ਟੀ.ਵੀ. ਇੰਡਸਟਰੀ ਨੂੰ ਲੱਗਾ ਵੱਡਾ ਝਟਕਾ, ‘ਕਸੌਟੀ ਜ਼ਿੰਦਗੀ ਕੀ’ ਦੇ ਪਾਰਥ ਸਮਥਾਨ ਨੂੰ ਹੋਇਆ ਕੋਰੋਨਾ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਵਧਦੇ ਜਾ ਰਹੇ ਹਨ ਅਤੇ ਹੁਣ ਕੋਰੋਨਾ ਵਾਇਰਸ ਨੇ ਟੀ.ਵੀ. ਤੇ ਫ਼ਿਲਮੀ ਕਲਾਕਾਰਾਂ ਨੂੰ ਅਪਣੀ ਚਪੇਟ ਵਿਚ ਲੈ ਲਿਆ ਹੈ।

Parth Samthan

ਮੁੰਬਈ, 12 ਜੁਲਾਈ: ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਵਧਦੇ ਜਾ ਰਹੇ ਹਨ ਅਤੇ ਹੁਣ ਕੋਰੋਨਾ ਵਾਇਰਸ ਨੇ ਟੀ.ਵੀ. ਤੇ ਫ਼ਿਲਮੀ ਕਲਾਕਾਰਾਂ ਨੂੰ ਅਪਣੀ ਚਪੇਟ ਵਿਚ ਲੈ ਲਿਆ ਹੈ। ਹਾਲ ਹੀ ਵਿਚ ਕੋਰੋਨਾ ਮਹਾਂਮਾਰੀ ਨੇ ‘ਕਸੌਟੀ ਜ਼ਿੰਦਗੀ ਕੀ’ ਦੇ ਪਾਰਥ ਸਮਥਾਨ ਨੂੰ ਅਪਣਾ ਸ਼ਿਕਾਰ ਬਣਾਇਆ ਹੈ ਅਤੇ ਉਨ੍ਹਾਂ ਦੀ ਕੋਰੋਨਾ ਰੀਪੋਰਟ ਪਾਜ਼ੇਟਿਵ ਆਈ ਹੈ।

ਪਾਰਥ ਸਮਥਾਨ ਦੇ ਪਾਜ਼ੇਟਿਵ ਆਉਣ ਨਾਲ ਇਕ ਵਾਰ ਫਿਰ ਟੀ.ਵੀ. ਇੰਡਸਟਰੀ ਨੂੰ ਵੱਡਾ ਝਟਕਾ ਲੱਗਾ ਹੈ। ਪ੍ਰਸ਼ੰਸਕ ਇਹ ਖ਼ਬਰਾਂ ਸੁਣ ਕੇ ਬਹੁਤ ਪ੍ਰੇਸ਼ਾਨ ਨਜ਼ਰ ਆ ਰਹੇ ਹਨ। ਪਾਰਥ ‘ਕਸੌਟੀ ਜ਼ਿੰਦਗੀ ਕੀ’ ਸੀਰੀਅਲ ਵਿਚ ਅਨੁਰਾਗ ਬਾਸੂ ਦੇ ਕਿਰਦਾਰ ਨਾਲ ਮਸ਼ਹੂਰ ਹਨ ਤੇ ਕੱੁਝ ਦਿਨ ਪਹਿਲਾਂ ਹੀ ਮੁੜ ਤੋਂ ਸੀਰੀਅਲ ਦੀ ਸ਼ੂਟਿੰਗ ਸ਼ੁਰੂ ਹੋਈ ਸੀ ਤੇ ਹੁਣ ਪਾਰਥ ਸਮਥਾਨ ਦੇ ਪਾਜ਼ੇਟਿਵ ਆਉਣ ਨਾਲ ਹੁਣ ਫਿਰ ਤੋਂ ਸ਼ੂਟਿੰਗ ਰੁਕ ਸਕਦੀ ਹੈ।                 (ਪੀ.ਟੀ.ਆਈ)