ਜਾਣੋਂ ਆਉਣ ਵਾਲੀ ਫ਼ਿਲਮ 'ਆਟੇ ਦੀ ਚਿੜੀ' ਦੇ ਪਿੱਛੇ ਦੇ ਚਿਹਰਿਆਂ ਨੂੰ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਪੰਜਾਬੀ ਫਿਲਮ ਇੰਡਸਟਰੀ ਲਗਾਤਾਰ ਤਰੱਕੀ ਕਰ ਰਿਹਾ ਹੈ ਪਰ ਇਸ ਪੂਰੀ ਇੰਡਸਟਰੀ ਦੀ ਰੀੜ੍ਹ ਦੀ ਹੱਡੀ ਉਹ ਪ੍ਰੋਡੂਸਰ ਹਨ

Aate Di Chidi Producers

ਪੰਜਾਬੀ ਫਿਲਮ ਇੰਡਸਟਰੀ ਲਗਾਤਾਰ ਤਰੱਕੀ ਕਰ ਰਿਹਾ ਹੈ ਪਰ ਇਸ ਪੂਰੀ ਇੰਡਸਟਰੀ ਦੀ ਰੀੜ੍ਹ ਦੀ ਹੱਡੀ ਉਹ ਪ੍ਰੋਡੂਸਰ ਹਨ ਜੋ ਸਿਰਫ ਆਪਣਾ ਪੈਸਾ ਹੀ ਨਹੀਂ ਲਗਾਉਂਦੇ ਬਲਕਿ ਕਿਸੇ ਨਵੀਂ ਸੋਚ ਤੇ ਪੂਰਾ ਵਿਸ਼ਵਾਸ ਵੀ ਰੱਖਦੇ ਹਨ। ਇਹਨਾਂ ਦੇ ਸਹਿਯੋਗ ਤੋਂ ਬਿਨਾਂ ਦੁਨੀਆਂ ਦੀ ਸਭ ਤੋਂ ਵਧੀਆ ਸਕਰਿਪਟ ਵੀ ਸਿਰਫ ਇੱਕ ਪੇਪਰ ਤੇ ਲਿਖਿਆ ਆਇਡਿਯਾ ਹੈ ਅਤੇ ਸਭ ਤੋਂ ਜਬਰਦਸਤ ਸਕ੍ਰੀਨਪਲੇ ਵੀ ਸਿਰਫ ਇੱਕ ਸੋਚ ਹੈ।

ਦੋ ਇਨਸਾਨ ਜੋ ਆਪਣੇ ਵਲੋਂ ਪੂਰੀ ਕੋਸ਼ਿਸ਼ ਕਰ ਰਹੇ ਹਨ ਪੰਜਾਬੀ ਸਿਨੇਮਾ ਦੀ ਉਨੱਤੀ ਦੇ ਲਈ ਉਹ ਹਨ ਤੇਗ਼ ਪ੍ਰੋਡਕਸ਼ਨਸ ਦੇ ਚਰਨਜੀਤ ਸਿੰਘ ਵਾਲੀਆ ਅਤੇ ਤੇਗਬੀਰ ਸਿੰਘ ਵਾਲੀਆ। ਇਸ ਫਿਲਮ ਦੇ ਸਹਿ ਨਿਰਮਾਤਾ ਹਨ ਜੀ ਆਰ ਐਸ ਚਿੰਨਾ(ਕੈਲਗਰੀ ਕੈਨੇਡਾ)। ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੇ ਮਾਲਿਕ ਚਰਨਜੀਤ ਸਿੰਘ ਵਾਲੀਆ ਨੇ ਪਿਛਲੇ ਸਾਲ ਆਪਣੇ ਬੇਟੇ ਤੇਗਬੀਰ ਸਿੰਘ ਵਾਲੀਆ ਦੇ ਨਾਮ ਤੇ ਇੱਕ ਪ੍ਰੋਡਕਸ਼ਨ ਹਾਊਸ ਤੇਗ ਪ੍ਰੋਡਕਸ਼ਨਸ ਸ਼ੁਰੂ ਕਰਨ ਦਾ ਫੈਸਲਾ ਲਿਆ।

ਇਹਨਾਂ ਨੇ ਆਪਣੇ ਬੈਨਰ ਹੇਠ ਪਹਿਲੀ ਫਿਲਮ ਜੱਸ ਬਾਜਵਾ ਅਤੇ ਹਰੀਸ਼ ਵਰਮਾ ਦੀ ਠੱਗ ਲਾਇਫ ਬਣਾਈ। ਹੁਣ ਇਹ ਆਪਣੀ ਅਗਲੀ ਫਿਲਮ ਜਿਸਦਾ ਨਾਮ ਹੈ 'ਆਟੇ ਦੀ ਚਿੜੀ' ਲੈ ਕੇ ਬਿਲਕੁਲ ਤਿਆਰ ਹਨ। ਇਹ ਫ਼ਿਲਮ ਆਪਣੀ ਘੋਸ਼ਣਾ ਤੋਂ ਹੀ ਸੁਰਖੀਆਂ ਦਾ ਹਿੱਸਾ ਰਹੀ ਹੈ। ਇਸਦਾ ਕਾਰਨ ਹੈ ਨੀਰੂ ਬਾਜਵਾ ਅਤੇ ਅੰਮ੍ਰਿਤ ਮਾਨ ਦੀ ਜੋੜੀ ਜੋ ਪਹਿਲੀ ਵਾਰ ਪਰਦੇ ਤੇ ਇੱਕਠੀ ਦਿੱਸੇਗੀ। ਇਸ ਮਸ਼ਹੂਰ ਜੋੜੀ ਦੇ ਨਾਲ ਹੀ ਫ਼ਿਲਮ ਵਿੱਚ ਕਈ ਮਸ਼ਹੂਰ ਕਲਾਕਾਰ ਮੌਜੂਦ ਹਨ ਜਿਵੇਂ ਕਿ ਤਜ਼ੁਰਬੇਕਾਰ ਅਭਿਨੇਤਾ ਸਰਦਾਰ ਸੋਹੀ, ਗੁਰਪ੍ਰੀਤ ਘੁੱਗੀ, ਬੀ ਐਨ ਸ਼ਰਮਾ, ਕਰਮਜੀਤ ਅਨਮੋਲ, ਨਿਰਮਲ ਰਿਸ਼ੀ, ਹਾਰਬੀ ਸੰਘਾ, ਨਿਸ਼ਾ ਬਾਨੋ, ਪ੍ਰੀਤੋ ਸਾਹਨੀ, ਦਿਲਾਵਰ ਸਿੱਧੂ, ਪ੍ਰਕਾਸ਼ ਜਾਦੂ ਅਤੇ ਅਨਮੋਲ ਵਰਮਾ।

ਰਿਲੀਜ਼ ਹੋਏ ਟ੍ਰੇਲਰ ਦੇ ਅਨੁਸਾਰ, ਆਟੇ ਦੀ ਚਿੜੀ ਇਕ ਕਾਮੇਡੀ ਫ਼ਿਲਮ ਹੈ ਜਿਸ ਵਿੱਚ ਪੰਜਾਬ ਦੇ ਕਈ ਮੁੱਦਿਆਂ ਨੂੰ ਕੋਮਲਤਾ ਅਤੇ ਹਾਸ ਰਸ ਅੰਦਾਜ਼ ਵਿੱਚ ਪੇਸ਼ ਕੀਤਾ ਗਿਆ ਹੈ। ਫ਼ਿਲਮ ਦੇ ਨਿਰਦੇਸ਼ਕ ਹਨ ਹੈਰੀ ਭੱਟੀ ਅਤੇ ਇਸਦੀ ਕਹਾਣੀ ਲਿਖੀ ਹੈ ਰਾਜੂ ਵਰਮਾ ਨੇ। ਇਹ ਫ਼ਿਲਮ ਤੇਗ ਪ੍ਰੋਡਕਸ਼ਨਸ ਦੀ ਪੇਸ਼ਕਸ਼ ਹੈ। ਇਸਦੀ ਸ਼ੂਟਿੰਗ ਪੰਜਾਬ ਅਤੇ ਕਨੇਡਾ ਵਿੱਚ ਕੀਤੀ ਗਈ ਹੈ। ਇੱਕ ਵਿੱਦਿਅਕ ਅਦਾਰਾ ਚਲਾਉਣ ਤੋਂ ਲੈ ਕੇ ਫ਼ਿਲਮਾਂ ਬਣਾਉਣ ਤੱਕ  ਇਹ ਆਪਣੇ ਵਲੋਂ ਹਰ ਪੱਖ ਤੋਂ ਬਿਹਤਰੀਨ ਕਰਨ ਦੀ ਪੂਰੀ ਕੋਸ਼ਿਸ਼ ਕਰਦੇ ਹਨ ।

ਆਪਣੀ ਨਵੀਂ ਫਿਲਮ ਬਾਰੇ ਗੱਲ ਕਰਦੇ ਹੋਏ ਚਰਨਜੀਤ ਸਿੰਘ ਵਾਲੀਆ ਅਤੇ ਤੇਗਬੀਰ ਸਿੰਘ ਵਾਲੀਆ ਨੇ ਕਿਹਾ ਕਿ ਉਹਨਾਂ ਇਹ ਫੈਸਲਾ ਲਿਆ ਹੈ ਕਿ ਕਾਲਜ ਦੀ ਤਰਾਂ ਹੀ ਜਿੱਥੇ ਉਹ ਕੋਸ਼ਿਸ਼ ਕਰਦੇ ਹਨ ਬੱਚਿਆਂ ਨੂੰ ਸਿਖਾਉਣ ਦੀ ਅਤੇ ਵਧੀਆ ਇਨਸਾਨ ਬਣਾਉਣ ਦੀ, ਉਹਨਾਂ ਦੀਆਂ ਫ਼ਿਲਮਾਂ ਵੀ ਕੁਝ ਸਿਖਾਉਣ ਦੀ ਕੋਸ਼ਿਸ਼ ਕਰਨਗੀਆਂ । ਉਹਨਾਂ ਨੇ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਉਹਨਾਂ ਦੇ ਪ੍ਰੋਡਕਸ਼ਨ ਹਾਊਸ ਦੀਆਂ ਫ਼ਿਲਮਾਂ ਕੋਈ ਨਾ ਕੋਈ ਸੰਦੇਸ਼ ਜਰੂਰ ਦੇਣ ਅਤੇ ਦਰਸ਼ਕਾਂ ਤੇ ਕੋਈ ਨਾ ਕੋਈ ਪ੍ਰਭਾਵ ਜਰੂਰ ਪਾਵੇ।

ਉਹਨਾਂ ਦੀ ਅਗਲੀ ਫਿਲਮ 'ਆਟੇ ਦੀ ਚਿੜੀ' ਵੀ ਅਜਿਹਾ ਹੀ ਇੱਕ ਪ੍ਰੋਜੈਕਟ ਹੈ ਜੋ ਪੰਜਾਬ ਵਿੱਚ ਸਿਨੇਮਾ ਦਾ ਰੂਪ ਬਦਲੇਗਾ। ਇਹ ਬੱਚਿਆਂ ਨੂੰ ਉਹਨਾਂ ਦੀ ਮਾਤ ਭੂਮੀ ਦੀ ਮਹੱਤਤਾ ਸਮਝਾਏਗਾ ਅਤੇ ਵੱਡਿਆਂ ਨੂੰ ਉਹਨਾਂ ਦੇ ਬਚਪਨ ਦੀਆਂ ਯਾਦਾਂ ਨੂੰ ਤਾਜਾ ਕਰਵਾਵੇਗਾ ।ਉਹਨਾਂ ਨੇ ਅੱਗੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਸ ਪ੍ਰੋਜੈਕਟ ਨਾਲ ਹਰ ਪੰਜਾਬੀ ਚਾਹੇ ਉਹ ਭਾਰਤ ਵਿੱਚ ਰਹਿੰਦਾ ਹੋਵੇ ਜਾਂ ਬਾਹਰ, ਬੱਚਾ ਹੋਵੇ ਜਾਂ ਵੱਡਾ ਸਭ ਇਸ ਕਾਨਸੈਪਟ ਨਾਲ ਜੁੜਨਗੇ।

ਉਹ ਆਪਣੇ ਵਲੋਂ ਕੋਈ ਕਮੀ ਨਹੀਂ ਛੱਡਣਾ ਚਾਹੁੰਦੇ ਇਸ ਫਿਲਮ ਨੂੰ ਜ਼ਿਆਦਾ ਤੋਂ ਜ਼ਿਆਦਾ ਦਰਸ਼ਕਾਂ ਤੱਕ ਪਹੁੰਚਾਉਣ ਵਿੱਚ । ਇਸ ਤਰਾਂ ਦੀ ਸੋਚ ਨਾਲ ਜੇ ਫ਼ਿਲਮਾਂ ਬਣਾਈਆਂ ਜਾਣ ਤਾਂ ਪੂਰਾ ਵਿਸ਼ਵਾਸ ਹੈ ਕਿ ਪੋਲੀਵੁਡ ਦਾ ਭਵਿੱਖ ਬਿਲਕੁਲ ਸੁਰੱਖਿਅਤ ਹੈ। ਆਟੇ ਦੀ ਚਿੜੀ ਨੂੰ ਪੂਰੇ ਸੰਸਾਰ ਭਰ ਵਿੱਚ ਮੁਨੀਸ਼ ਸਾਹਨੀ ਦੀ ਕੰਪਨੀ ਓਮਜੀ ਗਰੁੱਪ ਵਲੋਂ ਵਿਤਰਣ ਕੀਤਾ ਜਾਵੇਗਾ। ਇਹ ਫਿਲਮ 19 ਅਕਤੂਬਰ 2018 ਨੂੰ ਰੀਲਿਜ ਹੋਵੇਗੀ।