ਤਰਸੇਮ ਜੱਸੜ ਦੀ ਫ਼ਿਲਮ ‘ੳ,ਅ’ ਨੂੰ ਦਰਸ਼ਕਾਂ ਨੇ ਖ਼ੂਬ ਪਿਆਰ ਦਿਤਾ...

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਤਰਸੇਮ ਜੱਸੜ ਅਤੇ ਨੀਰੂ ਬਾਜਵਾ ਦੀ ਪੰਜਾਬ ਫ਼ਿਲਮ ‘ੳ,ਅ’ ਅੱਜ ਦੁਨੀਆਂ ਭਰ ਵਿਚ ਰਿਲੀਜ਼ ਹੋ ਚੁੱਕੀ ਹੈ। ਇਸ ਫ਼ਿਲਮ ਨੂੰ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ....

Public Review

ਚੰਡੀਗੜ੍ਹ : ਤਰਸੇਮ ਜੱਸੜ ਅਤੇ ਨੀਰੂ ਬਾਜਵਾ ਦੀ ਪੰਜਾਬ ਫ਼ਿਲਮ ‘ੳ,ਅ’ ਅੱਜ ਦੁਨੀਆਂ ਭਰ ਵਿਚ ਰਿਲੀਜ਼ ਹੋ ਚੁੱਕੀ ਹੈ। ਇਸ ਫ਼ਿਲਮ ਨੂੰ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਹਾਲ ਹੀ ਵਿਚ ਚੰਡੀਗੜ੍ਹ ਤੋਂ ਫ਼ਿਲਮ ਦਾ ਜਨਤਕ ਫ਼ਿਲਮ ਰਿਵਿਊ ਸਾਹਮਣੇ ਆਇਆ ਹੈ, ਜਿਸ ਵਿਚ ਲੋਕਾਂ ਨੇ ਫ਼ਿਲਮ ਨੂੰ ਲੈ ਕੇ ਆਪਣੀਆਂ-ਆਪਣੀਆਂ ਭਾਵਨਾਵਾਂ ਨੂੰ ਬਿਆਨ ਕੀਤਾ ਹੈ। ਦੱਸ ਦਈਏ ਕਿ ਲੋਕਾਂ ਨੇ ਫ਼ਿਲਮ ਨੂੰ 5 ਵਿਚੋਂ 5 ਸਟਾਰ ਦਿੱਤੇ ਹਨ। ਲੋਕਾਂ ਦਾ ਕਹਿਣਾ ਹੈ ਕਿ ਤਰਸੇਮ ਜੱਸੜ ਅਤੇ ਨੀਰੂ ਬਾਜਵਾ ਨੇ ਇਸ ਫ਼ਿਲਮ ਵਿਚ ਰਿਐਲਿਟੀ ਨੂੰ ਦਿਖਾਇਆ ਹੈ।

ਅੰਗਰੇਜ਼ੀ ਬੋਲੀ ਦੇ ਚੱਕਰ ਵਿਚ ਲੋਕ ਅਪਣੇ ਬੱਚਿਆਂ ਨੂੰ ਪੰਜਾਬੀ ਤੋਂ ਪਰੇ ਕਰਦੇ ਨਜ਼ਰ ਆ ਰਹੇ ਹਨ ਅਤੇ ਆਪਣੀ ਮਾਂ ਬੋਲੀ ਨੂੰ ਭੁੱਲਦੇ ਜਾ ਰਹੇ ਹਨ। ਇਹ ਫ਼ਿਲਮ ਅੱਜ ਦੀ ਪੀੜ੍ਹੀ ਉਤੇ ਅਧਾਰਿਤ ਹੈ ਅਤੇ ਇਹ ਫ਼ਿਲਮ ਮਾਪਿਆਂ ਦੇ ਨਾਲ-ਨਾਲ ਬਾਕੀ ਲੋਕਾਂ ਨੂੰ ਖ਼ਾਸ ਮੈਸੇਜ਼ ਦਿੰਦੀ ਹੈ। ਇਸ ਫ਼ਿਲਮ ਵਿਚ ਸੱਭਿਆਚਾਰਕ ਨੂੰ ਦਿਖਾਇਆ ਗਿਆ ਹੈ, ਜੋ ਕਿ ਆਉਣ ਵਾਲੀ ਪੀੜ੍ਹੀ ਲਈ ਸਬਕ ਹੈ। ਫ਼ਿਲਮ ਦਾ ਉਦੇਸ਼ ਹੈ ਕਿ ਅਪਣੀ ਮਾਂ ਬੋਲੀ ਨੂੰ ਕਦੇ ਵੀ ਨਹੀਂ ਭੁੱਲਣਾ ਚਾਹੀਦਾ। ਹਾਂ ਇਹ ਜ਼ਰੂਰ ਹੈ ਕਿ ਸਾਨੂੰ ਸਾਰੀਆਂ ਭਾਸ਼ਾਵਾਂ ਜ਼ਰੂਰ ਸਿੱਖਣੀਆਂ ਚਾਹੀਦੀਆਂ ਹਨ ਪਰ ਅਪਣੀ ਮਾਂ ਬੋਲੀ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।

ਦੱਸ ਦਈਏ ਕਿ ਫ਼ਿਲਮ ਦੇ ਟ੍ਰੇਲਰ ਨੂੰ ਲੋਕਾਂ ਵੱਲੋਂ ਕਾਫ਼ੀ ਪਸੰਦ ਕੀਤੀ ਗਿਆ। ਟ੍ਰੇਲਰ ਵਿਚ ਤਰਸੇਮ ਜੱਸੜ ਅਤੇ ਨੀਰੂ ਬਾਜਵਾ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲਦੀ ਹੈ। ਫ਼ਿਲਮ ਦੇ ਟ੍ਰੇਲਰ ਵਿਚ ਅੱਜਕੱਲ੍ਹ ਦੇ ਹਾਲਾਤ ਬਾਰੇ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਪਿੰਡਾਂ ਵਿਚ ਬੱਚਿਆਂ ਦੇ ਮਾਪਿਆਂ ਨੂੰ ਅੰਗਰੇਜ਼ੀ ਮੀਡੀਅਮ ਸਕੂਲਾਂ ਵਿਚ ਪੜ੍ਹਾਉਣ ਦੀ ਲੋੜ ਲੱਗੀ ਹੋਈ ਹੈ। ਬੱਚਿਆਂ ਦੇ ਮਾਪੇ ਵੀ ਚਾਹੁੰਦੇ ਹਨ ਕਿ ਉਨ੍ਹਾਂ ਦੇ ਬੱਚੇ ਕਾਨਵੈਂਟ ਸਕੂਲਾਂ ਵਿਚ ਪੜ੍ਹਣ ਅਤੇ ਇਸ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਕੀ-ਕੀ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।

ਇਸ ਤੋਂ ਇਲਾਵਾ ਫ਼ਿਲਮ ਦੇ ਟ੍ਰੇਲਰ ਵਿਚ ਦੱਸਿਆ ਗਿਆ ਹੈ ਕਿ ਜਦੋਂ ਇੱਕ ਪੇਂਡੂ ਪਰਵਾਰ ਦਾ ਅੰਗ੍ਰੇਜ਼ੀ ਨਾਲ ਵਾਹ ਪੈਂਦਾ ਹੈ ਤਾਂ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦੱਸਣਯੋਗ ਹੈ ਕਿ ਫ਼ਿਲਮ ਵਿਚ ਕਾਮੇਡੀ ਕਲਾਕਾਰਾਂ ਦੇ ਸਰਤਾਜ਼ ਕਰਮਜੀਤ ਅਨਮੋਲ, ਬੀਐਨ ਸ਼ਰਮਾ ਅਤੇ ਗੁਰਪ੍ਰੀਤ ਘੁੱਗੀ, ਤਰਸੇਮ ਜੱਸੜ, ਰਵਿੰਦਰ ਗਰੇਵਾਲ ਚੰਡੀਗੜ੍ਹ ਮਾਲ ਵਿਚ ਫ਼ਿਲਮ ਦੇਖਣ ਤੋਂ ਬਾਅਦ ਨਜ਼ਰ ਆਏ। ਇਹ ਫ਼ਿਲਮ ਰੁਪਾਲੀ ਗੁਪਤਾ, ਦੀਪਕ ਗੁਪਤਾ ਅਤੇ ਨਰੇਸ਼ ਕਥੂਰੀਆ ਵੱਲੋਂ ਬਣਾਈ ਗਈ ਅਤੇ ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ।