ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਵਿਗੜੀ ਸਿਹਤ, ਆਪ੍ਰੇਸ਼ਨ ਕਰਵਾਉਣ ਮਗਰੋਂ ਹੋਈ ਇੰਨਫੈਕਸ਼ਨ
ਲੁਧਿਆਣਾ ਦੇ ਹਸਪਤਾਲ ਵਿਚ ਇਲਾਜ ਜਾਰੀ
ਲੁਧਿਆਣਾ: ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਰਅਸਲ ਬੀਤੇ ਦਿਨੀਂ ਇਕ ਆਪ੍ਰੇਸ਼ਨ ਕਰਵਾਉਣ ਮਗਰੋਂ ਉਨ੍ਹਾਂ ਦੇ ਇੰਨਫੈਕਸ਼ਨ ਹੋ ਗਈ ਸੀ। ਹੁਣ ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਸਥਿਤ ਦੀਪ ਹਸਪਤਾਲ ਵਿਚ ਵੈਂਟੀਲੇਟਰ ’ਤੇ ਹਨ।
ਇਹ ਵੀ ਪੜ੍ਹੋ: ਮੋਟਰਸਾਈਕਲ ਨੂੰ ਬਚਾਉਂਦੇ ਸਮੇਂ ਪਾਣੀ 'ਚ ਰੁੜ੍ਹਿਆ ਨੌਜੁਆਨ
ਉਨ੍ਹਾਂ ਦੇ ਨਜ਼ਦੀਕੀ ਦੋਸਤ ਅਤੇ ਪੰਜਾਬ ਭਾਜਪਾ ਦੇ ਕਾਰਜਕਾਰਨੀ ਮੈਂਬਰ ਅਮਰਜੀਤ ਸਿੰਘ ਟਿੱਕਾ ਨੇ ਇਸ ਸਬੰਧੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦਸਿਆ ਕਿ ਸੁਰਿੰਦਰ ਛਿੰਦਾ ਨੇ ਕੁੱਝ ਦਿਨ ਪਹਿਲਾਂ ਲੁਧਿਆਣਾ ਦੇ ਹਸਪਤਾਲ ਤੋਂ ਛੋਟਾ ਜਿਹਾ ਆਪ੍ਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਇੰਨਫੈਕਸ਼ਨ ਹੋ ਗਈ।
ਇਹ ਵੀ ਪੜ੍ਹੋ: ਪੰਜਾਬ-ਹਰਿਆਣਾ ਦੇ ਸੈਲਾਨੀ ਹਿਮਾਚਲ 'ਚ ਲਾਪਤਾ, ਪੰਜਾਬ ਦੇ 2 ਨੌਜਵਾਨਾਂ ਦਾ ਪਰਿਵਾਰ ਨਾਲੋਂ ਸੰਪਰਕ ਟੁੱਟਿਆ
ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਸੁਰਿੰਦਰ ਛਿੰਦਾ ਦੀ ਮੌਤ ਦੀ ਖ਼ਬਰਾਂ ਦਾ ਉਨ੍ਹਾਂ ਦੇ ਬੇਟੇ ਮਨਿੰਦਰ ਛਿੰਦਾ ਅਤੇ ਸਾਥੀ ਕਲਾਕਾਰਾਂ ਵਲੋਂ ਖੰਡਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਗਲਤ ਖ਼ਬਰਾਂ ਚਲਾਈਆਂ ਜਾ ਰਹੀਆਂ ਹਨ। ਸੁਰਿੰਦਰ ਛਿੰਦਾ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ ਤੇ ਉਹ ਜਲਦ ਹੀ ਠੀਕ ਹੋ ਜਾਣਗੇ। ਪ੍ਰਵਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਝੂਠੀਆਂ ਖ਼ਬਰਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ।