਰੀਏ ਇਨ੍ਹਾਂ ਰਾਜਾਂ ਦੇ ਲੋਕਾਂ ਦੀ ਮਦਦ ਕਰ ਸਕਦੇ ਹੋ'।

ਵਿਰਾਟ ਅਤੇ ਅਨੁਸ਼ਕਾ ਦੇ ਇਸ ਕਦਮ ਦੀ ਸੋਸ਼ਲ ਮੀਡੀਆ 'ਤੇ ਕਾਫ਼ੀ ਪ੍ਰਸ਼ੰਸਾ ਹੋ ਰਹੀ ਹੈ। ਲੋਕ ਟਿੱਪਣੀਆਂ ਰਾਹੀਂ ਇਹ ਵੀ ਦੱਸ ਰਹੇ ਹਨ ਕਿ ਉਹ ਇਸ ਨੇਕ ਕੰਮ ਤੋਂ ਪ੍ਰਭਾਵਤ ਹੋਣ ਤੋਂ ਬਾਅਦ ਉਨ੍ਹਾਂ ਦੀ ਅਪੀਲ ਦਾ ਪੱਕਾ ਪਾਲਣ ਕਰਨਗੇ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।