Punjab News: VHP ਤੇ ਬਜਰੰਗ ਦਲ ਦੇ ਵਿਰੋਧ ਤੋਂ ਬਾਅਦ ਨਾਲਾਗੜ੍ਹ ‘ਚ ਰਣਜੀਤ ਬਾਵਾ ਦਾ ਪ੍ਰੋਗਰਾਮ ਰੱਦ

ਏਜੰਸੀ

ਮਨੋਰੰਜਨ, ਪਾਲੀਵੁੱਡ

ਕੁਲਵਿੰਦਰ ਬਿੱਲਾ ਕਰਨਗੇ ਰੈੱਡ ਕਰਾਸ ਮੇਲੇ ‘ਚ ਪ੍ਰਦਰਸ਼ਨ

ਪੰਜਾਬੀ ਗਾਇਕ ਰਣਜੀਤ ਬਾਵਾ

Punjab News: ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਵਿਚ 13 ਤੋਂ 15 ਦਸੰਬਰ ਤਕ ਹੋਣ ਵਾਲੇ ਰੈੱਡ ਕਰਾਸ ਮੇਲੇ ਵਿਚ 15 ਦਸੰਬਰ ਨੂੰ ਨਾਈਟ ਸ਼ੋਅ ਵਿਚ ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਬੁੱਕ ਕੀਤਾ ਗਿਆ ਸੀ । ਇਸ ਸਮਾਗਮ ਤੋਂ ਪਹਿਲਾਂ ਹੀ ਪੰਜਾਬੀ ਗਾਇਕ ਰਣਜੀਤ ਬਾਵਾ ਦਾ ਵਿਰੋਧ ਸ਼ੁਰੂ ਹੋ ਗਿਆ ਸੀ।

ਹੁਣ ਪੰਜਾਬੀ ਗਾਇਕ ਰਣਜੀਤ ਬਾਵਾ ਦਾ 15 ਦਸੰਬਰ ਨੂੰ ਨਾਲਾਗੜ੍ਹ, ਸੋਲਨ ਵਿਚ ਹੋਣ ਵਾਲੇ ਤਿੰਨ ਰੋਜ਼ਾ ਰੈੱਡ ਕਰਾਸ ਮੇਲੇ ਵਿਚ ਹੋਣ ਵਾਲਾ ਪ੍ਰੋਗਰਾਮ ਰੱਦ ਕਰ ਦਿਤਾ ਗਿਆ ਹੈ। ਹੁਣ ਉਨ੍ਹਾਂ ਦੀ ਜਗ੍ਹਾ ਕੁਲਵਿੰਦਰ ਬਿੱਲਾ ਪ੍ਰਦਰਸ਼ਨ ਕਰਨਗੇ। ਪ੍ਰਸ਼ਾਸਨ ਨੇ ਇਹ ਫ਼ੈਸਲਾ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਵਿਰੋਧ ਤੋਂ ਬਾਅਦ ਲਿਆ ਹੈ।

ਗਾਇਕ ਰਣਜੀਤ ਬਾਵਾ ਦਾ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਰਣਜੀਤ ਬਾਵਾ ਨੇ ਹਿੰਦੂ ਦੇਵੀ-ਦੇਵਤਿਆਂ ’ਤੇ ਇਤਰਾਜ਼ਯੋਗ ਟਿੱਪਣੀ ਕੀਤੀ ਹੈ। ਜਿਸ ਨਾਲ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਉਸ ਦਾ ਪ੍ਰੋਗਰਾਮ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਬੀਤੇ ਦਿਨ ਵੀ ਵੱਡੀ ਗਿਣਤੀ ਹਿੰਦੂ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਸੀ ਅਤੇ ਐਸਡੀਐਮ ਰਾਹੀਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਸੀ। ਜਿਸ ‘ਤੇ ਪ੍ਰਸ਼ਾਸਨ ਨੇ ਗਾਇਕ ਨੂੰ ਬਦਲਣ ਦਾ ਫ਼ੈਸਲਾ ਕੀਤਾ ਹੈ। ਐਸਡੀਐਮ ਨਾਲਾਗੜ੍ਹ ਨੇ ਦਸਿਆ ਕਿ ਪੰਜਾਬੀ ਗਾਇਕ ਰਣਜੀਤ ਬਾਵਾ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ ਤੇ ਹੁਣ ਉਸ ਦੀ ਥਾਂ ਕੁਲਵਿੰਦਰ ਬਿੱਲਾ ਨੂੰ ਬੁਲਾਇਆ ਜਾ ਰਿਹਾ ਹੈ।

(For more news apart from Ranjit Bawa's program in Nalagarh cancelled after opposition from VHP and Bajrang Dal News in Punjabi, stay tuned to Rozana Spokesman)