Gurdas Maan News: ਮੁੜ ਧਮਾਲਾਂ ਪਾਉਣ ਆ ਰਹੇ ਗੁਰਦਾਸ ਮਾਨ, 5 ਸਤੰਬਰ ਨੂੰ ਰਿਲੀਜ਼ ਹੋਵੇਗਾ ਨਵੀਂ ਐਲਬਮ ਦਾ ਗੀਤ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

Gurdas Maan News: ਗੁਰਦਾਸ ਮਾਨ ਦੀ ਨਵੀਂ ਐਲਬਮ 'ਸਾਊਂਡ ਆਫ਼ ਸੋਇਲ' ਰਿਲੀਜ਼ ਹੋਵੇਗੀ

Gurdas Maan first song Main Hi Jhuthi released on 5 september

Gurdas Maan first song  Main Hi Jhuthi released on 5 september: ਪੰਜਾਬ ਅਤੇ ਪੰਜਾਬੀਅਤ ਦਾ ਮਾਣ ਮੰਨੇ ਜਾਂਦੇ ਗਾਇਕ ਗੁਰਦਾਸ ਮਾਨ ਇੱਕ ਵਾਰ ਫਿਰ ਧਮਾਲ ਮਚਾਉਣ ਲਈ ਤਿਆਰ ਹਨ। ਦਰਅਸਲ ਗੁਰਦਾਸ ਮਾਨ ਦੀ ਨਵੀਂ ਐਲਬਮ ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਉਨ੍ਹਾਂ ਨੇ ਖੁਦ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿਤੀ ਹੈ।

 ਦੱਸ ਦੇਈਏ ਕਿ ਗੁਰਦਾਸ ਮਾਨ ਲੰਮੇਂ ਸਮੇਂ ਬਾਅਦ ਅਪਣੀ ਨਵੀਂ ਐਲਬਮ ਸਰੋਤਿਆਂ ਅਤੇ ਦਰਸ਼ਕਾਂ ਦੇ ਸਨਮੁੱਖ ਕਰਨ ਜਾ ਰਹੇ ਹਨ। ਗੁਰਦਾਸ ਮਾਨ ਦੀ ਨਵੀਂ ਐਲਬਮ 'ਸਾਊਂਡ ਆਫ਼ ਸੋਇਲ' ਰਿਲੀਜ਼ ਹੋਣ ਵਾਲੀ ਹੈ। ਇਸ ਐਲਬਮ ਦਾ ਪਹਿਲਾ ਟ੍ਰੈਕ 'ਮੈਂ ਹੀ ਝੂਠੀ' 5 ਸਤੰਬਰ ਨੂੰ ਰਿਲੀਜ਼ ਹੋਵੇਗਾ। 'ਸਪੀਡ ਰਿਕਾਰਡਜ਼' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਸ਼ਾਨਦਾਰ ਐਲਬਮ ਦਾ ਸੰਗੀਤ ਮਸ਼ਹੂਰ ਸੰਗੀਤਕਾਰ ਜਤਿੰਦਰ ਸ਼ਾਹ ਦੁਆਰਾ ਤਿਆਰ ਕੀਤਾ ਗਿਆ ਹੈ।

4 ਜਨਵਰੀ 1957 ਨੂੰ ਗਿੱਦੜਬਾਹਾ 'ਚ ਜਨਮੇ ਗੁਰਦਾਸ ਮਾਨ ਪੰਜਾਬ ਹੀ ਨਹੀਂ ਸਗੋਂ ਬਾਲੀਵੁੱਡ ਵਿੱਚ ਵੀ ਆਪਣਾ ਲੋਹਾ ਮੰਨਵਾ ਚੁੱਕੇ ਹਨ। ਆਪਣੀ ਗਾਇਕੀ ਕਰਕੇ ਸਾਲ 2010 'ਚ ਬ੍ਰਿਟੇਨ ਦੇ ਵੋਲਵਰਹੈਮਟਨ ਯੂਨੀਵਰਸਿਟੀ ਵੱਲੋਂ ਵੀ ਵਿਸ਼ਵ ਸੰਗੀਤ 'ਚ ਡਾਕਟਰੇਟ ਦੀ ਉਪਾਧੀ ਨਾਲ ਸਨਮਾਨਿਤ ਹਨ, ਜੋ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ। ਪੰਜਾਬੀ ਗਾਇਕ ਸਭ ਤੋਂ ਪਹਿਲਾਂ 1980 ਵਿੱਚ ਉਦੋਂ ਸੁਰਖੀਆਂ 'ਚ ਆਏ ਜਦੋਂ ਉਨ੍ਹਾਂ ਦਾ ਗੀਤ 'ਦਿਲ ਦਾ ਮਾਮਲਾ ਹੈ' ਸੁਪਰਹਿੱਟ ਰਿਹਾ। ਇਸ ਗੀਤ ਨੂੰ ਵਿਸ਼ਵ ਪੱਧਰ 'ਤੇ ਅਜਿਹੀ ਪਛਾਣ ਮਿਲੀ ਕਿ ਫਿਰ ਪੰਜਾਬ ਦੇ ਇਸ ਮਾਨ ਨੇ ਪਿਛੇ ਮੁੜ ਕੇ ਨਹੀਂ ਦੇਖਿਆ। ਆਪਣੀ ਮਿਹਨਤ ਨਾਲ ਉਹ ਅੱਗੇ ਵਧਦੇ ਰਹੇ।