ਨਿਊਜ਼ੀਲੈਂਡ ਪੁਲਿਸ ਨੇ ਆਕਲੈਂਡ ਦੀਆਂ ਸੜਕਾਂ ‘ਤੇ ਪਾਇਆ ਭੰਗੜਾ, ਨੀਰੂ ਬਾਜਵਾ ਨੇ ਸ਼ੇਅਰ ਕੀਤੀ ਵੀਡੀਓ
ਨੀਰੂ ਬਾਜਵਾ ਵਲੋਂ ਸ਼ੇਅਰ ਕੀਤੇ ਵੀਡੀਓ ਇੰਸਟਾਗ੍ਰਾਮ ‘ਤੇ 94 ਹਜ਼ਾਰ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਿਆ ਹੈ।
ਨਵੀਂ ਦਿੱਲੀ: ਪੰਜਾਬ ਦੀ ਸਭ ਤੋਂ ਮਸ਼ਹੂਰ ਐਕਟਰਸ ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਅਕਸਰ ਆਪਣੇ ਫੈਨਸ ਨਾਲ ਜੁੜੀ ਰਹਿੰਦੀ ਹੈ ਤੇ ਫੋਟੋ ਵੀਡੀਓ ਵੀ ਸਾਂਝਾ ਕਰਦੀ ਹੈ। ਇਸ ਦੌਰਾਨ ਉਨ੍ਹਾਂ ਨੇ ਅੱਜ ਨਿਊਜ਼ੀਲੈਂਡ ਦੀ ਪੁਲਿਸ ਵਲੋਂ ਆਕਲੈਂਡ ਦੀਆਂ ਸੜਕਾਂ 'ਤੇ ਭੰਗੜਾ ਦੀ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਜ਼ਬਰਦਸਤ ਅੰਦਾਜ਼ ਵਿਚ ਭੰਗੜਾ ਕਰਦੇ ਨਜ਼ਰ ਆ ਰਹੇ ਹਨ।
ਨੀਰੂ ਬਾਜਵਾ ਵਲੋਂ ਸ਼ੇਅਰ ਕੀਤੇ ਵੀਡੀਓ ਇੰਸਟਾਗ੍ਰਾਮ ‘ਤੇ 94 ਹਜ਼ਾਰ ਤੋਂ ਜ਼ਿਆਦਾ ਵਾਰ ਦੇਖਿਆ ਜਾ ਚੁੱਕਿਆ ਹੈ। ਇਸਦੇ ਨਾਲ ਹੀ ਫੈਨਸ ਵੀ ਇਸ ਵੀਡੀਓ ‘ਤੇ ਕੁਮੈਂਟ ਕਰਦੇ ਥੱਕੇ ਨਹੀਂ ਹਨ। ਵੀਡੀਓ ਨੂੰ ਸ਼ੇਅਰ ਕਰਦੇ ਹੋਏ, ਉਸਨੇ ਲਿਖਿਆ, "ਇਸ ਨੇ ਮੇਰਾ ਦਿਨ ਬਣਾ ਦਿੱਤਾ।"ਉਸ ਭੰਗੜੇ ਨੂੰ ਦੇਖਣ ਲਈ ਸੜਕਾਂ 'ਤੇ ਕਾਫੀ ਭੀੜ ਵੀ ਦਿਖਾਈ ਦੇ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਵੀਡੀਓ 2019 ਦੇ ਦੀਵਾਲੀ ਦੇ ਜਸ਼ਨ ਦੀ ਹੈ।
ਦੱਸ ਦੇਈਏ ਕਿ ਵੀਡੀਓ ਵਿਚ ਨਿਊਜ਼ੀਲੈਂਡ ਪੁਲਿਸ ਨੀਰੂ ਬਾਜਵਾ ਅਤੇ ਦਿਲਜੀਤ ਦੁਸਾਂਝ ਦੇ 'ਛੱੜਾ' ਦੇ ਗਾਣੇ 'ਤੇ ਜ਼ਬਰਦਸਤ ਅੰਦਾਜ਼ ਵਿਚ ਭੰਗੜਾ ਕਰਦੀ ਨਜ਼ਰ ਆ ਰਹੀ ਹੈ।