Gulab Sidhu News: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਸ਼ੋਅ 'ਚ ਹੰਗਾਮਾ, ਵਿਚਾਲੇ ਛੱਡਣਾ ਪਿਆ ਸ਼ੋਅ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

Gulab Sidhu News: ਬਾਊਂਸਰਾਂ ਨੇ ਲਾਹ ਦਿੱਤੀ ਕਿਸਾਨ ਦੀ ਪੱਗ

Punjab Singer Gulab Sidhu Show Controversy

Punjab Singer Gulab Sidhu Show Controversy: ਖੰਨਾ 'ਚ ਲਲਹੇੜੀ ਰੋਡ 'ਤੇ ਆਯੋਜਿਤ ਦੁਸਹਿਰਾ ਮੇਲੇ 'ਚ ਭਾਰੀ ਹੰਗਾਮਾ ਹੋਇਆ। ਇੱਥੇ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਸ਼ੋਅ ਨੂੰ ਅੱਧ ਵਿਚਾਲੇ ਹੀ ਰੋਕਣਾ ਪਿਆ। ਸਟੇਜ 'ਤੇ ਆਏ ਬਾਊਂਸਰਾਂ ਨੇ ਗੁੰਡਾਗਰਦੀ ਕਰਦੇ ਹੋਏ ਕਿਸਾਨ ਦੀ ਪੱਗ ਲਾਹ ਦਿੱਤੀ। ਕਿਸਾਨ ਅਤੇ ਉਸ ਦੇ ਪੁੱਤਰ ਨੂੰ ਸਟੇਜ ਤੋਂ ਧੱਕਾ ਦੇ ਕੇ ਸੁੱਟ ਦਿੱਤਾ ਗਿਆ। ਇਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ।      

ਜਾਣਕਾਰੀ ਅਨੁਸਾਰ ਕਿਸਾਨ ਤੇ ਉਸ ਦੇ ਪੁੱਤਰ ਨੂੰ ਗਾਇਕ ਦੀ ਸਟੇਜ 'ਤੇ ਜਾਣ ਤੋਂ ਰੋਕਿਆ ਗਿਆ | ਜਦੋਂ ਉਨ੍ਹਾਂ ਕਿਹਾ ਕਿ ਉਹ ਜ਼ਮੀਨ ਦੇ ਮਾਲਕ ਹਨ ਤਾਂ ਬਾਊਂਸਰਾਂ ਨੇ ਗੁੰਡਾਗਰਦੀ ਸ਼ੁਰੂ ਕਰ ਦਿੱਤੀ। ਬਜ਼ੁਰਗ ਕਿਸਾਨ ਨੂੰ ਧੱਕਾ ਦਿੱਤਾ। ਪੁੱਤਰ ਨੇ ਵਿਰੋਧ ਕੀਤਾ ਤਾਂ ਉਸ ਦੀ ਵੀ ਕੁੱਟਮਾਰ ਕੀਤੀ ਗਈ। ਕਿਸਾਨ ਦੀ ਪੱਗ ਲਾਹੁਣ ਤੋਂ ਬਾਅਦ ਉਸ ਦੇ ਪੁੱਤਰ ਸਮੇਤ ਉਸ ਨੂੰ ਜ਼ਮੀਨ 'ਤੇ ਧੱਕਾ ਮਾਰ ਦਿੱਤਾ।

ਇਸ ਘਟਨਾ ਤੋਂ ਬਾਅਦ ਕਿਸਾਨ ਦੇ ਦੋਸਤ ਲੋਕਾਂ ਦੀ ਭੀੜ ਵਿਚਕਾਰ ਟਰੈਕਟਰ ਲੈ ਕੇ ਸਟੇਜ ਦੇ ਨੇੜੇ ਪਹੁੰਚ ਗਏ। ਜਿਸ ਤੋਂ ਬਾਅਦ ਗੁਲਾਬ ਸਿੱਧੂ ਨੂੰ ਸ਼ੋਅ ਬੰਦ ਕਰਨਾ ਪਿਆ। ਹਾਲਾਤ ਵਿਗੜਦੇ ਦੇਖ ਗੁਲਾਬ ਸਿੱਧੂ ਸ਼ੋਅ ਛੱਡ ਕੇ ਭੱਜ ਗਏ। ਉਨ੍ਹਾਂ ਦੀਆਂ ਕਈ ਗੱਡੀਆਂ ਵੀ ਉਥੇ ਹੀ ਰੋਕ ਦਿੱਤੀਆਂ ਗਈਆਂ। 

ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਅਸ਼ਵਨੀ ਗੋਟਿਆਲ ਸਮੇਤ ਕਈ ਅਧਿਕਾਰੀ ਮੌਕੇ ’ਤੇ ਪੁੱਜੇ। ਕਿਸਾਨ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਮੰਗ ਹੈ ਕਿ ਬਾਊਂਸਰਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਐਸਪੀ ਸੌਰਵ ਜਿੰਦਲ ਨੇ ਕਿਹਾ ਕਿ ਦੋਵਾਂ ਧਿਰਾਂ ਨੂੰ ਬੁਲਾ ਕੇ ਜਾਂਚ ਨੂੰ ਅੱਗੇ ਵਧਾਇਆ ਜਾਵੇਗਾ। ਬਣਦੀ ਕਾਰਵਾਈ ਕੀਤੀ ਜਾਵੇਗੀ।   

ਗੁਲਾਬ ਸਿੱਧੂ ਨੇ ਮੰਗੀ ਮੁਆਫ਼ੀ

ਖੰਨਾ ’ਚ ਲਲਹੇੜੀ ਰੋਡ ’ਤੇ ਦੁਸਹਿਰਾ ਮੇਲੇ ’ਚ ਭਾਰੀ ਹੰਗਾਮੇ ਤੋਂ ਬਾਅਦ ਗਾਇਕ ਗੁਲਾਬ ਸਿੱਧੂ ਨੇ ਇਸ ਘਟਨਾ ’ਤੇ ਮਾਫ਼ੀ ਮੰਗੀ ਹੈ। ਉਸ ਨੇ ਕਿਹਾ, ‘‘ਕੱਲ੍ਹ ਰਾਤ ਜੋ ਵੀ ਹੋਇਆ ਬਹੁਤ ਗ਼ਲਤ ਹੋਇਆ। ਮੈਂ ਬਾਪੂ ਜੀ ਨਾਲ ਆਂ। ਤੁਹਾਡੇ ਜਿਹੜੇ ਬੰਦੇ ਨੇ ਵੀ ਇਹ ਘਟੀਆ ਹਰਕਤ ਕੀਤੀ ਉਸ ਨੂੰ ਮਾਫ਼ ਨਹੀਂ ਕਰਨਾ ਅਤੇ ਜੇਕਰ ਮੇਰੇ ਕਰ ਕੇ ਵੀ ਕਿਸੇ ਦਾ ਦਿਲ ਦੁਖਿਆ ਹੋਵੇ ਤਾਂ ਮੈਂ ਦਿਲ ਤੋਂ ਮਾਫ਼ੀ ਮੰਗਦਾ ਹਾਂ।’’