ਸ਼੍ਰੀ ਬਰਾੜ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕਿਹਾ- ਕਈ ਵਾਰ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਗਾਇਕ ਬਰਾੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਾਈਵ ਹੋ ਕੇ ਕਾਂਗਰਸੀ ਆਗੂਆਂ 'ਤੇ ਦੋਸ਼ ਲਗਾਏ ਹਨ।

shree brar

 

ਮੁਹਾਲੀ: ਦਿੱਲੀ 'ਚ ਕਿਸਾਨ ਅੰਦੋਲਨ ਦੌਰਾਨ 'ਕਿਸਾਨੀ ਐਨਥਮ' ਗਾਉਣ ਵਾਲੇ ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਆਪਣੀ ਨਵੀਂ ਐਲਬਮ ਬੇੜੀਆਂ ਦੇ ਰਿਲੀਜ਼ ਹੋਣ ਤੋਂ ਬਾਅਦ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਗਾਇਕ ਬਰਾੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਾਈਵ ਹੋ ਕੇ ਕਾਂਗਰਸੀ ਆਗੂਆਂ 'ਤੇ ਦੋਸ਼ ਲਗਾਏ ਹਨ। ਉਹਨਾਂ ਨੇ ਦੱਸਿਆ ਕਿ ਉਸ ਨੂੰ ਕੁੱਤਿਆਂ- ਬਿੱਲੀਆਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਵਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਨੌਜਵਾਨ ਨੇ ਆਪਣੇ ਭਰਾ, ਮਾਂ ਤੇ ਚਾਚੇ 'ਤੇ ਚੜ੍ਹਾਈ ਕਾਰ, ਭਰਾ ਦੀ ਮੌਤ 

ਕਾਂਗਰਸੀ ਆਗੂਆਂ ਦਾ ਨਾਂ ਲਏ ਬਿਨਾਂ ਸ਼੍ਰੀ ਬਰਾੜ ਨੇ ਕਿਹਾ ਕਿ ਉ ਨਹੀਂ ਦੱਸ ਸਕਦਾ ਕਿ ਉਹ ਆਪਣੀ ਜ਼ਿੰਦਗੀ ਵਿੱਚ ਕਿਹੜੇ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਹੈ। ਕਿਸਾਨ ਅੰਦੋਲਨ ਦੌਰਾਨ ਬਹੁਤ ਕੁਝ ਦੇਖਿਆ ਅਤੇ ਕਈ ਗੁੰਡਿਆਂ ਦੇ ਫੋਨ ਆਉਂਦੇ ਸਨ। ਸਿਆਸਤਦਾਨਾਂ ਵੱਲੋਂ ਧਮਕੀਆਂ ਮਿਲ ਰਹੀਆਂ ਸਨ। ਜਿਸ ਤੋਂ ਬਚਣ ਲਈ ਮੈਂ ਪੈਸੇ ਦਿੰਦਾ ਰਿਹਾ।

ਇਹ ਵੀ ਪੜ੍ਹੋ: ਜ਼ੀਰਕਪੁਰ 'ਚ 53 ਸਾਲਾ ਵਿਅਕਤੀ ਨੇ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

 ਗਾਇਕ ਸ਼੍ਰੀ ਬਰਾੜ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਹੱਕ ਵਿੱਚ ਬੋਲਣ ਦੀ ਸਜ਼ਾ ਹੈ। ਸਾਲ 'ਚ ਬਾਰਾਂ ਮਹੀਨੇ ਹੁੰਦੇ ਹਨ ਅਤੇ ਬਾਰਾਂ 'ਚੋਂ ਅੱਠ ਮਹੀਨਿਆਂ ਦੌਰਾਨ ਮੈਂ ਛੱਤ ਨੂੰ ਰੱਸਾ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਮੇਰੇ ਹਾਲਾਤ ਸੁਸ਼ਾਂਤ ਸਿੰਘ ਰਾਜਪੂਤ ਵਰਗੇ ਬਣ ਜਾਂਦੇ ਹਨ। ਉਹਨਾਂ ਕਿਹਾ ਕਿ ਤੁਸੀਂ ਹਜ਼ਾਰ ਕਲਮਾਂ ਮੇਰੇ ਖ਼ਿਲਾਫ਼ ਚਲਵਾ ਲਓ, ਤੁਹਾਡੇ ਕੋਲ ਇਕੋ ਹੱਲ ਹੈ, ਜੇ ਤੁਸੀਂ ਮੈਨੂੰ ਕਿਸੇ ਕੋਲੋਂ ਗੋਲੀ ਮਰਵਾ ਦਿਓਗੇ, ਮੈਂ ਉਸ ਦਿਨ ਟਿਕ ਜਾਵਾਂਗਾ ਨਹੀਂ ਤਾਂ ਓਨਾ ਚਿਰ ਆਪਣੀ ਇਕ ਕਲਮ ਨਾਲ ਤੁਹਾਡੀ ਸਾਰਿਆਂ ਦੀ ਨੀਂਦ ਉਡਾ ਕੇ ਰੱਖਾਂਗਾ।