Punjabi singer ਰੰਮੀ ਰੰਧਾਵਾ ਖ਼ਿਲਾਫ਼ ਮਾਮਲਾ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦਾ ਇਲਜ਼ਾਮ

Case registered against Punjabi singer Rami Randhawa

ਅਜਨਾਲਾ: ਪੰਜਾਬੀ ਗਾਇਕ ਰੰਮੀ ਰੰਧਾਵਾ ’ਤੇ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਆਰੋਪ ਤਹਿਤ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਗਾਇਕ ਰੰਮੀ ਰੰਧਾਵਾ ਜੋ ਕਿ ਪਿੰਡ ਗੁੱਝਾਪੀਰ ਦੇ ਰਹਿਣ ਵਾਲੇ ਹਨ, ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਮੁਕਦਮਾ ਦਰਜ ਕੀਤਾ ਹੈ। ਇਹ ਜਾਣਕਾਰੀ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਅਤੇ ਐਸ.ਐਚ.ਓ ਇੰਸਪੈਕਟਰ ਹਿਮਾਂਸ਼ੂ ਭਗਤ ਨੇ ਨਾਲ ਗੱਲਬਾਤ ਕਰਦਿਆਂ ਦਿੱਤੀ।

ਉਨ੍ਹਾਂ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਸੋਸ਼ਲ ਮੀਡੀਆ ’ਤੇ ਅਜਿਹੀ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੋ ਵੀ ਵਿਅਕਤੀ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਨੁਮਾਇਸ਼ ਕਰਦਾ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।