ਕਲਾਕਾਰ ਗਿੱਪੀ ਗਰੇਵਾਲ 'ਤੇ ਪੁਲਿਸ ਨੇ ਕੀਤਾ ਪਰਚਾ ਦਰਜ, ਬਿਨ੍ਹਾਂ ਇਜਾਜ਼ਤ ਤੋਂ ਚੱਲ ਰਹੀ ਸੀ ਸ਼ੂਟਿੰਗ
ਉਨ੍ਹਾਂ ਦੀ ਟੀਮ ਦੇ 100 ਤੋਂ ਵੱਧ ਮੈਬਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
Gippy Grewal
ਪਟਿਆਲਾ- ਪੰਜਾਬ ਵਿਚ ਕੋਰੋਨਾ ਮਾਮਲੇ ਵਧਣ ਕਰਕੇ ਪੰਜਾਬ 'ਚ ਨਾਈਟ ਕਰਫਿਊ ਦੇ ਨਾਲ-ਨਾਲ ਵੀਕਐਂਡ ਲਾਕਡਾਊਨ ਲਗਾਇਆ ਗਿਆ ਹੈ। ਇਸ ਵਿਚਾਲੇ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਗਾਇਕ ਤੇ ਕਲਾਕਾਰ ਗਿੱਪੀ ਗਰੇਵਾਲ ਸਮੇਤ ਉਨ੍ਹਾਂ ਦੀ ਟੀਮ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਇਹ ਮਾਮਲਾ ਬਨੂੜ ਪੁਲਿਸ ਨੇ ਦਰਜ ਕੀਤਾ ਹੈ। ਦੱਸਣਯੋਗ ਹੈ ਕਿ ਉਨ੍ਹਾਂ ਦੀ ਟੀਮ ਦੇ 100 ਤੋਂ ਵੱਧ ਮੈਬਰਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ।
ਦੱਸ ਦੇਈਏ ਕਿ ਬਨੂੜ ਤੇਪਲਾ ਰੋਡ 'ਤੇ ਹਲਕਾ ਰਾਜਪੁਰਾ ਦੇ ਸੇਖਣ ਮਾਜਰਾ ਵਿਖੇ ਗਿਪੀ ਗਰੇਵਾਲ ਦੀ ਫਿਲਮ ਦੀ ਸ਼ੂਟਿੰਗ ਚੱਲ ਰਹੀ ਸੀ। ਬਨੂੜ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੰਜਾਬ ਸਰਕਾਰ ਤੋਂ ਬਿਨਾਂ ਇਜਾਜ਼ਤ ਲਏ ਕਿਸੇ ਫਿਲਮ ਦੀ ਸ਼ੂਟਿੰਗ ਕਰ ਰਹੇ ਸਨ ਜਦ ਕਿ ਕੋਰੋਨਾ ਮਹਾਂਮਾਰੀ ਕਰਕੇ ਪੂਰੇ ਪੰਜਾਬ ਵਿੱਚ ਪੂਰਨ ਤੌਰ ਤੇ ਲਾਕਡਾਊਨ ਲੱਗਾ ਹੋਇਆ ਹੈ।