ਕੱਲ੍ਹ ਸਿਨੇਮਾ ਘਰਾਂ ਵਿਚ ਦਸਤਕ ਦੇਵੇਗੀ ਫ਼ਿਲਮ ‘ਮਿੱਤਰਾਂ ਨੂੰ ਸ਼ੌਂਕ ਹਥਿਆਰਾਂ ਦਾ’
ਦਰਸ਼ਕਾਂ ਨੂੰ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਸੀ।
ਜਲੰਧਰ: ਅਜੋਕੀ ਨੌਜਵਾਨ ਪੀੜ੍ਹੀ ਦੀ ਕਹਾਣੀ ਨੂੰ ਦਰਸਾਉਂਦੀ ਫਿਲਮ ‘ਮਿੱਤਰਾਂ ਨੂੰ ਸ਼ੌਂਕ ਹਥਿਆਰਾਂ ਦਾ’ ਦੇ ਰਿਲੀਜ਼ ਹੋਣ ਦੀਆਂ ਘੜੀਆਂ ਖ਼ਤਮ ਹੋਈਆਂ।
ਕੱਲ੍ਹ ਯਾਨੀ 8 ਨਵੰਬਰ ਨੂੰ ਇਹ ਫ਼ਿਲਮ ਸਿਨੇਮਾਂ ਘਰਾਂ ਵਿਚ ਰਿਲੀਜ਼ ਹੋਣ ਜਾ ਰਹੀ ਹੈ।
ਦਰਸ਼ਕਾਂ ਨੂੰ ਇਸ ਫ਼ਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਸੀ। ਪਰ ਹੁਣ ਕੱਲ੍ਹ ਸਿਨੇਮਾ ਘਰਾਂ ਵਿਚ ਜਾ ਕੇ ਦਰਸ਼ਕ ਇਹ ਫ਼ਿਲਮ ਦੇਖ ਸਕਣਗੇ।
ਸ਼ੁਕਲ ਸ਼ੋਅਵਿੱਜ ਅਤੇ ਯੂ ਬੀ ਫਿਲਮਜ਼ ਦੇ ਬੈਨਰ ਹੇਠ ਨਿਰਮਾਤਾ-ਨਿਰਦੇਸ਼ਕ ਸਾਗਰ ਐੱਸ ਸਰਮਾ ਦੀ ਫ਼ਿਲਮ ‘ ਮਿੱਤਰਾਂ ਨੂੰ ਸ਼ੌਕ ਹਥਿਆਰਾਂ ਦਾ’ ਅੱਜ ਦੇ ਨੌਜਵਾਨਾਂ ਦੀ ਕਹਾਣੀ ਹੈ ਜੋ ਨੌਜਵਾਨਾਂ ‘ਚ ਹਥਿਆਰ ਰੱਖਣ ਦੇ ਸ਼ੌਂਕ ਸਦਕਾ ਕੁਰਾਹੇ ਪਈਆਂ ਜ਼ਿੰਦਗੀਆਂ ਅਤੇ ਸਮਾਜਿਕ ਹਾਲਾਤਾਂ ਦੀ ਗੱਲ ਕਰਦੀ ਇੱਕ ਅਰਥਭਰਪੂਰ ਫ਼ਿਲਮ ਹੈ।
ਪੂਨਮ ਸੂਦ ਦਾ ਕਹਿਣਾ ਹੈ ਕਿ ਇਹ ਫ਼ਿਲਮ ਹਥਿਆਰ ਰੱਖਣ ਦੇ ਸ਼ੌਕੀਨਾਂ ਨੂੰ ਇੰਨ੍ਹਾਂ ਦੇ ਗ਼ਲਤ ਨਤੀਜਿਆਂ ਤੋਂ ਸੁਚੇਤ ਕਰਦੀ ਹੈ।
ਹਥਿਆਰ ਸਿਰਫ਼ ਹਿਫ਼ਾਜਤ ਲਈ ਚੁੱਕਣੇ ਚਾਹੀਦੇ ਹਨ ਨਾ ਕਿ ਮਨੁੱਖਤਾ ਦੀ ਬਰਬਾਦੀ ਲਈ। ਸ਼ੁਕਲ ਸ਼ੋਅਵਿੱਜ ਅਤੇ ਯੂ ਬੀ ਫਿਲਮਜ਼ ਦੇ ਬੈਨਰ ਹੇਠ ਨਿਰਮਾਤਾ-ਨਿਰਦੇਸ਼ਕ ਸਾਗਰ ਐੱਸ ਸਰਮਾ ਦੀ 8 ਨਵੰਬਰ ਨੂੰ ਰਿਲੀਜ਼ ਹੋ ਰਹੀ ਇਸ ਫਿਲਮ ਵਿੱਚ ਦੀਪ ਜ਼ੋਸੀ, ਪ੍ਰੀਤ ਬਾਠ, ਵੀਰ ਵਸ਼ਿਸ਼ਟ, ਸਿੱਧੀ ਆਹੂਜਾ, ਕੁਮਾਰ ਅਜੇ,ਜਤਿਨ, ਮੋਹਿਤ ਭਾਸ਼ਕਰ, ਕੀਤਿਕਾ ਸਤਵੰਤ ਕੌਰ,ਗੋਲਡੀ ਖੁਰਾਣਾ, ਬਲਕਰਨ, ਅਤੇ ਪੂਨਮ ਸੂਦ ਇਸ ਫਿਲਮ ਦੇ ਅਹਿਮ ਕਲਾਕਾਰ ਹਨ।
ਫਿਲਮ ਦੀ ਕਹਾਣੀ ਤੇ ਡਾਇਲਾਗ ਕੁਮਾਰ ਅਜੇ ਨੇ ਲਿਖੇ ਹਨ ਤੇ ਸਕਰੀਨ ਪਲੇਅ ਸਾਗਰ ਸਰਮਾ ਨੇ ਲਿਖਿਆ ਹੈ। ਫ਼ਿਲਮ ਦੇ ਗੀਤਾਂ ਨੂੰ ਨਿੰਜਾ ਕਮਾਲ ਖਾਂ ਤੇ ਜੱਗੀ ਸਿੰਘ ਨੇ ਪਲੇਅ ਬੈਕ ਗਾਇਆ ਹੈ। ਸੰਗੀਤ ‘ਐੱਚ ਐੱਸ ਆਰ ਇੰਟਰਟੇਂਮੈਂਟ’ ਵਲੋਂ ਰਿਲੀਜ਼ ਕੀਤਾ ਗਿਆ ਹੈ। ਫਿਲਮ ਦੀ ਕਹਾਣੀ ਕੁਮਾਰ ਅਜੇ ਨੇ ਲਿਖੀ ਹੈ ਤੇ ਸੰਗੀਤ ਜੱਗੀ ਸਿੰਘ, ਤਰੁਣ ਰਿਸ਼ੀ ਤੇ ਗੁਰਮੀਤ ਸਿੰਘ ਨੇ ਦਿੱਤਾ ਹੈ।
ਫਿਲਮ ਦੇ ਕਿਰਦਾਰਾਂ ਬਾਰੇ ਗੱਲ ਕਰਦਿਆਂ ਸਾਗਰ ਸ਼ਰਮਾ ਨੇ ਕਿਹਾ ਇਸ ਫਿਲਮ ਵਿਚ ਮੇਰੇ ਸਾਰੇ ਹੀ ਐਕਟਰਾਂ ਨੇ ਕਮਾਲ ਦੀ ਅਦਾਕਾਰੀ ਕੀਤੀ ਹੈ। ਸਾਰੇ ਹੀ ਵਧੀਆ ਹਨ ਪਰ ਇਹ ਕਿੰਨੇ ਕੁ ਵਧੀਆ ਹਨ? ਇਹ ਦਰਸ਼ਕ ਆਪ ਸਿਨੇਮਿਆ ਘਰਾਂ ਵਿਚ 8 ਨਵੰਬਰ ਨੂੰ ਜਾ ਕੇ ਵੇਖਣਗੇ।
ਹਰੇਕ ਅਦਾਕਾਰ ਨੇ ਆਪਣੇ ਕਿਰਦਾਰ ਨੂੰ ਬਹੁਤ ਹੀ ਸਿੱਦਤ ਨਾਲ ਨਿਭਾਇਆ ਹੈ, ਜੋ ਫਿਲਮ ਦੀ ਜਿੰਦ ਜਾਨ ਬਣੇ ਹਨ। ਸਾਨੂੰ ਆਸ ਹੈ ਕਿ ਚੰਗਾ ਸਿਨੇਮਾ ਵੇਖਣ ਵਾਲੇ ਦਰਸ਼ਕਾਂ ਦੀ ਪਸੰਦ ‘ਤੇ ਇਹ ਫ਼ਿਲਮ ਖਰੀ ਉੱਤਰੇਗੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।