ਮਰਹੂਮ ਸਿੱਧੂ ਮੂਸੇਵਾਲਾ ਦੇ ਨਾਲ ਜੁੜੀ ਵੱਡੀ ਖ਼ਬਰ, ਸਿੱਧੂ ਮੂਸੇਵਾਲਾ ਦੀ ਜ਼ਿੰਦਗੀ 'ਤੇ ਕਿਤਾਬ ਲਿਖਣ ਵਾਲੇ 'ਤੇ FIR ਕੀਤੀ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਬਿਆਨਾਂ ਉੱਪਰ ਪੁਲਿਸ ਨੇ ਕੀਤੀ ਕਾਰਵਾਈ

Police registered an FIR against Manjinder Makha

ਮਰਹੂਮ ਸਿੱਧੂ ਮੂਸੇਵਾਲਾ ਦੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ 'ਤੇ ਕਿਤਾਬ ਲਿਖਣ ਵਾਲੇ ਮਨਜਿੰਦਰ ਮਾਖਾ ਨਾਂਅ ਦੇ ਸ਼ਖਸ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਮਨਜਿੰਦਰ ਮਾਖਾ ਨੇ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਬਾਰੇ ਕਿਤਾਬ ਲਿਖੀ ਹੈ। ਮੂਸੇਵਾਲਾ ਦੀ ਜ਼ਿੰਦਗੀ ਬਾਰੇ ਗਲਤ ਤੱਥ ਛਾਪਣ ਦੇ ਇਲਜ਼ਾਮ ਲੱਗਣ ਕਾਰਨ ਕਾਰਵਾਈ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ 'ਤੇ ਸਿੱਧੂ ਮੂਸੇਵਾਲਾ ਦੇ ਘਰ ਆ ਕੇ ਤਸਵੀਰਾਂ ਚੋਰੀ ਕਰਨ ਦੇ ਵੀ ਇਲਜ਼ਾਮ ਲੱਗੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸ਼ਿਕਾਇਤ ਤੋਂ ਬਾਅਦ  FIR ਦਰਜ ਕੀਤੀ  ਗਈ ਹੈ।