ਯਾਰੀ 'ਤੇ ਜਾਨ ਵਾਰਨ ਲਈ ਉਤਸ਼ਾਹਿਤ ਕਰਦੀ ਹੈ ਫ਼ਿਲਮ 'ਇਕ ਸੰਧੂ ਹੁੰਦਾ ਸੀ'

ਏਜੰਸੀ

ਮਨੋਰੰਜਨ, ਪਾਲੀਵੁੱਡ

ਇਹ ਫ਼ਿਲਮ ਇਕ ਅਜਿਹੇ ਨੌਜਵਾਨ ਦੀ ਕਹਾਣੀ ਹੈ, ਜਿਸ ਲਈ ਦੋਸਤੀ ਤੋਂ ਉੱਪਰ...

Ik sandhu hunda si gippy grewal neha sharma

ਜਲੰਧਰ: ਇਸ ਸਾਲ ਦੀ ਸਭ ਤੋਂ ਵੱਡੀ ਫਿਲਮ ‘ਇਕ ਸੰਧੂ ਹੁੰਦਾ ਸੀ’ ਦਾ ਟਰੇਲਰ ਰਿਲੀਜ਼ ਹੋ ਚੁੱਕਿਆ ਹੈ। 28 ਫਰਵਰੀ ਨੂੰ ਰਿਲੀਜ਼ ਹੋ ਰਹੀ ਇਸ ਫਿਲਮ ਦੇ ਟਰੇਲਰ ਨੂੰ ਦਰਸ਼ਕਾਂ ਵੱਲੋਂ ਵਧੀਆ ਹੁੰਗਾਰਾ ਮਿਲਿਆ ਹੈ। ਜੇ ਗੱਲ ਟਰੇਲਰ ਦੀ ਕਰੀਏ ਤਾਂ ਗਿੱਪੀ ਗਰੇਵਾਲ ਦੀ ਸ਼ਾਨਦਾਰ ਅਦਾਕਾਰੀ ਦੇਖਣ ਨੂੰ ਮਿਲੀ ਹੈ। ਉਹ ਆਪਣੇ ਦੋਸਤੀ ਲਈ ਹਿੱਕ ਤਾਣ ਕੇ ਖੜ੍ਹੇ ਹੋਏ ਨਜ਼ਰ ਆ ਰਿਹਾ ਹੈ।

ਟਰੇਲਰ ਨੂੰ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ।  ਇਸ ਫ਼ਿਲਮ ਦੇ ਨਿਰਮਾਤਾ ਬੱਲੀ ਸਿੰਘ ਕੱਕੜ ਹਨ। ਇਸ ਫ਼ਿਲਮ ’ਚ ਗਿੱਪੀ ਗਰੇਵਾਲ ਦੀ ਹੀਰੋਇਨ ਬਾਲੀਵੁੱਡ ਦੀ ਨਾਮਵਰ ਅਦਾਕਾਰਾ ਨੇਹਾ ਸ਼ਰਮਾ ਹੈ। ਫ਼ਿਲਮ ’ਚ ਦੋਵਾਂ ਤੋਂ ਇਲਾਵਾ ਪੰਜਾਬੀ ਗਾਇਕ ਰੌਸ਼ਨ ਪ੍ਰਿੰਸ, ਬੱਬਲ ਰਾਏ, ਪਵਨ ਮਲਹੋਤਰਾ, ਧੀਰਜ ਕੁਮਾਰ, ਰਘਵੀਰ ਬੋਲੀ, ਜਸਪ੍ਰੇਮ ਢਿੱਲੋਂ ਤੇ ਅਨਮੋਲ ਕਵਾਤਰਾ ਸਮੇਤ ਕਈ ਹੋਰ ਨਾਮੀ ਚਿਹਰੇ ਨਜ਼ਰ ਆਉਣਗੇ।

ਕਾਬਿਲ-ਏ-ਗੌਰ ਹੈ ਕਿ ਗਿੱਪੀ ਗਰੇਵਾਲ ਦੀ ਮੁੱਖ ਭੂਮਿਕਾ ਵਾਲੀ ਇਹ ਐਕਸ਼ਨ, ਰੋਮਾਂਸ ਤੇ ਡਰਾਮਾ ਫ਼ਿਲਮ ਇਸ ਸਾਲ ਦੀ ਸਭ ਤੋਂ ਮਹਿੰਗੀ ਪੰਜਾਬੀ ਫ਼ਿਲਮ ਹੋਵੇਗੀ। ਡਾਇਰੈਕਟਰ ਰਾਕੇਸ਼ ਮਹਿਤਾ ਦੀ ਇਹ ਚੌਥੀ ਪੰਜਾਬੀ ਫਿਲਮ ਹੈ। ਰਾਕੇਸ਼ ਮਹਿਤਾ ਮੁਤਾਬਕ ਇਹ ਫ਼ਿਲਮ ਆਮ ਪੰਜਾਬੀ ਫ਼ਿਲਮਾਂ ਨਾਲੋਂ ਬਿਲਕੁਲ ਵੱਖਰੀ ਹੈ। ਇਸ ਫ਼ਿਲਮ ’ਚ ਦਰਸ਼ਕਾਂ ਨੂੰ ਯੂਨੀਵਰਸਿਟੀ ਦੀ ਜ਼ਿੰਦਗੀ, ਵਿਦਿਆਰਥੀ ਸਿਆਸਤ ਤੇ ਦੋਸਤੀ ਦੀ ਅਹਿਮੀਅਤ ਦੇਖਣ ਨੂੰ ਮਿਲੇਗੀ।

ਇਹ ਫ਼ਿਲਮ ਇਕ ਅਜਿਹੇ ਨੌਜਵਾਨ ਦੀ ਕਹਾਣੀ ਹੈ, ਜਿਸ ਲਈ ਦੋਸਤੀ ਤੋਂ ਉੱਪਰ ਕੁਝ ਵੀ ਨਹੀਂ ਹੈ। ਇਸ ਫ਼ਿਲਮ ਦੇ ਐਕਸ਼ਨ ਡਾਇਰੈਕਟਰ ਬਾਲੀਵੁੱਡ ਦੇ ਮਸ਼ਹੂਰ ਐਕਸ਼ਨ ਡਾਇਰੈਕਟਰ ਸ਼ਾਮ ਕੌਸ਼ਲ ਹਨ। ਡਾਇਰੈਕਟਰ ਮੁਤਾਬਕ ਇਸ ਫ਼ਿਲਮ ਦਾ ਐਕਸ਼ਨ ਬੇਹੱਦ ਕਮਾਲ ਦਾ ਹੋਵੇਗਾ। ਇਹੀ ਨਹੀਂ ਫ਼ਿਲਮ ਦੀ ਕਹਾਣੀ ਦੇ ਨਾਲ-ਨਾਲ ਇਸ ਦਾ ਮਿਊਜ਼ਿਕ ਵੀ ਦਰਸ਼ਕਾਂ ਨੂੰ ਪਸੰਦ ਆਵੇਗਾ।

ਫ਼ਿਲਮ ਦਾ ਮਿਊਜ਼ਿਕ ਬੀ ਪਰਾਕ, ਜੇ. ਕੇ. ਤੇ ਦੇਸੀ ਕਰਿਊ ਨੇ ਤਿਆਰ ਕੀਤਾ ਹੈ। ਫ਼ਿਲਮ ਦੇ ਗੀਤਾਂ ਨੂੰ ਗਿੱਪੀ ਗਰੇਵਾਲ ਸਮੇਤ ਬੀ ਪਰਾਕ, ਹਿੰਮਤ ਸੰਧੂ, ਸ਼ਿਪਰਾ ਗੋਇਲ ਤੇ ਅੰਗਰੇਜ਼ ਅਲੀ ਨੇ ਆਵਾਜ਼ ਦਿੱਤੀ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ ਦਾ ਅੰਦਾਜ਼ ਦਰਸ਼ਕਾਂ ਨੂੰ ਬੇਹੱਦ ਪਸੰਦ ਆਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।