Punjab News: ਪੰਜਾਬੀ ਗਾਇਕ Ammy Virk ਦੇ ਪਿਤਾ ਸਰਬਸੰਮਤੀ ਨਾਲ ਚੁਣੇ ਗਏ ਪਿੰਡ ਦੇ ਸਰਪੰਚ
Punjab News: ਪਿੰਡ ਲੋਹਾਰ ਮਾਜਰਾ ਦੇ ਲੋਕਾਂ ਨੇ ਕੁਲਜੀਤ ਸਿੰਘ ਨੂੰ ਚੁਣਿਆ ਸਰਪੰਚ
Punjab News: ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਨਾਭਾ ਬਲਾਕ ਦੇ ਪਿੰਡ ਲੋਹਾਰ ਮਾਜਰਾ ਦੇ ਵਾਸੀਆਂ ਵੱਲੋਂ ਸਰਬ ਸੰਮਤੀ ਨਾਲ ਸਰਪੰਚ ਚੁਣਿਆ ਗਿਆ ਹੈ। ਸਰਬਸੰਮਤੀ ਨਾਲ ਚੁਣੇ ਸਰਪੰਚ ਕੁਲਜੀਤ ਸਿੰਘ ਦੇ ਪਿੰਡ ਅਤੇ ਘਰ ਵਿੱਚ ਖੁਸ਼ੀ ਦਾ ਮਾਹੌਲ ਹੈ।
ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਪਹਿਲਾਂ ਵੀ ਪਿੰਡ 'ਚ ਸਮਾਜ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ ਅਤੇ ਹੁਣ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣ ਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਐਮੀ ਵਿਰਕ ਦਾ ਪਰਿਵਾਰ ਅਤੇ ਪਿੰਡ ਵਾਸੀ ਵੀ ਕਾਫੀ ਖੁਸ਼ ਵਿਖਾਈ ਦੇ ਰਹੇ ਹਨ ਕਿਉਂਕਿ ਪਿੰਡ ਲੋਹਾਰ ਮਾਜਰਾ ਐਮੀ ਵਿਰਕ ਦੇ ਨਾਂ ਨਾਲ ਮਸ਼ਹੂਰ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਮੀ ਦੇ ਪਿਤਾ ਸਰਪੰਚ ਕੁਲਜੀਤ ਸਿੰਘ ਨੇ ਕਿਹਾ ਕਿ, ''ਇਹ ਫੈਸਲਾ ਜੋ ਪਿੰਡ ਵਾਸੀਆਂ ਵੱਲੋਂ ਲਿਆ ਗਿਆ। ਅਸੀਂ ਪਹਿਲਾਂ ਵੀ ਪਿੰਡ 'ਚ ਮੋਹਰੀ ਹੋ ਕੇ ਪਿੰਡ ਦੇ ਕੰਮ ਕਰਵਾਏ ਹਨ ਅਤੇ ਹੁਣ ਜੋ ਪਿੰਡ ਵਾਲੀਆਂ ਵੱਲੋਂ ਫੈਸਲਾ ਲਿਆ ਗਿਆ ਹੈ। ਮੈਂ ਇਸ ਨੂੰ ਤਨਦੇਹੀ ਨਾਲ ਨਿਭਾਵਾਂਗਾ ਅਤੇ ਜੋ ਪਿੰਡ ਦੇ ਪਹਿਲ ਦੇ ਅਧਾਰ 'ਤੇ ਕੰਮ ਕਰਨ ਵਾਲੇ ਹਨ ਉਨ੍ਹਾਂ ਨੂੰ ਕਰਾਂਗਾ ਅਤੇ ਪਿੰਡ ਦੀ ਨੁਹਾਰ ਬਦਲਾਂਗੇ।
ਪਿੰਡ ਦੇ ਪੰਚ ਗੁਰਚਰਨ ਸਿੰਘ ਸੇਖੋਂ ਨੇ ਕਿਹਾ ਕਿ ਇਹ ਜੋ ਫੈਸਲਾ ਪਿੰਡ ਵਾਸੀਆਂ ਵੱਲੋਂ ਲਿਆ ਗਿਆ ਹੈ, ਬਹੁਤ ਵਧੀਆ ਹੈ। ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਰਬ ਸੰਮਤੀ ਨਾਲ ਐਮੀ ਵਿਰਕ ਦੇ ਪਿਤਾ ਕੁਲਜੀਤ ਸਿੰਘ ਨੂੰ ਸਰਬ ਸੰਮਤੀ ਨਾਲ ਸਰਪੰਚ ਚੁਣਿਆ ਗਿਆ ਕਿਉਂਕਿ ਸਰਬ ਸੰਮਤੀ ਨਾਲ ਸਰਪੰਚ ਚੁਣਨ ਨਾਲ ਪਿੰਡ 'ਚ ਭਾਈਚਾਰਕ ਸਾਂਝ ਬਣੀ ਰਹੇਗੀ।