ਮਸ਼ਹੂਰ ਕਲਾਕਾਰ ਹੌਬੀ ਧਾਲੀਵਾਲ ਤੇ ਅਦਾਕਾਰਾ ਮਾਹੀ ਗਿੱਲ ਨੇ ਫੜ੍ਹਿਆ ਭਾਜਪਾ ਦਾ ਪੱਲਾ
Published : Feb 7, 2022, 12:51 pm IST
Updated : Feb 7, 2022, 1:14 pm IST
SHARE ARTICLE
Famous actor Hobi Dhaliwal and actor Mahi Gill joined BJP
Famous actor Hobi Dhaliwal and actor Mahi Gill joined BJP

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਮੌਜੂਦ

 

ਚੰਡੀਗੜ੍ਹ: ਮਸ਼ਹੂਰ ਪੰਜਾਬੀ ਅਦਾਕਾਰਾ ਮਾਹੀ ਗਿੱਲ ਤੇ ਅਦਾਕਾਰ ਹੌਬੀ ਧਾਲੀਵਾਲ ਅੱਜ ਭਾਜਪਾ ’ਚ ਸ਼ਾਮਲ ਹੋ ਗਏ ਹਨ। ਭਾਰਤੀ ਜਨਤਾ ਪਾਰਟੀ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਦੋਵਾਂ ਕਲਾਕਾਰਾਂ ਨੂੰ ਆਪਣੀ ਪਾਰਟੀ ’ਚ ਸ਼ਾਮਲ ਕੀਤਾ ਹੈ।

 

PHOTOFamous actor Hobi Dhaliwal and actor Mahi Gill joined BJP

ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੇ ਮਾਹੀ ਗਿੱਲ ਤੇ ਹੌਬੀ ਧਾਲੀਵਾਲ ਨੂੰ ਗੁਲਦਸਤਾ ਭੇਟ ਕਰਕੇ ਪਾਰਟੀ ’ਚ ਸੁਆਗਤ ਕੀਤਾ।

ਮਾਹੀ ਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪੰਜਾਬ ਲਈ ਕੰਮ ਕਰਨਾ ਚਾਹੁੰਦੀ ਹਾਂ। ਇਥੋਂ ਦੀਆਂ ਧੀਆਂ ਲਈ ਕੰਮ ਕਰਨਾ ਚਾਹੁੰਦੀ ਹੈ। ਮੈਂ ਇਕ ਬ੍ਰਿਜ ਬਣਕੇ ਪੰਜਾਬ ਲਈ ਕੰਮ ਕਰਨਾ ਚਾਹੁੰਦੀ ਹਾਂ।  

ਉੱਥੇ ਹੀ ਹੌਬੀ ਧਾਲੀਵਾਲ ਨੇ ਕਿਹਾ ਕਿ ਮੈਂ ਪਹਿਲਾਂ ਕਦੇ ਵੀ ਕਿਸੇ ਸਿਆਸੀ ਪਾਰਟੀ ਨਾਲ ਨਹੀਂ ਜੁੜਿਆ ਅਤੇ ਮੈਂ ਪਹਿਲੀ ਵਾਰ ਭਾਜਪਾ ਨਾਲ ਸਿਆਸੀ ਸਫ਼ਰ ਸ਼ੁਰੂ ਕਰਨ ਜਾ ਰਿਹਾ ਹਾਂ ਕਿਉਂਕਿ ਪੰਜਾਬ 'ਚ ਜੋ ਚੰਗਾ ਮਾਹੌਲ ਸੀ ਉਹ ਰੁੱਲ ਚੁੱਕਿਆ ਹੈ। ਮੇਰੀ ਕੋਸ਼ਿਸ਼ ਹੈ ਕਿ ਪੰਜਾਬ ਲਈ ਭਾਜਪਾ ਦੀਆਂ ਜੋ ਚੰਗੀਆਂ  ਨੀਤੀਆਂ ਹਨ ਉਹਨਾਂ ਨੂੰ ਲੈ ਕੇ ਆਵਾਂ ਅਤੇ ਪੰਜਾਬ ਲਈ ਕੰਮ ਕਰਾਂ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement