ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਸਿਤਾਰੇ, ਲਹਿੰਦੇ ਪੰਜਾਬ ਦੇ ਕਲਾਕਾਰਾਂ ਨੇ ਕੀਤਾ ਸਵਾਗਤ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਸਿਤਾਰੇ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ।

Punjabi stars pay obeisance Sri Kartarpur Sahib

ਲਾਹੌਰ (ਬਾਬਰ ਜਲੰਧਰੀ): ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਸਿਤਾਰੇ ਪਾਕਿਸਤਾਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਹਾਰਬੀ ਸੰਘਾ, ਹਰਦੀਪ ਗਿੱਲ, ਅਨੀਤਾ ਦੇਵਗਨ ਸਣੇ ਕਈ ਸਿਤਾਰਿਆਂ ਨੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਪਾਤ ਕੀਤੀਆਂ।

Punjabi stars pay obeisance Sri Kartarpur Sahib

ਲਹਿੰਦੇ ਪੰਜਾਬ ਦੇ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਵਲੋਂ ਚੜ੍ਹਦੇ ਪੰਜਾਬ ਦੇ ਉੱਘੇ ਕਲਾਕਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ।  ਇਸ ਦੌਰਾਨ ਲਹਿੰਦੇ ਪੰਜਾਬ ਦੇ ਕਲਾਕਾਰ ਇਫਤਿਖਾਰ ਠਾਕੁਰ ਤੇ ਨਾਸਿਰ ਚਿਨਯੋਤੀ ਵੀ ਇਹਨਾਂ ਦਾ ਸਵਾਗਤ ਕਰਨ ਪਹੁੰਚੇ। ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ  ਕਲਾਕਾਰਾਂ ਨੇ ਪਾਕਿਸਤਾਨ ਦੇ ਬਾਜ਼ਾਰ ਵਿਚ ਖਰੀਦਾਰੀ ਵੀ ਕੀਤੀ।


Punjabi stars pay obeisance Sri Kartarpur Sahib

ਇਸ ਮੌਕੇ ਪਾਕਿਸਤਾਨੀ ਪ੍ਰਸ਼ੰਸਕਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਪੰਜਾਬੀ ਫਿਲਮਾਂ ਦੇ ਮਸ਼ਹੂਰ ਹਾਸ ਕਲਾਕਾਰ ਹਾਰਬੀ ਸੰਘਾ ਨੇ ਗਾਣਾ ਗਾ ਕੇ ਪਾਕਿਸਤਾਨੀ ਪ੍ਰਸ਼ੰਸਕਾਂ ਦਾ ਮਨੋਰੰਜਨ ਵੀ ਕੀਤਾ।

Kartarpur Sahib

ਕਰਤਾਰਪੁਰ ਸਾਹਿਬ ਦਾ ਇਤਿਹਾਸ

ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ 17 ਸਾਲ ਕਰਤਾਰਪੁਰ ਸਾਹਿਬ ਵਿਖੇ ਬਿਤਾਏ, ਜਿੱਥੇ ਉਨ੍ਹਾਂ ਨੇ ਹਿੰਦੂ ਅਤੇ ਮੁਸਲਮਾਨ ਭਾਈਚਾਰਿਆਂ ਨੂੰ ਬਿਨ੍ਹਾਂ ਕਿਸੇ ਵਿਤਕਰੇ ਦੇ ਗਿਆਨ ਵੰਡਿਆ ਅਤੇ ਇਸੇ ਪਵਿੱਤਰ ਧਰਤੀ 'ਤੇ ਬਾਬੇ ਨਾਨਕ ਨੇ ਖੇਤੀ ਕਰਕੇ ਮਨੁੱਖਤਾ ਨੂੰ 'ਕਿਰਤ ਕਰੋ, ਨਾਮ ਜਪੋ, ਵੰਡ ਛਕੋ' ਦਾ ਉਪਦੇਸ਼ ਦਿੱਤਾ। ਗੁਰੂ ਨਾਨਕ ਦੇਵ ਜੀ ਨੇ ਜੋਤੀ-ਜੋਤਿ ਸਮਾਉਣ ਤੋਂ ਪਹਿਲਾਂ ਇਥੇ ਹੀ ਭਾਈ ਲਹਿਣੇ ਨੂੰ ਸ੍ਰੀ ਗੁਰੂ ਅੰਗਦ ਦੇਵ ਬਣਾ ਕੇ ਸਿੱਖਾਂ ਦੇ ਦੂਜੇ ਗੁਰੂ ਦੀ ਗੁਰਗੱਦੀ ਦਿੱਤੀ। ਕਰਤਾਰਪੁਰ ਸਾਹਿਬ ਵਿਖੇ ਬਣਿਆ ਇਤਿਹਾਸਕ ਗੁਰਦੁਆਰਾ ਪਾਕਿਸਤਾਨ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ।