Gippy Grewal News: ਅਦਾਕਾਰ ਗਿੱਪੀ ਗਰੇਵਾਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਅਦਾਲਤੀ ਕਾਰਵਾਈ 'ਤੇ ਲਗਾਈ ਰੋਕ, ਜਾਣੋ ਮਾਮਲਾ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

Gippy Grewal News: ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਬੈਂਚ ਨੇ ਪੰਜਾਬ ਸਰਕਾਰ ਨੂੰ 13 ਫਰਵਰੀ 2024 ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ

Gippy Grewal News

Gippy Grewal News: : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬੀ ਅਭਿਨੇਤਾ, ਨਿਰਮਾਤਾ ਅਤੇ ਗਾਇਕ ਰੁਪਿੰਦਰ ਸਿੰਘ ਗਰੇਵਾਲ ਉਰਫ਼ ਗਿੱਪੀ ਗਰੇਵਾਲ ਖ਼ਿਲਾਫ਼ ਧੋਖਾਧੜੀ ਅਤੇ ਇਨਾਮੀ ਚਿੱਟ ਅਤੇ ਮਨੀ ਸਰਕੂਲੇਸ਼ਨ ਸਕੀਮਾਂ (ਬੈਨਿੰਗ) ਐਕਟ ਤਹਿਤ ਦਰਜ ਕੇਸ ਵਿਚ ਜ਼ਿਲ੍ਹਾ ਅਦਾਲਤ ਵਿਚ ਚੱਲ ਰਹੀ ਕਾਰਵਾਈ ’ਤੇ ਰੋਕ ਲਾ ਦਿਤੀ ਹੈ। 5 ਨਵੰਬਰ 2014 ਨੂੰ ਬਠਿੰਡਾ ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿਚ ਦਰਜ ਐਫਆਈਆਰ ਵਿੱਚ ਗਰੇਵਾਲ ਨੂੰ ਵਾਧੂ ਮੁਲਜ਼ਮ ਬਣਾਇਆ ਸੀ। ਗਰੇਵਾਲ ਦੇ ਵਕੀਲ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਪਟੀਸ਼ਨਰ ਨਾ ਤਾਂ ਉਸ ਕੰਪਨੀ ਦਾ ਸ਼ੇਅਰ ਧਾਰਕ ਹੈ ਜਿਸ ਵਿੱਚ ਸ਼ਿਕਾਇਤਕਰਤਾ ਨੇ ਨਿਵੇਸ਼ ਕੀਤਾ ਸੀ ਅਤੇ ਨਾ ਹੀ ਪਟੀਸ਼ਨਰ ਨੇ ਕੰਪਨੀ ਦੀ ਕੋਈ ਸਕੀਮ ਸ਼ੁਰੂ ਕੀਤੀ ਹੈ।

ਇਹ ਵੀ ਪੜ੍ਹੋ: Gurugram Bus Fire News: ਗੁਰੂਗ੍ਰਾਮ 'ਚ ਯਾਤਰੀਆਂ ਨਾਲ ਭਰੀ ਵੋਲਵੋ ਬੱਸ ਨੂੰ ਲੱਗੀ ਅੱਗ, ਦੋ ਦੀ ਮੌਤ 

ਪਟੀਸ਼ਨਰ ਸਿਰਫ ਕੰਪਨੀ ਦੇ ਇਕ ਸਮਾਗਮ ਵਿਚ ਸ਼ਾਮਲ ਹੋਇਆ ਸੀ। ਅਜਿਹੀ ਸਥਿਤੀ ਵਿਚ, ਪਟੀਸ਼ਨਕਰਤਾ ਕੰਪਨੀ ਦੇ ਕਾਰੋਬਾਰ ਵਿਚ ਕਿਸੇ ਵੀ ਗਲਤ ਕੰਮ ਲਈ ਜ਼ਿੰਮੇਵਾਰ ਨਹੀਂ ਹੈ। ਇਸ ਸਭ ਦੇ ਬਾਵਜੂਦ ਹੇਠਲੀ ਅਦਾਲਤ ਨੇ ਪਟੀਸ਼ਨਰ ਨੂੰ ਵਾਧੂ ਮੁਲਜ਼ਮ ਵਜੋਂ ਸੁਣਵਾਈ ਦੌਰਾਨ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ। ਹੇਠਲੀ ਅਦਾਲਤ ਨੇ ਪਟੀਸ਼ਨਰ ਨੂੰ ਵਾਧੂ ਦੋਸ਼ੀ ਬਣਾਉਂਦੇ ਹੋਏ ਸੀਆਰਪੀਸੀ ਦੀ ਧਾਰਾ 319 ਦੇ ਤਹਿਤ ਲੋੜੀਂਦੇ ਕਾਨੂੰਨ ਦੀ ਪਾਲਣਾ ਨਹੀਂ ਕੀਤੀ ਸੀ।

ਇਹ ਵੀ ਪੜ੍ਹੋ: New Baby Born News: ਮਮਤਾ ਹੋਈ ਤਾਰ-ਤਾਰ : ਇਕ ਦਿਨ ਦਾ ਜੰਮਿਆ ਲੜਕਾ ਝਾੜੀਆਂ ’ਚ ਸੁਟਿਆ 

ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਜਸਟਿਸ ਰਾਜਬੀਰ ਸਹਿਰਾਵਤ ਦੀ ਬੈਂਚ ਨੇ ਪੰਜਾਬ ਸਰਕਾਰ ਨੂੰ 13 ਫਰਵਰੀ 2024 ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਇਸ ਮਾਮਲੇ 'ਚ ਹੇਠਲੀ ਅਦਾਲਤ 'ਚ ਪਟੀਸ਼ਨਕਰਤਾ ਦੇ ਖਿਲਾਫ ਚੱਲ ਰਹੀ ਕਾਰਵਾਈ 'ਤੇ ਰੋਕ ਲਗਾ ਦਿਤੀ ਹੈ। ਅੰਤਰਿਮ ਹੁਕਮ ਕਿਸੇ ਵੀ ਤਰ੍ਹਾਂ ਹੋਰ ਦੋਸ਼ੀਆਂ ਵਿਰੁੱਧ ਲਾਗੂ ਨਹੀਂ ਹੋਣਗੇ।