ਸਿੱਧੂ ਮੂਸੇਵਾਲਾ ਕੇਸ 'ਚ ਪਿਤਾ ਬਲਕੌਰ ਸਿੰਘ ਦੀ ਗਵਾਹੀ ਮੁਲਤਵੀ, ਕਿਸੇ ਕਾਰਨ ਨਹੀਂ ਪਹੁੰਚ ਸਕੇ ਅਦਾਲਤ
ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਵੀਡੀਓ ਕਾਨਫਰੰਸ ਰਾਹੀਂ ਪੇਸ਼
Sidhu Moosewala murder case News in punjabi : ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਅੱਜ ਮਾਨਸਾ ਦੀ ਅਦਾਲਤ ਵਿਚ ਅਹਿਮ ਸੁਣਵਾਈ ਹੋਣੀ ਸੀ, ਜਿਸ ਵਿੱਚ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਗਵਾਹੀ ਦੇਣੀ ਸੀ। ਹਾਲਾਂਕਿ ਕਿਸੇ ਕਾਰਨ ਉਹ ਅਦਾਲਤ ਵਿਚ ਨਹੀਂ ਪਹੁੰਚ ਸਕੇ।
ਕੇਸ ਦੇ ਵਕੀਲ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਮੁੱਖ ਮੁਲਜ਼ਮ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ। ਅਦਾਲਤ ਨੇ ਬਲਕੌਰ ਸਿੰਘ ਨੂੰ ਅਗਲੀ ਸੁਣਵਾਈ ਲਈ 7 ਫ਼ਰਵਰੀ ਦੀ ਤਰੀਕ ਦਿੱਤੀ ਹੈ।
ਇਸ ਮਾਮਲੇ ਵਿਚ ਹੁਣ ਤੱਕ ਅਹਿਮ ਗਵਾਹੀਆਂ ਦਰਜ ਕੀਤੀਆਂ ਗਈਆਂ ਹਨ। ਉਸ ਦੇ ਦੋ ਸਾਥੀ ਗੁਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ, ਜੋ ਕਿ 29 ਮਈ, 2022 ਨੂੰ ਘਟਨਾ ਸਮੇਂ ਮੂਸੇਵਾਲਾ ਦੇ ਨਾਲ ਥਾਰ ਗੱਡੀ ਵਿੱਚ ਮੌਜੂਦ ਸਨ, ਪਹਿਲਾਂ ਹੀ ਆਪਣੀ ਗਵਾਹੀ ਦੇ ਚੁੱਕੇ ਹਨ। ਇਨ੍ਹਾਂ ਗਵਾਹਾਂ ਨੇ ਘਟਨਾ ਦੌਰਾਨ ਮੌਜੂਦ ਵਾਹਨਾਂ ਅਤੇ ਹਮਲਾਵਰਾਂ ਦੀ ਪਛਾਣ ਦੀ ਪੁਸ਼ਟੀ ਕੀਤੀ ਹੈ।