Punjabi Singer Rajvir Jawanda : ਪੰਜ ਤੱਤਾਂ ਵਿਚ ਵਿਲੀਨ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ, ਸਸਕਾਰ ਮੌਕੇ ਹਰ ਇਕ ਦੀਆਂ ਅੱਖਾਂ ਹੋਈਆਂ ਨਮ
Punjabi Singer Rajvir Jawanda : ਦਿਲ ਦਾ ਦੌਰਾ ਪੈਣ ਨਾਲ ਖਰੜ ਵਿਚ ਲਏ ਆਖ਼ਰੀ ਸਾਹ
Punjabi Singer Rajvir Jawanda Cremation News: ਪੰਜਾਬੀ ਗਾਇਕ ਰਾਜਵੀਰ ਜਵੰਦਾ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਜੱਦੀ ਪਿੰਡ ਪੋਨਾ ਵਿਖੇ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਦਿਲਾਵਰ ਨੇ ਪਿੰਡ ਦੇ ਸਰਕਾਰੀ ਸਕੂਲ ਦੇ ਨੇੜੇ ਮੈਦਾਨ ਵਿੱਚ ਪਿਤਾ ਦੀ ਚਿਖਾ ਨੂੰ ਅਗਨੀ ਦਿੱਤੀ। ਗਾਇਕ ਨੂੰ ਅਲਵਿਦਾ ਕਹਿਣ ਲਈ ਪਿੰਡ ਵਿੱਚ ਪ੍ਰਸ਼ੰਸਕਾਂ ਦੀ ਇੱਕ ਵੱਡੀ ਭੀੜ ਇਕੱਠੀ ਹੋਈ।
ਸਸਕਾਰ ਵਾਲੀ ਥਾਂ 'ਤੇ ਇੱਕ ਯਾਦਗਾਰ ਬਣਾਈ ਜਾ ਸਕਦੀ ਹੈ। ਇਹ ਉਹ ਥਾਂ ਹੈ ਜਿੱਥੇ ਰਾਜਵੀਰ ਜਵੰਦਾ ਨੇ ਪਹਿਲੀ ਵਾਰ ਸਟੇਜ 'ਤੇ ਗਾਇਆ ਸੀ। ਅੰਤਿਮ ਸਸਕਾਰ ਤੋਂ ਪਹਿਲਾਂ, ਜਵੰਦਾ ਦੀ ਹਾਦਸੇ ਤੋਂ ਬਾਅਦ ਦੀ ਪਹਿਲੀ ਫੋਟੋ ਸਾਹਮਣੇ ਆਈ। ਜਿਸ ਵਿਚ ਉਸ ਨੇ ਲਾਲ ਪੱਗ ਬੰਨ੍ਹੀ ਹੋਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਵੀ ਜਵੰਦਾ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਿੰਡ ਪਹੁੰਚੇ। ਉਨ੍ਹਾਂ ਨੇ ਜਵੰਦਾ ਦੇ ਜੱਦੀ ਘਰ ਵਿਖੇ ਆਪਣੇ ਰਿਸ਼ਤੇਦਾਰਾਂ ਅਤੇ ਪੰਜਾਬੀ ਸੰਗੀਤ ਉਦਯੋਗ ਦੀਆਂ ਮਸ਼ਹੂਰ ਹਸਤੀਆਂ ਦੇ ਨਾਲ ਅੰਤਿਮ ਸ਼ਰਧਾਂਜਲੀ ਭੇਟ ਕੀਤੀ। ਪਰਿਵਾਰ ਨਾਲ ਗਾਇਕ ਕੰਵਰ ਗਰੇਵਾਲ, ਕੁਲਵਿੰਦਰ ਬਿੱਲਾ ਅਤੇ ਐਮੀ ਵਿਰਕ ਵੀ ਮੌਜੂਦ ਸਨ।
ਜਵੰਦਾ ਦਾ ਕੱਲ੍ਹ, ਬੁੱਧਵਾਰ (8 ਅਕਤੂਬਰ) ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੇ ਬੁੱਧਵਾਰ ਸਵੇਰੇ 10:55 ਵਜੇ 35 ਸਾਲ ਦੀ ਛੋਟੀ ਉਮਰ ਵਿੱਚ ਆਖ਼ਰੀ ਸਾਹ ਲਿਆ। ਫੋਰਟਿਸ ਹਸਪਤਾਲ ਨੇ ਇੱਕ ਮੈਡੀਕਲ ਬੁਲੇਟਿਨ ਵਿੱਚ ਕਿਹਾ ਕਿ ਜਵੰਦਾ ਨੂੰ ਮਲਟੀ-ਆਰਗਨ ਫੇਲੀਅਰ ਹੋ ਗਿਆ ਸੀ।
ਮੌਤ ਤੋਂ ਬਾਅਦ, ਉਨ੍ਹਾਂ ਦੀ ਲਾਸ਼ ਨੂੰ ਪਹਿਲਾਂ ਸੈਕਟਰ 71, ਮੋਹਾਲੀ ਸਥਿਤ ਉਸ ਦੇ ਘਰ ਲਿਜਾਇਆ ਗਿਆ, ਜਿੱਥੇ ਉਸ ਦੀ ਮਾਂ, ਪਤਨੀ ਅਤੇ ਬੱਚਿਆਂ ਨੇ ਅੰਤਿਮ ਵਿਦਾਈ ਦਿੱਤੀ। ਇਸ ਤੋਂ ਬਾਅਦ ਮੋਹਾਲੀ ਦੇ ਫੇਜ਼ 6 ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕੀਤਾ ਗਿਆ। ਦੇਰ ਰਾਤ ਜਵੰਦਾ ਦੀ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਪੋਨਾ ਲਿਆਂਦਾ ਗਿਆ ਤੇ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ।