ਸਿੱਧੂ ਮੂਸੇਵਾਲਾ ਨਾਲ ਜੁੜਿਆ ਇਕ ਹੋਰ ਵਿਵਾਦ !

ਏਜੰਸੀ

ਮਨੋਰੰਜਨ, ਪਾਲੀਵੁੱਡ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ ਕੈਨੇਡਾ ਸਿਟੀਜਨ ਮਹਿਲਾ ਨੇ ਮੋਗਾ ਦੇ ਐਨਆਰਆਈ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ। ਮਹਿਲਾ ਦਾ ਕਹਿਣਾ ਹੈ

File Photo

ਚੰਡੀਗੜ੍ਹ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖਿਲਾਫ ਕੈਨੇਡਾ ਸਿਟੀਜਨ ਮਹਿਲਾ ਨੇ ਮੋਗਾ ਦੇ ਐਨਆਰਆਈ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ। ਮਹਿਲਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਉਸਨੂੰ ਫੋਨ ਤੇ ਧਮਕੀ ਭਰੇ ਮੈਸੇਜ ਭੇਜਦਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ’ਚ ਜੁਟ ਗਈ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਇਕ ਵਾਰ ਫਿਰ ਤੋਂ ਨਵੇਂ ਵਿਵਾਦ 'ਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ ਮੋਗਾ ਦੇ ਐਨਆਰ ਆਈ ਥਾਣੇ ’ਚ ਕੈਨੇਡਾ ਸਿਟੀਜ਼ਨ ਮਹਿਲਾ ਨੇ ਸਿੱਧੂ ਮੂਸੇਵਾਲੇ ਦੇ ਖਿਲਾਫ ਸ਼ਿਕਾਇਤ ਦਰਜ ਕੀਤੀ ਹੈ। ਮਹਿਲਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੇ ਉਸਨੂੰ ਧਮਕੀਆਂ ਨਾਲ ਭਰੇ ਮੈਸੇਜ ਭੇਜੇ ਹਨ।

ਸਿੱਧੂ ਮੂਸੇਵਾਲਾ ਸਾਲ 2017 ’ਚ ਸਟੂਡੇਂਟ ਬੇਸ ਤੇ ਕੈਨੇਡਾ ਗਿਆ ਸੀ। ਇੱਥੇ ਉਹ ਉਸ ਮਹਿਲਾ ਦੇ ਨਾਲ ਮਿਲੇ ਸੀ। ਜਿਸ ਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਨਾਲ ਉਹਨਾਂ ਦੇ ਪਾਰਿਵਾਰਿਕ ਰਿਲੇਸ਼ਨ ਬਣ ਗਏ। ਮਹਿਲਾ ਨੇ ਸਿੱਧੂ ਮੂਸੇਵਾਲੇ ਦੀ ਕਈ ਵਾਰੀ ਆਰਥਿਕ ਮਦਦ ਵੀ ਕੀਤੀ। ਇਸ ਤੋਂ ਬਾਅਦ ਜਦੋ ਉਸਦੇ ਮਾਤਾ ਪਿਤਾ ਕੈਨੇ਼ਡਾ ਆਏ ਤਾਂ ਇਸਦੇ ਬਾਅਦ ਦੋਹਾਂ ਦੇ ਰਿਸ਼ਤੇ ’ਚ ਦਰਾਰ ਆ ਗਈ।

ਇਸ ਤੋਂ ਬਾਅਦ ਮਹਿਲਾ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੇ ਮੈਸੇਜ ਦੇ ਜਰੀਏ ਉਸਨੂੰ ਅਤੇ ਉਸਦੀ ਧੀ ਨੂੰ ਧਮਕੀ ਦਿੱਤੀ ਹੈ।ਮਹਿਲਾ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਸ਼ਿਕਾਇਤ ਦਰਜ ਕਰ ਲਈ ਹੈ। ਪੁਲਿਸ ਦੀ ਜਾਂਚ ਤੋਂ ਬਾਅਦ ਹੀ ਕੁਝ ਸਾਹਮਣੇ ਆ ਪਾਏਗਾ। 

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੇ ਗੀਤ 'ਜੱਟੀ ਜਿਉਣੇ ਮੌੜ ਵਰਗੀ' ਵਿਚ ਮਾਈ ਭਾਗੋ ਦਾ ਜ਼ਿਕਰ ਕਰ ਕੇ ਵਿਵਾਦਾਂ 'ਚ ਘਿਰ ਚੁੱਕਾ ਹੈ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੱਥ ਲਿਖਤ ਜਾਰੀ ਬਿਆਨ 'ਚ ਕਿਹਾ ਸੀ ਕਿ ਗਾਇਕ ਸਿੱਧੂ ਮੂਸੇ ਵਾਲਾ, ਜਿਸ ਨੇ ਗਾਣੇ ਵਿਚ ਸਤਿਕਾਰਯੋਗ ਮਾਤਾ ਭਾਗ ਕੌਰ ਜੀ ਦੇ ਨਾਂ ਦੀ ਦੁਰਵਰਤੋਂ ਕੀਤੀ ਸੀ

ਅਤੇ ਸ਼੍ਰੋਮਣੀ ਕਮੇਟੀ ਵਲੋਂ ਪਹਿਲਾਂ ਵੀ ਕਾਰਵਾਈ ਚੱਲ ਰਹੀ ਹੈ ਪਰ ਹਾਲੇ ਤਕ ਕਾਰਵਾਈ ਮੁਕੰਮਲ ਨਹੀਂ ਹੋ ਸਕੀ। ਇਸ ਦੇ ਬਾਵਜੂਦ ਸਿੱਧੂ ਮੂਸੇਵਾਲਾ ਨੇ ਹੁਣ ਵਿਦੇਸ਼ ਵਿੱਚ ਉਹੀ ਗਾਣਾ ਦੁਬਾਰਾ ਬੋਲਿਆ ਹੈ ਜਿਸ ਨਾਲ ਸਿੱਖ ਸੰਗਤਾਂ ਦੇ ਹਿਰਦੇ ਨੂੰ ਗਹਿਰੀ ਠੇਸ ਪਹੁੰਚੀ ਹੈ। ਇਸ ਲਈ ਸਿੰਘ ਸਾਹਿਬ ਨੇ ਇਸ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਨੂੰ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ।

ਇਸ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਤੋਂ ਪੁੱਜੀ ਇਕ ਹੋਰ ਸ਼ਿਕਾਇਤ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਗੁਰਦੁਆਰਾ ਸਿੰਘ ਸਭਾ ਭੋਗਲ ਦਿੱਲੀ ਵਿਖੇ ਵਿਵਾਦਤ ਬਾਬਾ ਰਾਮਪਾਲ ਦੇ ਚੇਲਿਆਂ ਵੱਲੋਂ ਕੀਤੀ ਗਈ ਮਰਿਆਦਾ ਦੀ ਉਲੰਘਣਾ ਦੀ ਡੂੰਘੀ ਪੜਤਾਲ ਕਰ ਕੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਸ ਦੇ ਨਾਲ ਹੀ ਲੋੜੀਂਦੇ ਕਦਮ ਚੁੱਕਣ ਦੀ ਵੀ ਗੱਲ ਕਹੀ ਗਈ ਸੀ।