ਸਿੱਧੂ ਮੂਸੇਵਾਲਾ ਕਤਲ ਮਾਮਲਾ: ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਸਣੇ 4 ਗੈਂਗਸਟਰ ਨਹੀਂ ਹੋਏ ਮਾਨਸਾ ਅਦਾਲਤ ਵਿਚ ਪੇਸ਼
ਮਾਮਲੇ ਦੀ ਸੁਣਵਾਈ 20 ਸਤੰਬਰ ਤਕ ਟਲੀ
ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਬੁਧਵਾਰ ਨੂੰ ਮਾਨਸਾ ਅਦਾਲਤ ਵਿਚ ਸੁਣਵਾਈ ਹੋਈ। ਇਸ ਦੌਰਾਨ 21 ਦੋਸ਼ੀਆਂ ਨੂੰ ਵੀਡੀਉ ਕਾਨਫ਼ਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਜਦਕਿ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਸਾਰਜ ਸਿੰਘ ਅਤੇ ਦੀਪਕ ਟੀਨੂੰ ਨੂੰ ਅਦਾਲਤ ਵਿਚ ਪੇਸ਼ ਨਹੀਂ ਕੀਤਾ ਗਿਆ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 20 ਸਤੰਬਰ ਨੂੰ ਹੋਵੇਗੀ।
ਇਹ ਵੀ ਪੜ੍ਹੋ: ਇਸ ਸਾਲ ਪ੍ਰਚੰਡ ਗਰਮੀ ਦਰਜ ਕੀਤੀ ਗਈ : ਵਿਸ਼ਵ ਮੌਸਮ ਵਿਗਿਆਨੀ
ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਕੀਲ ਸਤਿੰਦਰਪਾਲ ਸਿੰਘ ਮਿੱਤਲ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਨੂੰ ਕਿਸੇ ਕੇਸ ਵਿਚ ਗੁਜਰਾਤ ਦੀ ਸਾਬਰਮਤੀ ਜੇਲ ਵਿਚ ਲਿਜਾਇਆ ਗਿਆ ਹੈ, ਜਿਸ ਕਾਰਨ ਉਸ ਨੂੰ ਪੇਸ਼ ਨਹੀਂ ਕੀਤਾ ਗਿਆ। ਕੁਰੂਕਸ਼ੇਤਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਨੂੰ ਰਿਮਾਂਡ 'ਤੇ ਲਿਆ ਹੈ। ਸਾਰਜ ਸਿੰਘ ਅਤੇ ਦੀਪਕ ਟੀਨੂੰ ਤਕਨੀਕੀ ਸਮੱਸਿਆ ਕਾਰਨ ਪੇਸ਼ ਨਹੀਂ ਹੋ ਸਕੇ।
ਇਹ ਵੀ ਪੜ੍ਹੋ: ਮਨੀਪੁਰ ’ਚ ਮੁੜ ਤਣਾਅ, ਪ੍ਰਦਰਸ਼ਨਕਾਰੀਆਂ ਨੇ ਫ਼ੌਜ ਦੇ ਬੈਰੀਕੇਡ ’ਤੇ ਧਾਵਾ ਬੋਲਿਆ
ਉਨ੍ਹਾਂ ਦਸਿਆ ਕਿ ਅੱਜ ਸਿੱਧੂ ਮੂਸੇਵਾਲਾ ਦੇ ਪਿਤਾ ਵੀ ਇਸ ਕੇਸ ਵਿਚ ਪੇਸ਼ ਹੋਣ ਲਈ ਆਏ ਸਨ ਪਰ ਮੁਲਜ਼ਮ ਪੇਸ਼ ਨਾ ਹੋਣ ਕਾਰਨ ਉਹ ਵਾਪਸ ਚਲੇ ਗਏ। ਉਨ੍ਹਾਂ ਕਿਹਾ ਕਿ ਸਾਨੂੰ ਨਿਆਂਪਾਲਿਕਾ 'ਤੇ ਪੂਰਾ ਭਰੋਸਾ ਹੈ। ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਇਨਸਾਫ਼ ਜ਼ਰੂਰ ਮਿਲੇਗਾ। ਇਸ ਮੌਕੇ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਮਾਮਲੇ ਦੀ ਕਾਰਵਾਈ ਤੇਜ਼ੀ ਨਾਲ ਹੋਵੇ। ਉਨ੍ਹਾਂ ਕਿਹਾ ਕਿ ਜੇਲਾਂ ਦਾ ਬੇੜਾ ਗਰਕ ਹੈ, ਬਹੁਤ ਅਫਸੋਸ ਦੀ ਗੱਲ ਹੈ ਕਿ ਬਦਮਾਸ਼ਾਂ ਨੇ ਸੱਭ ਕੁੱਝ ਕਿਰਾਏ ਉਤੇ ਲੈ ਲਿਆ ਹੈ, ਜੇਲਾਂ ਵਿਚ ਨਸ਼ੇ ਸਪਲਾਈ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਜਿਊਂਦਾ ਰਹਿੰਦਿਆਂ ਚਾਰ ਲੱਖ ਭਾਰਤੀਆਂ ਨੂੰ ਸ਼ਾਇਦ ਨਾ ਮਿਲ ਸਕੇ ਰੁਜ਼ਗਾਰ ਅਧਾਰਤ ਗ੍ਰੀਨ ਕਾਰਡ : ਰੀਪੋਰਟ
ਦੱਸ ਦੇਈਏ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਪਿਛਲੇ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ ਸੀ, ਜਿਸ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਸੀ। ਕਤਲ ਦੀ ਸਾਜ਼ਸ਼ ਨੂੰ ਅੰਜਾਮ ਦੇਣ ਵਾਲਾ ਗੈਂਗਸਟਰ ਗੋਲਡੀ ਬਰਾੜ ਫਿਲਹਾਲ ਵਿਦੇਸ਼ 'ਚ ਲੁਕਿਆ ਹੋਇਆ ਹੈ।