ਮਸ਼ਹੂਰ ਰੈਪਰ ਹਨੀ ਸਿੰਘ ਖਿਲਾਫ਼ ਸ਼ਿਕਾਇਤ ਦਰਜ, ਪੜ੍ਹੋ ਕਿਉਂ   

ਏਜੰਸੀ

ਮਨੋਰੰਜਨ, ਪਾਲੀਵੁੱਡ

ਹਨੀ ਸਿੰਘ ਦੇ ਨਾਲ-ਨਾਲ ਉਨ੍ਹਾਂ ਦੇ ਮੈਨੇਜਰ ਅਤੇ ਕਰੂ ਮੈਂਬਰਾਂ ਖ਼ਿਲਾਫ਼ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ। 

Honey Singh

 

ਚੰਡੀਗੜ੍ਹ: ਮਸ਼ਹੂਰ ਰੈਪਰ ਹਨੀ ਸਿੰਘ ਖਿਲਾਫ਼  ਚੰਡੀਗੜ੍ਹ ਦੇ ਐੱਸ.ਐੱਸ.ਪੀ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਹਾਲਾਂਕਿ ਸ਼ਿਕਾਇਤ ਕਿਸ ਨੇ ਦਰਜ ਕਰਵਾਈ ਹੈ ਇਸ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਜਾਣਕਾਰੀ ਮੁਤਾਬਕ ਸ਼ਿਕਾਇਤਕਰਤਾ ਨੇ ਹਨੀ ਸਿੰਘ ਦੇ ਗੀਤ 25 ਪਿੰਡਾਂ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ ਹੈ। 

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਇਸ ਗੀਤ ’ਚ ਔਰਤਾਂ ਖ਼ਿਲਾਫ਼ ਗਲਤ ਅਤੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ਗੀਤ ’ਤੇ ਇਤਰਾਜ਼ ਜਤਾਉਂਦੇ ਹੋਏ ਸ਼ਿਕਾਇਤਕਰਤਾ ਵੱਲੋਂ ਕਾਰਵਾਈ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਹਨੀ ਸਿੰਘ ਦੇ ਨਾਲ-ਨਾਲ ਉਨ੍ਹਾਂ ਦੇ ਮੈਨੇਜਰ ਅਤੇ ਕਰੂ ਮੈਂਬਰਾਂ ਖ਼ਿਲਾਫ਼ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ।