ਐਲੀ ਮਾਂਗਟ ਨੂੰ ਮਿਲੀ ਜ਼ਮਾਨਤ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਦਰਅਸਲ, ਕੁੱਝ ਦਿਨ ਪਹਿਲਾਂ ਹੀ ਗਾਇਕ ਐਲੀ ਮਾਂਗਟ ਅਪਣੇ ਦੋਸਤ ਦੀ ਜਨਮ ਦਿਨ ਪਾਰਟੀ 'ਚ ਹਵਾਈ ਫ਼ਾਇਰ ਕਰਨ ਕਾਰਨ ਵਿਵਾਦਾਂ 'ਚ ਘਿਰੇ ਸਨ।

Elly Mangat

ਲੁਧਿਆਣਾ  (ਪ.ਪ.) : ਕਥਿਤ ਤੌਰ 'ਤੇ ਫ਼ਾਇਰਿੰਗ ਕੇਸ ਵਿਚ ਨਾਮਜ਼ਦ ਕੀਤੇ ਗਏ ਪੰਜਾਬੀ ਗਾਇਕ ਹਰਕੀਰਤ ਸਿੰਘ ਮਾਂਗਟ ਉਰਫ਼ ਐਲੀ ਮਾਂਗਟ ਨੂੰ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਇਕ ਵੱਡੀ ਰਾਹਤ ਦੇ ਦਿਤੀ ਹੈ।

ਦਰਅਸਲ, ਕੁੱਝ ਦਿਨ ਪਹਿਲਾਂ ਹੀ ਗਾਇਕ ਐਲੀ ਮਾਂਗਟ ਅਪਣੇ ਦੋਸਤ ਦੀ ਜਨਮ ਦਿਨ ਪਾਰਟੀ 'ਚ ਹਵਾਈ ਫ਼ਾਇਰ ਕਰਨ ਕਾਰਨ ਵਿਵਾਦਾਂ 'ਚ ਘਿਰੇ ਸਨ।

ਐਲੀ ਮਾਂਗਟ ਦੀ ਗੋਲੀਆਂ ਚਲਾਉਂਦੇ ਦੀ ਵੀਡੀਉ ਵਾਇਰਲ ਹੋਣ 'ਤੇ ਪੁਲਿਸ ਨੇ ਉਨ੍ਹਾਂ ਵਿਰੁਧ ਵੱਖ-ਵੱਖ ਧਾਰਾਵਾਂ ਤਹਿਤ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਸੀ, ਜਿਸ ਤੋਂ ਬਾਅਦ ਐਲੀ ਮਾਂਗਟ 'ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕਣ ਲੱਗੀ ਸੀ।

ਜ਼ਿਕਰਯੋਗ ਹੈ ਕਿ ਪਹਿਲਾਂ ਅਦਾਲਤ ਵਲੋਂ 4 ਦਸੰਬਰ ਤਕ ਐਲੀ ਮਾਂਗਟ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿਤੀ ਗਈ ਸੀ ਅਤੇ ਹੁਣ ਅਦਾਲਤ ਨੇ ਇਸ ਮਾਮਲੇ ਵਿਚ ਐਲੀ ਮਾਂਗਟ ਦੇ ਦੋਸਤ ਭਿੰਡਰ ਵਿਰਕ ਨੂੰ ਵੀ ਜ਼ਮਾਨਤ ਮਿਲ ਗਈ ਹੈ।

ਜਦਕਿ ਭਿੰਡਰ ਦੇ ਪਿਤਾ ਨੂੰ ਇਸ ਮਾਮਲੇ ਵਿਚ ਪਹਿਲਾਂ ਹੀ 27 ਨਵੰਬਰ ਨੂੰ ਹੀ ਜ਼ਮਾਨਤ ਮਿਲ ਗਈ ਸੀ।