ਸ੍ਰੀ ਅਕਾਲ ਤਖਤ ‘ਤੇ ਮਾਅਫ਼ੀ ਮੰਗਣ ਪਹੁੰਚਿਆ ਸਿੱਧੂ ਮੂਸੇਵਾਲਾ

ਏਜੰਸੀ

ਮਨੋਰੰਜਨ, ਪਾਲੀਵੁੱਡ

ਪਿਤਾ ਦੇ ਨਾਲ ਪਹੁੰਚਿਆ ਸਿੱਧੂ ਮੂਸੇਵਾਲਾ

File

ਚੰਡੀਗੜ੍ਹ- ਪਾਲੀਵੁੱਡ ਵਿਚ ਜੇਕਰ ਵਿਵਾਦਾਂ ਦੀ ਗੱਲ ਕਰੀਏ ਤਾਂ ਸਭ ਤੋਂ ਪਹਿਲਾ ਨਾਮ ਸਿੱਧੂ ਮੂਸੇਵਾਲਾ ਦਾ ਆਉਂਦਾ ਹੈ। ਕਿਉਂਕਿ ਨਿਤ ਨਵਾਂ ਵਿਵਾਦ ਉਸ ਨਾਲ ਜੁੜਦਾ ਰਹਿੰਦਾ ਹੈ। ਪਰ ਅੱਜ ਸਿੱਧੂ ਮੂਸੇਵਾਲਾ ਨਾਲ ਕੋਈ ਵਿਵਾਦ ਨਹੀਂ ਜੁੜ ਰਿਹਾ ਬਲਕਿ ਉਹ ਗਲਤ ਸ਼ਬਦਾਵਲੀ ਲਈ ਮਾਅਫੀ ਮੰਗਣ ਲਈ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ ਹਨ। 

ਜੀ ਹਾਂ ਸਿੱਧੂ ਮੂਸੇਵਾਲਾ ਅੱਜ ਆਪਣੇ ਪਿਤਾ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਮਿਲਣ ਅਤੇ ਮੁਆਫੀ ਮੰਗਣ ਲਈ ਪਹੁੰਚੇ ਹਨ। ਦਰਅਸਲ ਸਿੱਧੂ ਮੂਸੇਵਾਲਾ ਵਲੋਂ ਆਪਣੇ ਇਕ ਗੀਤ 'ਚ 'ਮਾਈ ਭਾਗੋ' ਨੂੰ ਲੈ ਕੇ ਗਲਤ ਸ਼ਬਦਾਵਲੀ ਵਰਤੀ ਸੀ, ਜਿਸ 'ਤੇ ਵੱਖ-ਵੱਖ ਜਥੰਬੰਦੀਆਂ ਵਲੋਂ ਵਿਰੋਧ-ਪ੍ਰਦਰਸ਼ਨ ਕੀਤਾ ਗਿਆ ਸੀ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਈ ਮਹੀਨਿਆਂ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਮਿਲਣਾ ਚਾਹੁੰਦੇ ਸਨ।

ਦੱਸ ਦਈਏ ਸਿੱਧੂ ਮੂਸੇਵਾਲਾ ਨੇ ਗੀਤ 'ਤੇ ਵਿਵਾਦ ਸ਼ੁਰੂ ਹੁੰਦਾ ਦੇਖ ਕੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਵੀ ਮੁਆਫੀ ਮੰਗੀ ਸੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਜੀ ਨੂੰ ਮੁਆਫੀਨਾਮਾ ਵੀ ਲਿਖਿਆ ਸੀ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਜੀ ਨੂੰ ਲਿਖੇ ਮੁਆਫੀਨਾਮੇ 'ਚ ਲਿਖਿਆ ਸੀ, ''ਮੈਂ ਨਿਮਾਣਾ ਸੇਵਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇ ਵਾਲਾ) ਪੁੱਤਰ ਸ. ਬਲਕੌਰ ਸਿੰਘ ਪਿੰਡ ਮੂਸਾ ਜ਼ਿਲਾ ਮਾਨਸਾ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ ਕਿ ਮੇਰੇ ਵਲੋਂ ਪਿਛਲੇ ਦਿਨੀਂ ਇਕ ਗੀਤ ਗਾਇਆ ਗਿਆ ਸੀ।

ਜਿਸ 'ਚ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਮਾਈ ਭਾਗੋ ਜੀ ਦਾ ਜ਼ਿਕਰ ਕੀਤਾ ਗਿਆ ਸੀ। ਮੈਨੂੰ ਨਹੀਂ ਪਤਾ ਸੀ ਕਿ ਉਨ੍ਹਾਂ ਦੇ ਜ਼ਿਕਰ ਨਾਲ ਸਾਡੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਮੈਂ ਗੁਰੂ ਦਾ ਨਿਮਾਣਾ ਸੇਵਕ ਹਾਂ ਤੇ ਸ੍ਰੀ ਅਕਾਲ ਤਖਤ ਸਾਹਿਬ ਜੀ 'ਚ ਅਥਾਂਹ ਵਿਸ਼ਵਾਸ ਰੱਖਦਾ ਹਾਂ। ਮੇਰੇ ਵਲੋਂ ਅਣਜਾਣੇ 'ਚ ਹੋਈ ਇਸ ਭੁੱਲ ਲਈ ਮੈਂ ਸਿਰ ਝੁਕਾ ਕੇ ਮੁਆਫੀ ਮੰਗਦਾ ਹਾਂ ਤੇ ਇਸ ਗੱਲ ਦਾ ਵਿਸ਼ਵਾਸ ਦਿਵਾਉਂਦਾ ਹਾਂ ਕਿ ਅੱਗੇ ਤੋਂ ਅਜਿਹੀ ਗਲਤੀ ਨਹੀਂ ਹੋਵੇਗੀ। ਮੈਨੂੰ ਤੁਸੀਂ ਜਦੋਂ ਵੀ ਹੁਕਮ ਕਰੋਗੇ ਮੈਂ ਆਪ ਜੀ ਸਨਮੁੱਖ ਹਾਜ਼ਰ ਹੋ ਜਾਵਾਂਗਾ। 

ਇਸ ਗਲਤੀ ਲਈ ਮੇਰੇ ਲਈ ਜੋ ਵੀ ਸਜ਼ਾ ਸੁਣਾਈ ਜਾਵੇਗੀ, ਮੈਂ ਨਿਮਾਣਾ ਸਿੱਖ ਖਿੜੇ ਮੱਥੇ ਪ੍ਰਵਾਨ ਕਰਾਂਗਾ। ਮੈਂ ਨਵੰਬਰ ਮਹੀਨੇ ਦੇ ਆਖਰੀ ਹਫਤੇ 'ਚ ਪੰਜਾਬ ਆ ਕੇ ਆਪਣੇ ਪਰਿਵਾਰ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋ ਜਾਵਾਂਗਾ। ਮੈਂ ਉਮੀਦ ਕਰਦਾ ਹਾਂ ਕਿ ਤੁਸੀਂ ਮੈਨੂੰ ਇਸ ਗਲਤੀ ਲਈ ਮੁਆਫ ਕਰੋਗੇ।'' ਹਾਲਾਂਕਿ ਇਸ ਤੋਂ ਬਾਅਦ ਸਿੱਧੂ ਮੂਸੇਵਾਲਾ ਅੰਮ੍ਰਿਤਸਰ ਵਿਖੇ ਪਰਿਵਾਰ ਨਾਲ ਪਹੁੰਚੇ ਸਨ ਪਰ ਉਸ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਮੌਜੂਦ ਨਹੀਂ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।