ਪੰਜਾਬੀ ਅਦਾਕਾਰ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ ਦਾ ਦਿਹਾਂਤ, ਇੰਡਸਟਰੀ 'ਚ ਸੋਗ ਦੀ ਲਹਿਰ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਗੁਰਿੰਦਰ ਡਿੰਪੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫਿਲਮ ‘ਮੂਸਾ ਜੱਟ’ ਲਿਖੀ ਸੀ।

Punjabi actor and director Gurinder Dimpy passed away

 

ਚੰਡੀਗੜ੍ਹ:ਪੰਜਾਬੀ ਅਦਾਕਾਰ ਅਤੇ ਨਿਰਦੇਸ਼ਕ ਗੁਰਿੰਦਰ ਡਿੰਪੀ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਨੇ 47 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਏ। ਗੁਰਿੰਦਰ ਡਿੰਪੀ ਦੀ ਮੌਤ ਨਾਲ ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ ਹੈ। ਗੁਰਿੰਦਰ ਡਿੰਪੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫਿਲਮ ‘ਮੂਸਾ ਜੱਟ’ ਲਿਖੀ ਸੀ।

ਇਸ ਦੇ ਨਾਲ ਹੀ ਉਹਨਾਂ ਨੇ ਕਈ ਪੰਜਾਬੀ ਫਿਲਮਾਂ ਵਿਚ ਵੀ ਕੰਮ ਕੀਤਾ ਹੈ। ਪੰਜਾਬੀ ਅਦਾਕਾਰ ਦੇ ਦਿਹਾਂਤ ’ਤੇ ਮਲਕੀਤ ਰੌਣੀ, ਕਰਮਜੀਤ ਢਿੱਲੋਂ, ਬੀਨੂੰ ਢਿੱਲੋਂ ਸਣੇ ਕਈ ਸਿਤਾਰਿਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।