ਕਿਸਾਨਾਂ ਦੇ ਹੱਕ 'ਚ ਖੜ੍ਹੇ ਹੋਏ ਪੰਜਾਬੀ ਕਲਾਕਾਰ, ਪੋਸਟ ਸ਼ੇਅਰ ਕਰ ਕੀਤੀ ਇਹ ਮੰਗ 

ਏਜੰਸੀ

ਮਨੋਰੰਜਨ, ਪਾਲੀਵੁੱਡ

ਬੱਬੂ ਮਾਨ ਤੇ ਰਣਜੀਤ ਬਾਵਾ ਨੇ ਆਪਣੀ-ਆਪਣੀ ਪੋਸਟ ਦੇ ਜਰੀਏ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਉੱਠਾਈ ਸੀ

Farmers’ Protest: Diljit Dosanjh, Ammy Virk, Gurnam Bhullar, and other Punjabi stars come out in support

ਚੰਡੀਗੜ੍ਹ - ਪਿਛਲੇ ਕੁੱਝ ਦਿਨਾਂ ਤੋਂ ਕਿਸਾਨ ਆਰਡੀਨੈਂਸ ਦਾ ਮੁੱਦਾ ਕਾਫ਼ੀ ਭਖਿਆ ਹੋਇਆ ਹੈ ਤੇ ਹੁਣ ਕਿਸਾਨਾਂ ਦੇ ਹੱਕ ਵਿਚ ਕਈ ਪਾਲੀਵੁੱਡ ਸਿਤਾਰੇ ਵੀ ਆਏ ਹਨ। ਪੰਜਾਬੀ ਕਲਾਕਾਰ ਕਿਸਾਨਾਂ ਬਾਰੇ ਆਪਣੀ ਰਾਏ ਸਾਂਝੀ ਕਰ ਰਹੇ ਹਨ। ਹੁਣ ਕਲਾਕਾਰ ਕਿਸਾਨਾਂ ਦੇ ਦਰਦ ਅਤੇ ਇਸ ਸੱਚਾਈ ਤੋਂ ਪਾਸਾ ਵੱਟਣ ਦੀ ਬਜਾਏ ਉਨ੍ਹਾਂ ਦੇ ਹੱਕਾਂ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।

ਬੱਬੂ ਮਾਨ ਤੇ ਰਣਜੀਤ ਬਾਵਾ ਨੇ ਆਪਣੀ-ਆਪਣੀ ਪੋਸਟ ਦੇ ਜਰੀਏ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਉੱਠਾਈ ਸੀ ਜਿਸ ਤੋਂ ਬਾਅਦ ਹੁਣ ਐਮੀ ਵਿਰਕ, ਦਿਲਜੀਤ ਦੋਸਾਂਝ ਤੇ ਗੁਰਨਾਮ ਭੁੱਲਰ ਵਰਗੇ ਕਲਾਕਾਰਾਂ ਨੇ ਕਿਸਾਨਾਂ ਲਈ ਆਪਣੀ ਅਵਾਜ਼ ਬੁਲੰਦ ਕੀਤੀ ਹੈ। 

ਦਿਲਜੀਤ ਦੋਸਾਂਝ ਨੇ ਆਪਣੀ ਪੋਸਟ ਵਿਚ ਲਿਖਿਆ ਹੈ ਕਿ , 'ਭਾਵੇਂ ਅਸੀਂ ਗਾਇਕ ਜਾਂ ਫ਼ਿਲਮਾਂ ਦਾ ਕਿੱਤਾ ਚੁਣਿਆ ਹੈ ਪਰ ਅਸੀਂ ਹੈ ਤਾਂ ਕਿਸਾਨ ਪਰਿਵਾਰ 'ਚੋ ਹੀ। ਦੇਸ਼ ਦਾ ਅੰਨ ਦਾਤਾ ਸੜਕਾਂ 'ਤੇ ਰੁੱਲ ਰਿਹਾ ਹੈ, ਜਦੋਂ ਅਸੀਂ ਸੁੱਤੇ ਹੁੰਦੇ ਹਾਂ ਉਦੋਂ ਕਿਸਾਨ ਰਾਤ ਨੂੰ ਸੱਪਾਂ ਦੀਆਂ ਸਿਰੀਆਂ 'ਤੇ ਪੈਰ ਧਰ ਸਾਡੇ ਲਈ ਅੰਨ੍ਹ ਪੈਦਾ ਕਰਦਾ ਹੈ। ਅੰਨ ਦਾਤੇ ਨਾਲ ਧੱਕਾ ਨਾ ਕਰੋ ਜੀ। ਕਿਸਾਨਾਂ ਨੂੰ ਬਣਦਾ ਹੱਕ ਹਰ ਹਾਲਤ 'ਚ ਮਿਲਣਾ ਚਾਹੀਦਾ, ਹਰ ਚੀਜ਼ ਦਾ ਰੇਟ ਅਸਮਾਨ 'ਤੇ ਪਹੁੰਚਿਆ ਤਾਂ ਫ਼ਸਲਾਂ ਦਾ ਰੇਟ ਵੀ ਵਧਣਾ ਚਾਹੀਦਾ। ਆਓ ਅਸੀਂ ਸਾਰੇ ਦੇਸ਼ ਦੇ ਅੰਨ ਦਾਤਾ ਦੇ ਹੱਕ 'ਚ ਖੜ੍ਹੇ ਹੋਈਏ।' 

ਗੁਰਨਾਮ ਭੁੱਲਰ ਨੇ ਆਪਣੀ ਪੋਸਟ ਵਿਚ ਲਿਖਿਆ, 'ਸਾਡਾ ਜ਼ੋਰ ਵੇ ਫ਼ਸਲਾਂ ਕਰਕੇ ਆ, ਸਾਡੀ ਟੌਹਰ ਵੀ ਫ਼ਸਲਾਂ ਕਰਕੇ ਆ। ਕਿਸਾਨ ਬਚਾਓ, ਪੰਜਾਬ ਬਚਾਓ। ਕਿਸਾਨ ਜ਼ਿੰਦਾਬਾਦ, ਪੰਜਾਬ ਜ਼ਿੰਦਾਬਾਦ।'

ਇਸੇ ਤਰ੍ਹਾਂ ਹੀ ਹੋਰ ਵੀ ਗਾਇਕਾਂ ਨੇ ਕਿਸਾਨਾਂ ਪ੍ਰਤੀ ਆਪਣੀ ਅਵਾਜ਼ ਬੁਲੰਦ ਕੀਤੀ ਹੈ।