ਕੱਲ੍ਹ ਰਿਲੀਜ਼ ਹੋਵੇਗੀ ਪੰਜਾਬੀ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’
ਫ਼ਿਲਮ ’ਚ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਮੁੱਖ ਭੂਮਿਕਾ ਨਿਭਾਅ ਰਹੇ ਹਨ।
ਚੰਡੀਗੜ੍ਹ - ਪੰਜਾਬੀ ਫ਼ਿਲਮ ‘ਸਹੁਰਿਆਂ ਦਾ ਪਿੰਡ ਆ ਗਿਆ’ ਕੱਲ੍ਹ ਦੁਨੀਆ ਭਰ ’ਚ ਰਿਲੀਜ਼ ਹੋ ਜਾ ਵੇਗੀ ਜਿਸ ਦਾ ਕਿ ਸਾਰੇ ਦਰਸ਼ਕਾਂ ਨੂੰ ਇੰਤਜ਼ਾਰ ਸੀ। ਫ਼ਿਲਮ ’ਚ ਗੁਰਨਾਮ ਭੁੱਲਰ ਤੇ ਸਰਗੁਣ ਮਹਿਤਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਜੱਸ ਬਾਜਵਾ, ਜੈਸਮੀਨ ਬਾਜਵਾ, ਸ਼ਿਵਿਕਾ ਦੀਵਾਨ, ਹਰਦੀਪ ਗਿੱਲ ਤੇ ਮਿੰਟੂ ਕਾਪਾ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ। ਇਸ ਨੂੰ ਡਾਇਰੈਕਟ ਸ਼ਿਤਿਜ ਚੌਧਰੀ ਨੇ ਕੀਤਾ ਹੈ। ਫ਼ਿਲਮ ਜ਼ੀ ਸਟੂਡੀਓਜ਼, ਸ਼੍ਰੀ ਨਰੋਤਮ ਜੀ ਫ਼ਿਲਮਜ਼ ਪ੍ਰੋਡਕਸ਼ਨ, ਬਿੱਗ ਬੈਸ਼ ਪ੍ਰੋਡਿਊਸਰਜ਼ ਐੱਲ. ਐੱਲ. ਪੀ. ਐਂਡ ਬਾਲੀਵੁੱਡ ਹਾਈਟਸ ਦੀ ਸਾਂਝੀ ਪੇਸ਼ਕਸ਼ ਹੈ। ਫ਼ਿਲਮ ਦੇ ਟਰੇਲਰ ਨੂੰ ਵੀ ਦਰਸ਼ਕਾਂ ਨੇ ਕਾਫ਼ੀ ਪਿਆਰ ਦਿੱਤਾ ਹੈ। ਹੁਣ ਤੱਕ ਟਰੇਲਰ ਨੂੰ 6.7 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਫ਼ਿਲਮ ਦੇ ਹੁਣ ਤਕ ‘ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ’, ‘ਜਾਨ ਵਾਰ ਦਾ’, ‘ਮਿਸ਼ਰੀ ਦੀ ਡਲੀ’ ਤੇ ‘ਸਹੇਲੀ’ ਵਰਗੇ ਗੀਤ ਰਿਲੀਜ਼ ਹੋ ਚੁੱਕੇ ਹਨ। ਇਨ੍ਹਾਂ ਗੀਤਾਂ ਨੂੰ ਗੁਰਨਾਮ ਤੇ ਸਰਗੁਣ ਦੇ ਚਾਹੁਣ ਵਾਲਿਆਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ।