Punjabi singer ਮਨਕੀਰਤ ਔਲਖ ਨੇ ਆਪਣੇ ਜਨਮ ਦਿਨ ਮੌਕੇ ਹੜ੍ਹ ਪੀੜਤ ਕਿਸਾਨਾਂ ਨੂੰ ਭੇਟ ਕੀਤੇ 21 ਟਰੈਕਟਰ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਗਾਇਕ ਵੱਲੋਂ ਹੜ੍ਹ ਪੀੜਤ ਕਿਸਾਨਾਂ ਦੀ ਲਗਾਤਾਰ ਕੀਤੀ ਜਾ ਰਹੀ ਹੈ ਮਦਦ

Punjabi singer Mankirt Aulakh gifted 21 tractors to flood-affected farmers on his birthday

ਸੁਲਤਾਨਪੁਰ ਲੋਧੀ : ਪੰਜਾਬੀ ਗਾਇਕ ਮਨਕੀਰਤ ਔਲਖ ਆਪਣੇ ਜਨਮ ਦਿਨ ਮੌਕੇ ਇੱਕ ਵਾਰ ਫਿਰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪੀੜਤਾਂ ਨੂੰ 21 ਸੋਨਾਲੀਕਾ ਟਰੈਕਟਰ ਦਾਨ ਕੀਤੇ ਹਨ। ਇਹ ਟਰੈਕਟਰ ਇਤਿਹਾਸਿਕ ਗੁਰਦੁਆਰਾ ਹੱਟ ਸਾਹਿਬ ਦੇ ਬਾਹਰ ਲਾਈਨ ਵਿੱਚ ਖੜ੍ਹੇ ਕੀਤੇ ਗਏ, ਜਿੱਥੇ ਗੁਰੂ ਨਾਨਕ ਦੇਵ ਜੀ ਵੱਲੋਂ ‘ਤੇਰਾ-ਤੇਰਾ’ ਤੋਲਿਆ ਗਿਆ ਸੀ। ਮਨਕੀਰਤ ਔਲਖ ਨੇ ਹੜ੍ਹ ਪੀੜਤ ਕਿਸਾਨਾਂ ਨੂੰ 100 ਟਰੈਕਟਰਾਂ ਦੀ ਸੇਵਾ ਕਰਨ ਦਾ ਵਾਅਦਾ ਕੀਤਾ ਸੀ ਅਤੇ ਉਹ ਇਸ ਵਾਅਦੇ ਨੂੰ ਲਗਾਤਾਰ ਪੂਰਾ ਕਰ ਰਹੇ ਹਨ। ਅੱਜ ਉਨ੍ਹਾਂ ਆਪਣੇ ਜਨਮ ਦਿਨ ’ਤੇ 21 ਟਰੈਕਟਰਾਂ ਦੀ ਸੇਵਾ ਕਰਕੇ ਉਨ੍ਹਾਂ ਨੇ ਇਸ ਨੇਕ ਕੰਮ ਨੂੰ ਜਾਰੀ ਰੱਖਿਆ ਹੈ। ਹਰ ਟਰੈਕਟਰ ’ਤੇ ‘ਟੀਮ ਮਨਕੀਰਤ ਔਲਖ’ ਲਿਖਿਆ ਹੋਇਆ ਹੈ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮਨਕੀਰਤ ਔਲਖ ਨੇ ਲੋੜਵੰਦਾਂ ਦੀ ਮਦਦ ਕੀਤੀ ਹੈ। ਇਸ ਤੋਂ ਪਹਿਲਾਂ ਵੀ ਉਹ 20 ਟਰੈਕਟਰਾਂ ਦੀ ਸੇਵਾ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਮਾਨਸਾ ਜ਼ਿਲ੍ਹੇ ’ਚ ਹੜ੍ਹਾਂ ਕਾਰਨ ਘਰ ਢਹਿ ਜਾਣ ’ਤੇ ਇਕ ਕਬੱਡੀ ਖਿਡਾਰਨ ਦੀ ਵੀ ਘਰ ਬਣਾਉਣ ਲਈ ਮਦਦ ਕੀਤੀ ਗਈ ਸੀ।