ਜਨਮ ਦਿਨ 'ਤੇ ਦੇਖੋ ਤਰਸੇਮ ਜੱਸੜ ਦੀਆਂ ਕੁੱਝ ਖਾਸ ਤਸਵੀਰਾਂ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਅੱਜ ਆਪਣਾ 34ਵਾਂ ਜਨਮਦਿਨ ਮਨਾ ਰਹੇ ਹਨ ਜੱਸੜ

Tarsem Jassar

 ਗਾਇਕੀ ਤੇ ਅਦਾਕਾਰੀ ਦੇ ਖ਼ੇਤਰ 'ਚ ਵੱਡੀਆਂ ਮੱਲਾਂ ਮਾਰਨ ਵਾਲੇ ਪੰਜਾਬੀ ਗਾਇਕ ਅਤੇ ਪ੍ਰੋਡਿਊਸਰ ਤਰਸੇਮ ਜੱਸੜ ਅੱਜ ਆਪਣਾ 34ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦਾ ਜਨਮ 4 ਜੁਲਾਈ 1986 ਨੂੰ ਹੋਇਆ ਸੀ। ਤਰਸੇਮ ਜੱਸੜ ਨੇ ਕਈ ਹਿੱਟ ਗੀਤ ਪੰਜਾਬੀ ਸੰਗੀਤ ਜਗਤ ਨੂੰ ਦਿੱਤੇ ਹਨ।

ਤਰਸੇਮ ਜੱਸੜ ਦੇ ਸਟਾਈਲ ਦੀ ਗੱਲ ਕਰੀਏ ਤਾਂ ਸੋਬਰ ਸਟਾਈਲ ਹੀ ਉਨ੍ਹਾਂ ਨੂੰ ਕਾਫੀ ਪਸੰਦ ਹੈ। ਇੱਕ ਇੰਟਰਵਿਊ ਦੌਰਾਨ ਤਰਸੇਮ ਜੱਸੜ ਨੇ ਕਿਹਾ  ਸੀ ਕਿ ਜੋ ਉਨ੍ਹਾਂ ਦੇ ਕਾਲਜ ਸਮੇਂ ਪੱਗ ਬੰਨ੍ਹਣ ਜਾਂ ਕੱਪੜੇ ਪਾਉਣ ਦਾ ਸਟਾਈਲ ਸੀ ਉਹੀ ਅੱਜ ਉਨ੍ਹਾਂ ਦਾ ਸਟਾਈਲ ਹੈ। ਉਨ੍ਹਾਂ ਨੇ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ 'ਚ ਵੀ ਕਾਫ਼ੀ ਨਾਂ ਕਮਾਇਆ ਹੈ। 'ਸਰਦਾਰ ਮੁਹੰਮਦ', 'ਰੱਬ ਦਾ ਰੇਡੀਓ', 'ਅਫ਼ਸਰ' ਸਣੇ ਕਈ ਫ਼ਿਲਮਾਂ ਕਰ ਕੇ ਉਹਨਾਂ ਨੇ ਆਪਣੇ ਫੈਨਸ ਦਾ ਦਿਲ ਜਿੱਤਿਆ ਹੈ। ਤਰਸੇਮ ਜੱਸੜ ਫ਼ਤਿਹਗੜ੍ਹ ਸਾਹਿਬ ਦੇ ਅਮਲੋਹ ਪਿੰਡ ਵਿਚ ਰਹਿੰਦੇ ਹਨ।